Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

ਅਕਾਲੀ ਦਲ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, SC ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਲਾਠੀਚਾਰਜ ਦੇ ਮਾਮਲੇ 'ਚ ਨਿਆਂਇਕ ਜਾਂਚ ਦੀ ਕੀਤੀ ਅਪੀਲ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 06:53 PM

- ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫਦ ਨੇ ਰਾਜਪਾਲ ਨੂੰ ਸੌਂਪੇ ਦੋ ਮੰਗ ਪੱਤਰ। ਸੂਬੇ ਵਿਚ ਆਪ ਸਰਕਾਰ ਦੀ ਪ੍ਰਧਾਨਗੀ ਹੇਠ 10 ਪੇਪਕ ਲੀਕ ਮਾਮਲੇ ਦੀ ਸੀ ਬੀ ਆਈ ਜਾਂਚ ਮੰਗੀ
- ਰਾਜਪਾਲ ਨੂੰ ਦੱਸਿਆ ਕਿ ਆਪ ਨੇ ਗੁਆਂਢੀ ਰਾਜਾਂ ਵਿਚ ਪਾਰਟੀ ਦੇ ਵਿਸਥਾਰ ਵਾਸਤੇ ਅੱਧੇ ਤੋਂ ਵੱਧ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ

ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਐਸ ਸੀ ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਬਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਵਿਚ ਦਖਲ ਦੇ ਕੇ ਨਿਆਂਇਕ ਜਾਂਚ ਦੇ ਹੁਕਮ ਦੇਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ 10 ਪੇਪਰ ਲੀਕ ਹੋਣ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਸਫਾਈ ਸੇਵਕਾਂ ਦੀ ਬਰੇਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਲੋਕਤੰਤਰ ਦੀ ਰਾਖੀ ਕਰਨ ਅਤੇ ਆਪ ਸਰਕਾਰ ਦੇ ਰਾਜ ਵਿਚ ਵਾਰ-ਵਾਰ ਪੇਪਰ ਲੀਕ ਹੋਣ ਤੇ ਪ੍ਰੀਖਿਆਵਾਂ ਕਰਵਾਉਣ ਵਿਚ ਬੇਨਿਯਮੀਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ 10 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ।

ਪੱਤਰਕਾਰਾਂ ਨੂੰ ਮੰਗ ਪੱਤਰ ਦੇ ਵੇਰਵੇ ਸੌਂਪਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਘਟਨਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਹੇਠ ਟੀਮ ਬਣਵਾ ਕੇ ਨਿਆਂਇਕ ਜਾਂਚ ਕਰਵਾਉਣ। ਉਹਨਾਂ ਦੱਸਿਆ ਕਿ ਅਸੀਂ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਨੇ ਪੁਲਿਸ ਨੂੰ ਗੁੰਡਿਆਂ ਵਾਂਗੂ ਵਰਤਿਆ ਹੈ ਤੇ ਸਾਰੇ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਕੁਚਲਣ ਦੇ ਹੁਕਮ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਅਸੀਂ ਇਸੇ ਵਾਸਤੇ ਮੰਗ ਕੀਤੀ ਹੈ ਕਿ ਡੀ ਐਸ ਪੀ ਸਤਵੀਰ ਸਿੰਘ ਬੈਂਸ ਤੇ ਹੋਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਜਾਵੇ ਜਿਹਨਾਂ ਨੇ ਮਹਿਲਾਵਾਂ ਅਤੇ ਸਫਾਈ ਸੇਵਕਾਂ ਦੇ ਸਿਰਾਂ ’ਤੇ ਡਾਂਗਾਂ ਵਰ੍ਹਾਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।

ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਫੱਟੜ ਸਫਾਈ ਸੇਵਕਾਂ ਨੂੰ ਢੁਕਵਾਂ ਮੁਆਵਜ਼ਾ ਤੇ ਸੁਚੱਜੀ ਮੈਡੀਕਲ ਸੰਭਾਲ ਦੀ ਸਹੂਲਤ ਵੀ ਨਹੀਂ ਮਿਲ ਰਹੀ। ਉਹਨਾਂ ਮੰਗ ਕੀਤੀ ਕਿ ਸਫਾਈ ਵਰਕਰਾਂ ਨਾਲ ਤੁਰੰਤ ਵਾਜਬ ਗੱਲਬਾਤ ਸ਼ੁਰੂ ਕੀਤੀ ਜਾਵੇ ਤੇ ਉਹਨਾਂ ਦੀਆਂ ਚਿਰੋਕਣੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।


ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸਰਕਾਰੀ ਭਰਤੀਆਂ ਵਿਚ 10 ਪੇਪਰ ਲੀਕ ਹੋਣ ਤੇ ਬੇਨਿਯਮੀਆਂ ਦੀ ਜਾਣਕਾਰੀ ਵੀ ਦਿੱਤੀ। ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਪ੍ਰਭਾਵ ਬਣ ਰਿਹਾ ਹੈ ਕਿ ਆਪ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਰਹੇ ਹਨ ਤੇ ਇਹ ਸੰਗਠਿਤ ਅਪਰਾਧ ਨੈਟਵਰਕ ਵੱਲੋਂ ਪੈਸੇ ਦੇ ਕੇ ਨੌਕਰੀਆਂ ਦੇਣ ਦਾ ਇਕ ਪੂਰਾ ਸਕੈਂਡਲ ਹੈ। ਵਫਦ ਨੇ ਮੰਗ ਕੀਤੀ ਕਿ ਮੁੱਖ ਮੰਤਰੀ, ਮੰਤਰੀਆਂ ਤੇ ਆਪ ਆਗੂਆਂ, ਸਰਕਾਰੀ ਅਧਿਕਾਰੀਆਂ ਤੇ ਪ੍ਰਾਈਵੇਟ ਵਿਅਕਤੀਆਂ ਦੀ ਪ੍ਰੀਖਿਆ ਘੁਟਾਲੇ ਵਿਚ ਭੂਮਿਕਾ ਦੀ ਸੀ ਬੀ ਆਈ ਵੱਲੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਸਾਰੇ ਡਿਜੀਟਲ ਰਿਕਾਰਡ, ਸੀ ਸੀ ਟੀ ਵੀ ਫੁਟੇਜ, ਸਰਵਰਾਂ, ਸੰਚਾਰ ਰਿਕਾਰਡ ਤੇ ਪ੍ਰੀਖਿਆ ਨਾਲ ਸਬੰਧਤ ਦਸਤਾਵੇਜ਼ਾਂ ਦੀ ਫੋਰੈਂਸਿਕ ਜਾਂਚ ਵੀ ਹੋਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਵਿਆਪਕ ਆਡਿਟ ਵੀ ਕਰਵਾਇਆ ਜਾਵੇ।


ਇਕ ਹੋਰ ਅਹਿਮ ਤੇ ਗੰਭੀਰ ਘਟਨਾਕ੍ਰਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਵੱਲੋਂ ਹੋਰ ਰਾਜਾਂ ਵਿਚ ਪਾਰਟੀ ਦਾ ਵਿਸਥਾਰ ਕਰਨ ਵਾਸਤੇ ਸਰਕਾਰੀ ਨੌਕਰੀਆਂ ਦਾ ਵੱਡਾ ਹਿੱਸਾ ਬਾਹਰਲਿਆਂ ਨੂੰ ਦਿੱਤਾ ਜਾ ਰਿਹਾ ਹੈ। ਵੁਹਨਾਂ ਕਿਹਾ ਕਿ ਪੰਜਾਬ ਵਿਚ ਅੱਧੇ ਤੋਂ ਵੱਧ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਆਪ ਨੂੰ ਰਾਜਸਥਾਨ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਲਾਭ ਮਿਲ ਸਕੇ।


ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਹੋਏ ਫਾਰਮੇਸੀ ਅਫਸਰਾਂ ਦੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਤੇ ਬਲੂਟੁੱਥ ਰਿਸੀਵਰਾਂ ਸਮੇਤ ਆਧੁਨਿਕ ਇਲੈਕਟ੍ਰਾਨਿਕ ਯੰਤਰਾਂ ਤੇ ਮਿਨੀਏਚਰ ਹੈਡਫੋਨਾਂ ਦੀ ਵਰਤੋਂ ਕਰ ਕੇ ਪੰਜਾਬ ਵਿਚ ਸਰਕਾਰੀ ਭਰਤੀ ਦੀ ਅਖੰਡਤਾ ਭੰਗ ਕੀਤੀ ਗਈ ਤੇ ਇਹ ਸਭ ਪੇਪਰ ਲੀਕ ਦਾ ਹਿੱਸਾ ਸੀ। ਵਫਦ ਨੇ ਦੱਸਿਆ ਕਿ ਜਿਹੜੇ ਪੇਪਰ ਲੀਕ ਹੋਏ ਉਹਨਾਂ ਵਿਚ ਪੀ ਪੀ ਐਸ ਸੀ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ, ਪੀ ਐਸ ਈ ਬੀ 12ਵੀਂ ਕਲਾਸ ਅੰਗਰੇਜ਼ੀ ਦਾ ਬੋਰਡ ਪੇਪਰ, ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਪੀ ਪੀ ਐਸ ਸੀ ਖੇਤੀਬਾੜੀ ਵਿਕਾਸ ਅਫਸਰ ਪ੍ਰੀਖਿਆ, ਭਾਸ਼ਾ ਵਿਭਾਗ ਪ੍ਰੀਖਿਆ, ਪੀ ਐਸ ਐਸ ਐਸ ਬੀ ਗਰੁੱਪ ਬੀ ਅਫਸਰ ਸਾਂਝੀ ਪ੍ਰੀਖਿਆ, ਪੰਜਾਬ ਆਬਕਾਰੀ ਇੰਸਪੈਕਟਰ ਪ੍ਰੀਖਿਆ, 10ਵੀਂ ਕਲਾਸ ਦੀ ਬੋਰਡ ਪ੍ਰੀਖਿਆ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਪ੍ਰੀਖਿਆ ਸ਼ਾਮਲ ਹਨ। ਉਹਨਾਂ ਦੱਸਿਆ ਕਿ ਪਿਛਲੀ ਪ੍ਰੀਖਿਆ ਵਿਚ ਇੰਟਰਵਿਊ ਲਈ 30 ਅੰਕ ਰੱਖੇ ਗਏ ਸਨ ਜਿਸ ਕਾਰਨ ਮਾਮਲੇ ਵਿਚ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਤੇ ਸਾਰੇ ਕੇਸ ਦੀ ਘੋਖ ਵਾਸਤੇ ਕਮੇਟੀ ਬਣਾਉਣੀ ਪਈ। ਇਹ ਵੀ ਦੱਸਿਆ ਕਿ ਹਾਈ ਕੋਰਟ ਨੇ ਕਈ ਭਰਤੀ ਪ੍ਰੀਖਿਆਵਾਂ ’ਤੇ ਰੋਕ ਵੀ ਲਗਾਈ ਹੈ।


ਵਫਦ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਦਰਬਾਰਾ ਸਿੰਘ ਗੁਰੂ ਤੇ ਸ੍ਰੀ ਨਰੇਸ਼ ਢੀਂਗਰਾ ਵੀ ਸ਼ਾਮਲ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: CM ਮਾਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ

ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ - ਗਿਆਨੀ ਕੁਲਦੀਪ ਸਿੰਘ ਗੜਗੱਜ

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਡੀ.ਸੀ. ਕੰਪਲੈਕਸ ਦੀ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ – ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ