Wednesday, July 29, 2026
ਤਾਜਾ ਖਬਰਾਂ
ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾਅਮਰੀਕਾ ਨੇ ਬੈਕਲਾਗ ਘਟਾਉਣ ਲਈ ਸ਼ਰਣ ਨਿਯਮਾਂ ਵਿੱਚ ਬਦਲਾਅ ਕੀਤਾ ਹੈਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤਕਾਕਰੋਚ ਜਨਤਾ ਪਾਰਟੀ ਨੇ ਪ੍ਰਦਰਸ਼ਨਕਾਰੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਨਵੇਂ ਅੰਦੋਲਨ ਦੀ ਚੇਤਾਵਨੀ ਦਿੱਤੀ

Punjab

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਪੰਜਾਬ ਨਿਊਜ਼ ਐਕਸਪ੍ਰੈੱਸ | July 29, 2026 03:34 PM

ਝੰਡਿਆਣਾ, 29 ਜੁਲਾਈ (ਹਰਜਿੰਦਰ ਸਿੰਘ ਭੱਟੀ): ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਝੰਡਿਆਣਾ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਗੁਰਮਨਦੀਪ ਕੌਰ ਨੇ ਸਰਦਾਰ-ਏ-ਖ਼ਾਲਸਾ ਫੌਜੀ ਗਰੁੱਪ, ਕੋਟ ਕਰੋਡ ਕਲਾਂ ਵੱਲੋਂ ਕਰਵਾਏ ਗਏ ਧਾਰਮਿਕ ਮੁਕਾਬਲੇ "ਕੌਣ ਬਣੇਗਾ ਪਿਆਰੇ ਦਾ ਪਿਆਰਾ" ਅਧੀਨ ਆਯੋਜਿਤ ਧਾਰਮਿਕ ਗਿਆਨ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਪ੍ਰਾਪਤ ਕੀਤਾ।

ਗੁਰਮਨਦੀਪ ਕੌਰ ਦੀ ਇਸ ਪ੍ਰਾਪਤੀ ਨੇ ਨਾ ਸਿਰਫ਼ ਅਕਾਲ ਅਕੈਡਮੀ ਝੰਡਿਆਣਾ, ਸਗੋਂ ਉਸ ਦੇ ਮਾਤਾ-ਪਿਤਾ ਅਤੇ ਸਮੂਹ ਸਕੂਲ ਪਰਿਵਾਰ ਦਾ ਵੀ ਮਾਣ ਵਧਾਇਆ ਹੈ। ਇਹ ਸਫ਼ਲਤਾ ਵਿਦਿਆਰਥੀਆਂ ਵਿੱਚ ਧਾਰਮਿਕ ਗਿਆਨ, ਗੁਰਮਤਿ ਕਦਰਾਂ-ਕੀਮਤਾਂ ਅਤੇ ਸਿੱਖ ਵਿਰਾਸਤ ਪ੍ਰਤੀ ਰੁਚੀ ਨੂੰ ਹੋਰ ਪ੍ਰੇਰਿਤ ਕਰਦੀ ਹੈ।

ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਸਰੀਤਾ ਗੋਇਲ ਨੇ ਗੁਰਮਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਵਿਦਿਆਰਥੀਆਂ ਨੂੰ ਆਪਣੀ ਧਾਰਮਿਕ ਅਤੇ ਨੈਤਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਅਤੇ ਉੱਚੇ ਜੀਵਨ ਮੁੱਲਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਅਤੇ ਵਿਦਿਅਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਯੂਨੀਵਰਸਿਟੀ 'ਚ PhD ਵਿਦਿਆਰਥਣ ਮੌਤ ਮਾਮਲਾ, 2 ਇੰਜੀਨੀਅਰ ਸਸਪੈਂਡ

ਬੇਅਦਬੀ ਕਾਨੂੰਨ: ਪੰਜਾਬ ਸਰਕਾਰ ਨੇ ਸੋਧਿਆ ਹੋਇਆ ਖਰੜਾ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ - ਡਾ.ਬਲਜੀਤ ਕੌਰ

ਮਾਨ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨਾਲ ਵਾਅਦਾ ਪੁਗਾਇਆ; 3 ਸਾਲ ਵਾਲੇ ਆਊਟਸੋਰਸ ਵਰਕਰਾਂ ਨੂੰ ਮਿਲੇਗਾ ਸਿੱਧਾ ਕੰਟਰੈਕਟ

ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ: ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਮਾਨ

ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸਡੀਓ ਨੂੰ ਕੀਤਾ ਗ੍ਰਿਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ 'ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ