Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

 ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

PUNJAB NEWS EXPRESS | July 30, 2026 11:22 PM
ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਕੀਤੀ ਗਈ ਨਵੀਂ 'ਈਜ਼ੀ ਕਨੈਕਟ' ਹਵਾਈ ਸੇਵਾ ਦਾ ਭਰਪੂਰ ਸਵਾਗਤ ਕੀਤਾ ਹੈ। ਉਹਨਾਂ ਨੇ ਇਸ ਇਤਿਹਾਸਕ ਉਪਰਾਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਨਾਗਰਿਕ ਉਡਾਣ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਦਾ ਤਹਿ ਦਿਲੋਂ ਧੰਨਵਾਦ ਕੀਤਾ।
 
ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ 'ਹਬ-ਐਂਡ-ਸਪੋਕ' ਮਾਡਲ ਤਹਿਤ ਏਅਰ ਇੰਡੀਆ ਵੱਲੋਂ ਸ਼ੁਰੂ ਕੀਤੀ ਗਈ ਇਸ ਸੇਵਾ ਨਾਲ ਪੰਜਾਬ ਦੇ ਹਜ਼ਾਰਾਂ ਮੁਸਾਫਰਾਂ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਐਨ.ਆਰ.ਆਈ ਭਾਈਚਾਰੇ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਹੁਣ ਅੰਮ੍ਰਿਤਸਰ ਤੋਂ ਉੱਡਣ ਵਾਲੇ ਯਾਤਰੀ ਦਿੱਲੀ ਰਾਹੀਂ ਦੁਨੀਆ ਦੇ 27 ਪ੍ਰਮੁੱਖ ਅੰਤਰਰਾਸ਼ਟਰੀ ਸ਼ਹਿਰਾਂ ਟੋਰਾਂਟੋ, ਵੈਨਕੂਵਰ (ਕੈਨੇਡਾ), ਨਿਊਯਾਰਕ, ਸ਼ਿਕਾਗੋ, ਸੈਨ ਫਰਾਂਸਿਸਕੋ (ਅਮਰੀਕਾ), ਲੰਡਨ, ਬਰਮਿੰਘਮ (ਇੰਗਲੈਂਡ), ਮੈਲਬੌਰਨ, ਸਿਡਨੀ (ਆਸਟ੍ਰੇਲੀਆ) ਦੇ ਨਾਲ-ਨਾਲ ਯੂਰਪ, ਦੱਖਣ-ਪੂਰਬੀ ਏਸ਼ੀਆ ਅਤੇ ਮੱਧ ਪੂਰਬ (ਦੁਬਈ ਆਦਿ) ਦੇ ਦੇਸ਼ਾਂ ਵਿੱਚ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪਹੁੰਚ ਸਕਣਗੇ।
 
ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਪਰਵਾਸੀ ਵਿਦੇਸ਼ਾਂ ਵਿੱਚ ਵੱਸਦੇ ਹਨ ਅਤੇ ਉਹਨਾਂ ਦਾ ਆਪਣੇ ਪਿੰਡਾਂ, ਸ਼ਹਿਰਾਂ ਅਤੇ ਪਰਿਵਾਰਾਂ ਨਾਲ ਸਦੀਵੀ ਤੇ ਅਟੁੱਟ ਰਿਸ਼ਤਾ ਹੈ। ਆਪਣੇ ਪਰਿਵਾਰਕ ਸਮਾਗਮਾਂ, ਤਿਉਹਾਰਾਂ ਅਤੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣ ਲਈ ਉਹਨਾਂ ਦੀ ਪੰਜਾਬ ਆਉਣ-ਜਾਣ ਦੀ ਲਗਾਤਾਰ ਆਵਾਜਾਈ ਬਣੀ ਰਹਿੰਦੀ ਹੈ। ਪਹਿਲਾਂ ਦਿੱਲੀ ਹਵਾਈ ਅੱਡੇ 'ਤੇ ਲੰਮੀ ਇਮੀਗ੍ਰੇਸ਼ਨ ਲਾਈਨਾਂ, ਸਮਾਨ ਦੀ ਮੁੜ-ਚੈਕਿੰਗ ਅਤੇ ਟਰਮੀਨਲ ਬਦਲਣ ਦੀ ਖੱਜਲ-ਖੁਆਰੀ ਕਾਰਨ ਸਾਡੇ ਬਜ਼ੁਰਗਾਂ, ਬੱਚਿਆਂ ਅਤੇ ਮਹਿਲਾਵਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ 'ਈਜ਼ੀ ਕਨੈਕਟ' ਸੁਵਿਧਾ ਨਾਲ ਸਾਡੇ ਪਰਵਾਸੀ ਵੀਰਾਂ ਅਤੇ ਉਹਨਾਂ ਦੇ ਪਰਿਵਾਰਾਂ ਦਾ ਸਫ਼ਰ ਬਹੁਤ ਸੁਖਾਲਾ ਅਤੇ ਆਰਾਮਦਾਇਕ ਹੋ ਜਾਵੇਗਾ।
 
ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਉਹਨਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਫੈਸਲੇ ਲੈਂਦੀ ਰਹੀ ਹੈ ਅਤੇ ਮੋਦੀ ਸਰਕਾਰ ਨੇ ਇਸ ਵੱਡੇ ਫੈਸਲੇ ਨਾਲ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।
 
 
ਉਹਨਾਂ ਦੱਸਿਆ ਕਿ ਇਸ ਸੇਵਾ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਯਾਤਰੀ ਅੰਮ੍ਰਿਤਸਰ ਹਵਾਈ ਅੱਡੇ 'ਤੇ ਹੀ ਆਪਣੀ ਇਮੀਗ੍ਰੇਸ਼ਨ ਅਤੇ ਪੂਰੀ ਚੈੱਕ-ਇਨ ਪ੍ਰਕਿਰਿਆ ਮੁਕੰਮਲ ਕਰ ਸਕਣਗੇ। ਦਿੱਲੀ ਪਹੁੰਚ ਕੇ ਉਹਨਾਂ ਨੂੰ ਨਾ ਤਾਂ ਟਰਮੀਨਲ ਬਦਲਣ ਦੀ ਲੋੜ ਪਵੇਗੀ ਅਤੇ ਨਾ ਹੀ ਸਮਾਨ ਮੁੜ ਚੈੱਕ ਕਰਵਾਉਣ ਦੀ ਲੋੜ ਹੋਵੇਗੀ। 
 
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਕਦਮ ਨਾਲ ਨਾ ਕੇਵਲ ਐਨ.ਆਰ.ਆਈਜ਼ ਅਤੇ ਅੰਤਰਰਾਸ਼ਟਰੀ ਯਾਤਰੀਆਂ ਦੇ ਸਮੇਂ ਦੀ ਬਚਤ ਹੋਵੇਗੀ, g ਪੰਜਾਬ ਵਿੱਚ ਟੂਰਿਜ਼ਮ, ਵਪਾਰ ਅਤੇ ਸਭਿਆਚਾਰਕ ਸਾਂਝ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ

ਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗ

ਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈ

ਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਇਤਿਹਾਸਕ ਕਦਮ ਚੁੱਕੇ - ਬਰਿੰਦਰ ਕੁਮਾਰ ਗੋਇਲ

ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

ਗੈਂਗਸਟਰਾਂ 'ਤੇ ਵਾਰ ਦਾ 190ਵਾਂ ਦਿਨ: ਪੰਜਾਬ ਪੁਲਿਸ ਵੱਲੋਂ 641 ਥਾਈਂ ਛਾਪੇਮਾਰੀ; 313 ਕਾਬੂ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ