Monday, April 20, 2026

Punjab

ਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ

PUNJAB NEWS EXPRESS | April 19, 2026 11:15 PM
ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ — ਕਰਨੈਲ ਸਿੰਘ ਪੀਰਮੁਹੰਮਦ
ਟਕਸਾਲੀ ਪਰਿਵਾਰਾਂ ਨੂੰ ਅੱਖੋਂ-ਪਰੋਖੇ ਕਰਨਾ ਅਕਾਲੀ ਦਲ ਲਈ ਘਾਤਕ, ਸੁਖਬੀਰ ਬਾਦਲ ਗਲਤ ਸਲਾਹਕਾਰਾਂ ਤੋਂ ਬਚਣ 
ਕਿਹਾ, ਅਹੁਦਿਆਂ ਦੀ ਅੰਨ੍ਹੇਵਾਹ ਵੰਡ ਨਾਲ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਬਚੇਗੀ ਪਾਰਟੀ
ਤਰਨ ਤਾਰਨ :  ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤਾਂ ਅਤੇ ਪਾਰਟੀ ਦੇ ਲਗਾਤਾਰ ਡਿੱਗ ਰਹੇ ਸਿਆਸੀ ਗ੍ਰਾਫ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਨਸੀਹਤ ਦਿੱਤੀ ਹੈ। ਉਹਨਾਂ ਸਪੱਸ਼ਟ ਕੀਤਾ ਕਿ ਗਲਤ ਸਲਾਹਕਾਰਾਂ ਦੇ ਪ੍ਰਭਾਵ ਹੇਠ ਆ ਕੇ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਕੱਦਾਵਰ ਟਕਸਾਲੀ ਆਗੂਆਂ ਦੇ ਪਰਿਵਾਰਾਂ ਨੂੰ ਨਜ਼ਰਅੰਦਾਜ਼ ਕਰਨਾ ਪਾਰਟੀ ਲਈ ਸਿਆਸੀ ਖੁਦਕੁਸ਼ੀ ਸਾਬਤ ਹੋਵੇਗਾ।
 
ਸ੍ਰ. ਪੀਰਮੁਹੰਮਦ ਨੇ ਆਖਿਆ ਕਿ ਅਕਾਲੀ ਧੜਿਆਂ ਦੀ ਏਕਤਾ ਪਾਰਟੀ ਦੀ ਮਜ਼ਬੂਤੀ ਅਤੇ ਪੰਥਕ ਏਕਤਾ ਦੀ ਬਹਾਲੀ ਦਾ ਇੱਕੋ-ਇੱਕ ਰਾਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਹੋਣਾ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੇਕ ਸਲਾਹ ਦਿੰਦਿਆਂ ਕਿਹਾ ਕਿ ਪਾਰਟੀ ਦੇ ਭਵਿੱਖੀ ਫ਼ੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਕੇ ਲੈਣ ਅਤੇ ਅਹੁਦਿਆਂ ਦੀ ਵੰਡ ਕਰਨ ਵੇਲੇ 2 ਦਸੰਬਰ ਦੇ ਹੁਕਮਨਾਮੇ ਨੂੰ ਮੁੱਖ ਆਧਾਰ ਬਣਾਇਆ ਜਾਵੇ। ਉਹਨਾਂ ਸਪੱਸ਼ਟ ਇਸ਼ਾਰਾ ਕਰਦਿਆਂ ਕਿਹਾ ਕਿ ਸਿਰਫ਼ ਸਿਆਸੀ ਜੋੜ-ਤੋੜ ਅਤੇ ਅਹੁਦਿਆਂ ਦੀ ਵੰਡ ਨਾਲ ਪਾਰਟੀ ਮਜ਼ਬੂਤ ਨਹੀਂ ਹੋਵੇਗੀ, ਬਲਕਿ ਹਰੇਕ ਵਰਕਰ ਅਤੇ ਟਕਸਾਲੀ ਆਗੂ ਨੂੰ ਇਹ ਅਹਿਸਾਸ ਕਰਵਾਉਣਾ ਪਵੇਗਾ ਕਿ ਪਾਰਟੀ ਵਿੱਚ ਉਹਨਾਂ ਦਾ ਮਾਣ-ਸਨਮਾਨ ਸੁਰੱਖਿਅਤ ਹੈ। ਗਲਤ ਸਲਾਹਕਾਰਾਂ ਦੀਆਂ ਚਾਲਾਂ ਵਿੱਚ ਆ ਕੇ ਲਏ ਗਏ ਫੈਸਲਿਆਂ ਨੇ ਹੀ ਸਾਡੀ ਤਾਕਤ ਨੂੰ ਖਿੰਡਾਇਆ ਹੈ ਅਤੇ ਪੰਥਕ ਸਫ਼ਾਂ ਵਿੱਚ ਭਾਰੀ ਨਿਰਾਸ਼ਾ ਪੈਦਾ ਕੀਤੀ ਹੈ।
 
ਪੰਥਕ ਸਰਮਾਏ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜਥੇਬੰਦੀ ਅਤੇ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਸੁਖਦੇਵ ਸਿੰਘ ਢੀਂਡਸਾ, ਸੁਰਜੀਤ ਸਿੰਘ ਬਰਨਾਲਾ, ਜਥੇਦਾਰ ਪ੍ਰੇਮ ਸਿੰਘ ਲਾਲਪੁਰਾ, ਜਥੇਦਾਰ ਮੋਹਣ ਸਿੰਘ ਤੁੜ, ਸੇਵਾ ਸਿੰਘ ਸੇਖਵਾਂ, ਪ੍ਰਕਾਸ਼ ਸਿੰਘ ਮਜੀਠਾ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਕੈਪਟਨ ਕੰਵਲਜੀਤ ਸਿੰਘ ਵਰਗੇ ਅਨੇਕਾਂ ਹੋਰ ਟਕਸਾਲੀ ਅਕਾਲੀ ਮਹਾਨ ਆਗੂਆਂ ਦੇ ਪਰਿਵਾਰ ਹੀ ਪਾਰਟੀ ਦੀ ਰੂਹ ਅਤੇ ਅਸਲ ਤਾਕਤ ਹਨ। ਇਹਨਾਂ ਪਰਿਵਾਰਾਂ ਦੀਆਂ ਪੰਥਕ ਘਾਲਣਾਵਾਂ ਨੂੰ ਬਣਦਾ ਮਾਣ-ਸਤਿਕਾਰ ਦੇ ਕੇ ਹੀ ਪਾਰਟੀ ਮੁੜ ਆਪਣੇ ਪੈਰਾਂ 'ਤੇ ਖੜ੍ਹੀ ਹੋ ਸਕਦੀ ਹੈ। ਜੇਕਰ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਪੰਥਕ ਸਰਕਾਰ ਦਾ ਮੁੱਢ ਬੱਝੇ ਅਤੇ ਲੋਕਾਂ ਦਾ ਵਿਸ਼ਵਾਸ ਬਹਾਲ ਹੋਵੇ, ਤਾਂ ਸਾਨੂੰ ਸਿਧਾਂਤਾਂ 'ਤੇ ਪਹਿਰਾ ਦੇਣਾ ਪਵੇਗਾ।
 
ਆਪਣੀ ਲੀਡਰਸ਼ਿਪ ਨੂੰ ਸਵੈ-ਪੜਚੋਲ ਕਰਨ ਦੀ ਸਲਾਹ ਦਿੰਦਿਆਂ ਸ੍ਰ. ਪੀਰਮੁਹੰਮਦ ਨੇ ਕਿਹਾ ਕਿ ਅੱਜ ਵਕਤ ਆ ਗਿਆ ਹੈ ਕਿ ਅਸੀਂ ਨਿੱਜੀ ਸਵਾਰਥਾਂ ਨੂੰ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਸਰਵਉੱਚ ਮੰਨੀਏ। ਇਸੇ ਵਿੱਚ ਹੀ ਪੰਥ ਦੀ ਚੜ੍ਹਦੀ ਕਲਾ ਅਤੇ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਜ਼ ਛੁਪਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਪਹਿਲਕਦਮੀ ਕਰਦਿਆਂ ਅੱਠ ਮੈਂਬਰੀ 'ਏਕਤਾ ਕਮੇਟੀ' ਦਾ ਗਠਨ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਪੰਥਕ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪੰਥਕ ਏਕਤਾ ਦਾ ਸੰਕਲਪ ਪੂਰਾ ਕਰੇਗੀ।
 

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ