Tuesday, September 15, 2026
ਤਾਜਾ ਖਬਰਾਂ
ਕਾਮਰੇਡ ਗੁਰਦੇਵ ਸਿੰਘ, ਬਜ਼ੁਰਗ ਮਾਰਕਸਵਾਦੀ-ਲੈਨਿਨਵਾਦੀ ਅਤੇ ਨਸਲਵਾਦ ਵਿਰੋਧੀ ਕਾਰਕੁਨ, ਦਾ 85 ਸਾਲ ਦੀ ਉਮਰ ਵਿੱਚ ਬਰੈਂਪਟਨ ਵਿੱਚ ਦੇਹਾਂਤ ਹੋ ਗਿਆਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ 'ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ*ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀ

Punjab

ਅਕਾਲੀ ਦਲ ਦੇ ਹੱਕ ’ਚ ਹਨੇਰੀ ਚੱਲਣੀ ਹੋਈ ਸ਼ੁਰੂ, ਸਿੱਖ ਪੰਥ ਦੇ ਗੱਦਾਰਾਂ ਤੇ ਦਿੱਲੀ ਦੀਆਂ ਪਾਰਟੀਆਂ ਨੂੰ ਉਡਾ ਦੇਵੇਗੀ: ਸੁਖਬੀਰ ਬਾਦਲ

ਪੰਜਾਬ ਨਿਊਜ਼ ਐਕਸਪ੍ਰੈੱਸ | September 15, 2026 06:06 PM

- ਕਿਹਾ ਕਿ ਸਾਡੇ ਸਿਰ ਕੱਟ ਜਾਣਗੇ ਪਰ ਅਸੀਂ ਕਦੇ ਵੀ ਸਾਡੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਤੋਂ ਨਹੀਂ ਥਿੜਕਾਂਗੇ
- ਭਗਵੰਤ ਮਾਨ ’ਤੇ ਕੀਤਾ ਤਿੱਖਾ ਹਮਲਾ, ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ

ਫਤਿਹਗੜ੍ਹ ਸਾਹਿਬ, 15 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਹਨੇਰੀ ਚੱਲਣੀ ਸ਼ੁਰੂ ਹੋ ਗਈ ਹੈ ਤੇ ਅਕਾਲੀ ਦਲ ਨੂੰ ਕਮਜ਼ੋਰ ਵਾਸਤੇ ਕੇਂਦਰੀ ਏਜੰਸੀਆਂ ਨਾਲ ਰਲੇ ਸਿੱਖ ਪੰਥ ਦੇ ਗੱਦਾਰ ਤੇ ਦਿੱਲੀ ਦੀਆਂ ਪਾਰਟੀਆਂ ਇਸ ਹਨੇਰੀ ਵਿਚ ਉਡ ਜਾਣਗੇ।

ਪੰਜਾਬ ਬਚਾਓ ਮੁਹਿੰਮ ਤਹਿਤ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪਛਾਨਣ ਕਿ ਕਿਹੜੀ ਪਾਰਟੀ ਉਹਨਾਂ ਦੀ ਆਪਣੀ ਹੈ ਅਤੇ ਕੌਣ ਏਜੰਸੀਆਂ ਦੀ ਕਠਪੁਤਲੀ ਵਾਂਗੂ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੇ ਕਦੇ ਵੀ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੇ।
ਵਾਰਿਸ ਪੰਜਾਬ ਦੇ ਜਥੇਬੰਦੀ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਪਾਰਟੀ ਦਾ ਇਕਲੌਤਾ ਮਕਸਦ ਅਕਾਲੀ ਦਲ ਨੂੰ ਹਰਾਉਣਾ ਹੈ। ਇਸਨੇ ਖੁਦ ਇਹ ਗੱਲ ਜਨਤਕ ਤੌਰ ’ਤੇ ਕਬੂਲੀ ਹੈ।ਇਹ ਤੁਹਾਡੇ ਜਾਂ ਪੰਥ ਵਾਸਤੇ ਕੋਈ ਵੀ ਉਸਾਰੂ ਕੰਮ ਨਹੀਂ ਕਰ ਸਕਦੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਵਿਕਾਸ, ਸ਼ਾਂਤੀ ਤੇ ਭਾਈਚਾਰਕ ਸਾਂਝ ਪ੍ਰਤੀ ਵਚਨਬੱਧ ਹੈ ਤੇ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਦੇ ਫਲਸਫੇ ’ਤੇ ਚੱਲਦਾ ਹੈ। ਉਹਨਾਂ ਕਿਹਾ ਕਿ ਸਭ ਨੂੰ ਨਾਲ ਲੈ ਕੇ ਚੱਲਣ ਦਾ ਸਰਕਾਰ ਦਾ ਇਹ ਮਾਡਲ ਹੈ ਜੋ ਵੰਡ ਪਾਊ ਤਾਕਤਾਂ ਨੂੰ ਪਸੰਦ ਨਹੀਂ ਆਉਂਦਾ। ਇਸੇ ਕਾਰਨ ਮੇਰੇ ’ਤੇ ਦੋ ਵਾਰ ਹਮਲਾ ਕੀਤਾ ਗਿਆ। ਇਹ ਤਾਕਤਾਂ ਮਹਿਸੂਸ ਕਰਦੀਆਂ ਹਨ ਕਿ ਸਿਰਫ ਅਕਾਲੀ ਦਲ ਹੀ ਇਹਨਾਂ ਦੇ ਗੁਰੂ ਘਰਾਂ ’ਤੇ ਕਬਜ਼ੇ ਦੇ ਮਕਸਦ ਨੂੰ ਪੂਰਾ ਕਰਨ ਦੇ ਰਾਹ ਵਿਚ ਅੜਿਕਾ ਹੈ। ਉਹਨਾਂ ਕਿਹਾ ਕਿ ਮੈਂ ਅਜਿਹੇ ਅਨਸਰਾਂ ਨੂੰ ਸਪਸ਼ਟ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਸਿਰ ਕੱਟੇ ਜਾਣਗੇ ਪਰ ਅਸੀਂ ਆਪਣੇ ਸਿਧਾਂਤਾਂ ਤੋਂ ਨਹੀਂ ਥਿੜਕਾਂਗੇ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਨੇ ਇਸ ਤੋਂ ਮਾੜਾ ਮੁੱਖ ਮੰਤਰੀ ਨਹੀਂ ਵੇਖਿਆ। ਉਹਨਾਂ ਕਿਹਾ ਕਿ ਭਗਵੰਤ ਮਾਨ ਨਾ ਸਿਰਫ ਗੁਰੂ ਸਾਹਿਬਾਨ ਦੀਆਂ ਤਸਵੀਰਾਂ ’ਤੇ ਸ਼ਰਾਬ ਦੇ ਛਿੱਟੇ ਮਾਰਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਪਿਸ਼ਾਬ ਕਰ ਕੇ ਬੇਅਦਬੀ ਕਰਨ ਦਾ ਦੋਸ਼ੀ ਹੈ ਬਲਕਿ ਉਸਨੇ ਮੁੱਖ ਮੰਤਰੀ ਦੇ ਦਫਤਰ ਨੂੰ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਤਾਇਨਾਤੀਆਂ ਤੇ ਤਬਾਦਲਿਆਂ ਨੂੰ ਵੇਚਿਆ ਜਾ ਰਿਹਾ ਹੈ। ਜ਼ਬਰ ਜਨਾਹ ਦੇ ਦੋਸ਼ੀਆਂ ਨੂੰ ਕਰੋੜਾਂ ਰੁਪਏ ਲੈ ਕੇ ਸੁਰੱਖਿਆ ਦਿੱਤੀ ਜਾ ਰਹੀ ਹੈ। ਗੁਰਪ੍ਰੀਤ ਸੇਖੋਂ ਵਰਗੇ ਗੈਂਗਸਟਰ ਜਿਹਨਾਂ ਖਿਲਾਫ 50 ਤੋਂ ਜ਼ਿਆਦਾ ਫੌਜਦਾਰੀ ਕੇਸ ਹਨ, ਨੂੰ ਜੱਫੀਆਂ ਪਾਈਆਂ ਜਾ ਰਹੀਆਂ ਹਨ ਤੇ ਆਪ ਵਿਚ ਸ਼ਾਮਲ ਕੀਤਾ ਗਿਆ ਹੈ।

ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ 2014 ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਆਉਣ ਤੋਂ ਬਾਅਦ ਹੀ ਸ਼ੁਰੂ ਹੋਈਆਂ। ਉਹਨਾਂ ਕਿਹਾ ਕਿ ਆਪ ਦੇ ਐਮ ਐਲ ਏ ਨਰੇਸ਼ ਯਾਦਵ ਨੂੰ ਮਾਲੇਰਕੋਟਲਾ ਵਿਚ ਬੇਅਦਬੀ ਦਾ ਦੋਸ਼ੀ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਪਿਛਲੇ 10 ਸਾਲਾਂ ਵਿਚ ਇਕ ਵੀ ਅਕਾਲੀ ਆਗੂ ਜਾਂ ਵਰਕਰ ਨੂੰ ਬੇਅਦਬੀ ਕੇਸ ਵਿਚ ਦੋਸ਼ੀ ਨਹੀਂ ਠਹਿਰਾਇਆ ਗਿਆ ਜਦੋਂ ਕਿ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਨੇ ਬੇਅਦਬੀ ਮਾਮਲੇ ’ਤੇ ਹਮੇਸ਼ਾ ਰਾਜਨੀਤੀ ਕੀਤੀ। ਉਹਨਾਂ ਕਿਹਾ ਕਿ ਜਦੋਂ ਵੀ ਸਰਕਾਰਾਂ ਭ੍ਰਿਸ਼ਟਾਚਾਰ, ਮਨੁੱਖੀ ਅਧਿਕਾਰ ਕੁਚਲਣ ਤੇ ਮੌਜੂਦਾ ਦੌਰ ਦੇ ਬਿਜਲੀ ਸੰਕਟਾਂ ਵਿਚ ਘਿਰਦੀਆਂ ਹਨ ਤਾਂ ਇਹ ਮਾਮਲਾ ਚੁੱਕਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਤੇ ਘਰੇਲੂ ਖ਼ਪਤਕਾਰਾਂ ਦੀਆਂ ਮੁਸ਼ਕਿਲਾਂ ਦੇ ਨਾਲ-ਨਾਲ ਉਦਯੋਗਾਂ ਨੂੰ ਪੈ ਰਹੇ ਘਾਟੇ ਲਈ ਸਿਰਫ ਤੇ ਸਿਰਫ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਪਿਛਲੇ 15 ਦਿਨਾਂ ਤੋਂ ਬਿਜਲੀ ਸਪਲਾਈ ਦੀ ਘਾਟ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਇਹ ਗੱਲ ਕਬੂਲ ਕਰਨ ਕੇ ਸੂਬਾ ਵੱਡੇ ਬਿਜਲੀ ਸੰਕਟ ਵੱਲ ਵੱਧ ਰਿਹਾ ਹੈ, ਮੁੱਖ ਮੰਤਰੀ ਨੇ ਝੂਠ ਬੋਲਿਆ ਕਿ ਕਿਸਾਨਾਂ ਨੂੰ 10-10 ਘੰਟੇ ਬਿਜਲੀ ਸਪਲਾਈ ਦਿਨ ਵੇਲੇ ਮਿਲ ਰਹੀ ਹੈ। ਉਹਨਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਹੁਣ ਇਹ ਬਿਜਲੀ ਸਪਲਾਈ ਕਿਥੇ ਹੈ ? ਉਹਨਾਂ ਨੇ ਗੁਲਜ਼ਾਰ ਸਿੰਘ ਦੀ ਮੌਤ ਦੀ ਘਟਨਾ ਨੂੰ ਛੋਟੀ ਮੋਟੀ ਘਟਨਾ ਕਰਾਰ ਦੇਣ ’ਤੇ ਵੀ ਮੁੱਖ ਮੰਤਰੀ ਦੀ ਸਖ਼ਤ ਨਿਖੇਧੀ ਕੀਤੀ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹੀ ਸਿੱਖ ਕੌਮ ਦਾ ਅਸਲੀ ਵਾਰਿਸ ਹੈ ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਾ ਹੈ। ਉਹਨਾਂ ਕਿਹਾ ਕਿ ਅਸੀਂ ਪੰਜਾਬ ਨੂੰ ਮੁੜ ਲੀਹ ’ਤੇ ਲਿਆਉਣ ਵਾਸਤੇ ਕਾਰਜ ਯੋਜਨਾ ਤਿਆਰ ਕੀਤੀ ਹੈ। ਮੈਂ ਸਿਰਫ ਇਹੀ ਅਪੀਲ ਕਰਦਾ ਹਾਂ ਕਿ ਤੁਸੀਂ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੋ ਅਤੇ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦਾ ਖਹਿੜਾ ਛੱਡੋ।

ਸਰਦਾਰ ਬਾਦਲ ਨੇ ਕਿਹਾ ਕਿ ਇਕ ਵਾਰ ਸੂਬੇ ਦੀ ਵਾਗਡੋਰ ਅਕਾਲੀ ਦਲ ਨੇ ਸੰਭਾਲ ਲਈ ਤਾਂ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਸੇ ਤਰੀਕੇ ਆਟਾ ਦਾਲ ਸਕੀਮ ਦੇ ਤਹਿਤ 50 ਕਿਲੋ ਕਣਕ ਪ੍ਰਦਾਨ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਮੈਡੀਕਲ ਤੇ ਵੈਟਨਰੀ ਕਾਲਜ ਬਣਾਏ ਜਾਣਗੇ ਅਤੇ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ ਤੇ ਪਸ਼ੂ ਪਾਲਣ ਦੇ ਪ੍ਰਾਜੈਕਟਾਂ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

ਇਸ ਮੌਕੇ ਸੀਨੀਅਰ ਆਗੂ ਜਿਹਨਾਂ ਨੇ ਸੰਬੋਧਨ ਕੀਤਾ ਉਹਨਾਂ ਵਿਚ ਬਲਜੀਤ ਸਿੰਘ ਭੁੱਟਾ, ਡਾ. ਦਲਜੀਤ ਸਿੰਘ ਚੀਮਾ, ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਸ਼ਰਨਜੀਤ ਸਿੰਘ ਚਨਾਰਥਲ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਐਡਵੋਕੇਟ ਅਮਰਜੀਤ ਸਿੰਘ ਧਾਰਨੀ, ਤੇਜਿੰਦਰ ਸਿੰਘ ਮਿੱਡੂਖੇੜਾ, ਅਰਸ਼ਦੀਪ ਸਿੰਘ ਕਲੇਰ ਤੇ ਮਨਮੋਹਨ ਸਿੰਘ ਮੁਕਾਰੋਂਪੁਰ ਸ਼ਾਮਲ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਕਟਾਰੂਚੱਕ ਵੱਲੋਂ DFSCs ਨੂੰ ਨਿਰਦੇਸ਼

ਮਾਲ ਮੰਤਰੀ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਪੁਲਿਸ ਵੱਲੋਂ ਅੰਨ੍ਹਾ ਕਤਲ 6 ਘੰਟਿਆਂ ਦੇ ਅੰਦਰ ਟਰੇਸ, ਇੱਕ ਗ੍ਰਿਫਤਾਰ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ ਕਰੇ - ਕੇਜਰੀਵਾਲ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? - ਪਾਇਲਟ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਰਵਿੰਦਰ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ