Sunday, April 19, 2026

Punjab

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 08:48 AM

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਗਠਜੋੜ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਇਸ ਸੰਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦਿਆਂ ਕਿਹਾ ਕਿ, “ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵਲੋ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀ ਦੋਵਾ ਪੰਥਕ ਅਕਾਲੀ ਧਿਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹਾਂ।

2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ਵਿਚ ਉਹ ਸਾਡਾ ਸਾਥ ਦੇਣ ਤਾ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।”

Have something to say? Post your comment

google.com, pub-6021921192250288, DIRECT, f08c47fec0942fa0

Punjab

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਵਿਧਾਨ ਸਭਾ 'ਚ ਪਾਸ ਹੋਇਆ ਬੇਅਦਬੀ ਬਿੱਲ ਬਣਿਆ ਕਾਨੂੰਨ, ਗਵਰਨਰ ਨੇ ਕੀਤੇ ਦਸਤਖਤ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

CM ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਪੰਜਾਬ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ, ਪੜ੍ਹੋ ਲਏ ਗਏ ਹੋਰ ਕਿਹੜੇ-ਕਿਹੜੇ ਫੈਸਲੇ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ