Thursday, August 13, 2026

Punjab

ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ

ਪੰਜਾਬ ਨਿਊਜ਼ ਐਕਸਪ੍ਰੈੱਸ | August 13, 2026 05:44 PM

ਫ਼ਿਰੋਜ਼ਪੁਰ: 13 ਅਗਸਤ (ਹਰਜਿੰਦਰ ਸਿੰਘ ਭੱਟੀ): ਅਕਾਲ ਅਕੈਡਮੀ ਭੜ੍ਹਾਣਾਂ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਦਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਕੂਲ ਦੇ ਸਾਇੰਸ ਅਧਿਆਪਕ ਗੁਰਲਾਲ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ।

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਡਾ. ਗੁਰਮੇਲ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਢੰਗ-ਤਰੀਕਿਆਂ, ਮਿੱਟੀ ਪਰਖ, ਜੈਵਿਕ ਖੇਤੀ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਨਵੀਆਂ ਖੇਤੀਬਾੜੀ ਤਕਨੀਕਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪ੍ਰਯੋਗਸ਼ਾਲਾਵਾਂ ਅਤੇ ਖੇਤੀਬਾੜੀ ਫ਼ਾਰਮ ਦਾ ਦੌਰਾ ਵੀ ਕਰਵਾਇਆ, ਜਿਸ ਰਾਹੀਂ ਉਨ੍ਹਾਂ ਨੂੰ ਖੇਤੀ ਵਿਗਿਆਨ ਦੇ ਵੱਖ-ਵੱਖ ਪੱਖਾਂ ਨੂੰ ਵਿਹਾਰਕ ਤੌਰ 'ਤੇ ਸਮਝਣ ਦਾ ਮੌਕਾ ਮਿਲਿਆ।

ਇਸ ਵਿਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਤੀਬਾੜੀ ਦੇ ਆਧੁਨਿਕ ਰੂਪ ਅਤੇ ਇਸ ਖੇਤਰ ਵਿੱਚ ਹੋ ਰਹੀਆਂ ਵਿਗਿਆਨਕ ਤਰੱਕੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨਾ ਸੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਾਹਿਰਾਂ ਨਾਲ ਆਪਣੇ ਸਵਾਲ ਸਾਂਝੇ ਕਰਕੇ ਉਨ੍ਹਾਂ ਦੇ ਜਵਾਬ ਵੀ ਪ੍ਰਾਪਤ ਕੀਤੇ।

ਵਿਦਿਆਰਥੀਆਂ ਨੇ ਇਸ ਦੌਰੇ ਨੂੰ ਬੇਹੱਦ ਗਿਆਨਵਰਧਕ ਅਤੇ ਲਾਹੇਵੰਦ ਦੱਸਦਿਆਂ ਡਾ. ਗੁਰਮੇਲ ਸਿੰਘ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਮੂਹ ਟੀਮ ਦਾ ਇਸ ਜਾਣਕਾਰੀਪੂਰਵਕ ਅਤੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ। ਇਹ ਦੌਰਾ ਵਿਦਿਆਰਥੀਆਂ ਲਈ ਕਲਾਸਰੂਮ ਸਿੱਖਿਆ ਨੂੰ ਅਸਲ ਜੀਵਨ ਦੇ ਅਨੁਭਵ ਨਾਲ ਜੋੜਨ ਵਾਲਾ ਇੱਕ ਮਹੱਤਵਪੂਰਨ ਅਨੁਭਵ ਸਾਬਤ ਹੋਇਆ।

Have something to say? Post your comment

google.com, pub-6021921192250288, DIRECT, f08c47fec0942fa0

Punjab

SIR 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਬੀਜ ਘੁਟਾਲਾ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਡਾ. ਗੁਰਦਿਆਲ ਕੁਮਾਰ ਨੇ ਖੇਤੀਬਾੜੀ ਅਫਸਰ (ਵਿਸਥਾਰ) ਵਜੋਂ ਅਹੁਦਾ ਸੰਭਾਲਿਆ

ਰਿਆਤ ਬਾਹਰਾ ਗਰੁੱਪ ਵੱਲੋਂ ‘ਐਲੀਵੇਟ’ ਅਧਿਆਪਕ ਵਿਕਾਸ ਲੜੀ ਦੀ ਸ਼ੁਰੂਆਤ

ਪੰਜਾਬ ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

‘ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਵੱਡੀ ਖ਼ਬਰ: ਸੁਖਬੀਰ ਬਾਦਲ ’ਤੇ ਹਮਲਾ, ਨਾਂਦੇੜ ਸਾਹਿਬ ਦੇ ਗੁਰਦੁਆਰਾ ਮਾਤਾ ਸਾਹਿਬ ਵਿਖੇ ਵਾਪਰੀ ਘਟਨਾ

ਅੰਤਰਰਾਸ਼ਟਰੀ ਯੁਵਕ ਦਿਵਸ: ਪੰਜਾਬ ਪੁਲਿਸ ਨੇ ਸਟੂਡੈਂਟ ਪੁਲਿਸ ਕੈਡੇਟ ਸਕੀਮ ਰਾਹੀਂ ਨੌਜਵਾਨਾਂ ਵਿੱਚ ਸਕਾਰਾਤਮਕ ਵਿਕਾਸ ਅਤੇ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਪ੍ਰਗਟਾਈ

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ