Saturday, July 18, 2026

Punjab

SHO ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਪੰਜਾਬ ਨਿਊਜ਼ ਐਕਸਪ੍ਰੈੱਸ | July 18, 2026 08:03 PM

ਚੰਡੀਗੜ੍ਹ, 18 ਜੁਲਾਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਜਿਸਨੂੰ ਅਮਰੀਕੀ ਕਾਨੂੰਨੀ ਏਜੰਸੀਆਂ ਨੇ ਗੈਂਗਸਟਰਾਂ ਨਾਲ ਸੰਬੰਧ ਹੋਣ ਦਾ ਦੋਸ਼ੀ ਠਹਿਰਾਇਆ ਹੈ, ਆਮ ਆਦਮੀ ਪਾਰਟੀ (ਆਪ) ਨਾਲ ਘਿਓ ਖਿੱਚੜੀ ਹੈ ਤੇ ਪਾਰਟੀ ਨੇ ਉਸਦੀ ਪੁਸ਼ਤ ਪਨਾਹੀ ਕਰਨ ਵਾਲੇ ਦਾ ਪਤਾ ਲਾਉਣ ਲਈ ਨਿਰਪੱਖ ਜਾਂਚ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਨਾਗਰਾ ਨੇ ਹੀ ਪਹਿਲਾਂ ਘਟੀਆ ਸੋਚ ਵਿਖਾਉਂਦਿਆਂ ਆਪ ਦੇ ਚੋਣ ਨਿਸ਼ਾਨ ਝਾੜੂ ਦੀ ਬੇਅਦਬੀ ਕਰਨ ਦਾ ਕੇਸ ਦਰਜ ਕੀਤਾ ਸੀ।

ਉਹਨਾਂ ਕਿਹਾ ਕਿ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਾਸਤੇ ਨਾਗਰਾ ਇੰਨਾ ਨੀਵਾਂ ਡਿੱਗ ਗਿਆ। ਉਹਨਾਂ ਕਿਹਾ ਕਿ ਹੁਣ ਜੈਸੇ ਨੂੰ ਤੈਸਾ ਦੀ ਨੀਤੀ ਤਹਿਤ ਉਸਨੂੰ ਮਨਮਰਜ਼ੀ ਕਰਨ ਦੀ ਖੁੱਲ੍ਹ ਦਿੱਤੀ ਗਈ ਤੇ ਉਸਨੇ ਅਮਰੀਕਾ ਰਹਿੰਦੇ ਪੰਜਾਬੀ ਪਰਿਵਾਰ ਤੋਂ ਪੈਸਾ ਉਗਰਾਹੁਣ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਨਾਗਰਾ ਫਿਰੌਤੀ ਵਸੂਲਣ ਦਾ ਧੰਦਾ ਚਲਾ ਰਿਹਾ ਹੈ ਤਾਂ ਇਹ ਪਤਾ ਲਾਉਣਾ ਜ਼ਰੂਰੀ ਹੈ ਕਿ ਉਸਦੀ ਕਿਸਨੇ ਸਿਆਸੀ ਪੁਸ਼ਤਪਨਾਹੀ ਕੀਤੀ ਅਤੇ ਕੀ ਉਸਨੇ ਅਪਰਾਧ ਦੇ ਲੁੱਟ ਦੇ ਪੈਸੇ ਆਪਣੇ ਸਿਆਸੀ ਆਕਾਵਾਂ ਨਾਲ ਸਾਂਝੇ ਕੀਤੇ ਹਨ।

ਐਫ ਬੀ ਆਈ ਵੱਲੋਂ ਨਾਗਰਾ ਨੂੰ ਮੁਲਜ਼ਮ ਬਣਾਏ ਜਾਣ ਨੂੰ ਪੰਜਾਬ ਵਿਚ ਆਪ ਸਰਕਾਰ ਦੇ ਰਾਜਕਾਲ ਦਾ ਝਲਕਾਰਾ ਕਰਾਰ ਦਿੰਦਿਆਂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ ਕਿ ਇਕ ਪੁਲਿਸ ਇੰਸਪੈਕਟਰ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ ਰਲ ਕੇ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਹੀ ਭਗਵਾਨਪੁਰੀਆ ਨੂੰ ਆਸਾਮ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਅਤੇ ਉਸਦੀ ਵਰਤੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ ਸਿਆਸੀ ਵਿਰੋਧੀਆਂ ਨੂੰ ਡਰਾਉਣ ਧਮਕਾਉਣ ਵਾਸਤੇ ਕੀਤੀ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਭਗਵਾਨਪੁਰੀਆ ਦੇ ਖਿਲਾਫ ਯੂ ਏ ਪੀ ਏ ਦਾ ਕੇਸ ਚਲਾਉਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਕੇ ਵੀ ਉਸਦੀ ਮਦਦ ਕੀਤੀ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਭ ਤੋਂ ਇਹ ਇਸ਼ਾਰਾ ਮਿਲਦਾ ਹੈ ਕਿ ਪੁਲਿਸ ਅਫਸਰਾਂ, ਅਪਰਾਧੀਆਂ ਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਦੀ ਮਿਲੀ ਭੁਗਤ ਹੈ। ਉਹਨਾਂ ਕਿਹਾ ਕਿ ਕਿਸੇ ਵੀ ਨਿਰਪੱਖ ਜਾਂਚ ਤੋਂ ਇਸਦਾ ਪਤਾ ਲਗਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਕੋਲ ਹੀ ਗ੍ਰਹਿ ਮੰਤਰਾਲਾ ਹੈ ਤੇ ਉਹ ਪੁਲਿਸ ਵਰਦੀਆਂ ਪਾ ਕੇ ਇਹ ਕੰਮ ਕਰਨ ਵਾਲਿਆਂ ਦੀ ਪਛਾਣ ਕਰਨ ਨਹੀਂ ਤਾਂ ਜਨਤਕ ਹਿੱਤਾਂ ਵਿਚ ਤੁਰੰਤ ਅਸਤੀਫਾ ਦੇਣ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਲਾਏ ਨਵੇਂ ਜ਼ਿਲ੍ਹਾ ਪ੍ਰਧਾਨ

ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਸਜ਼ਾ 1997 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਤੋਂ ਬਾਅਦ ਮਿਲੀ: ਸੁਖਬੀਰ ਬਾਦਲ

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਫੇਰ ਮੁਲਤਵੀ

ਮਾਨ ਸਰਕਾਰ ਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਚਾਰ ਦਿਨਾਂ ਤੋਂ ਲਾਪਤਾ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਅਮਰੀਕਾ 'ਚ ਵਾਂਟੇਡ ਪੰਜਾਬ ਪੁਲਿਸ ਦਾ SHO 3 ਦਿਨ ਦੇ ਰਿਮਾਂਡ 'ਤੇ

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਮੁਹਿੰਮ ਦੀ ਸ਼ੁਰੂਆਤ

ਕਿਸਾਨ ਮੋਰਚੇ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ; 5.5 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ