ਚੰਡੀਗੜ੍ਹ, 13 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਪਾਰਟੀ ਦੀ 9 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ ਕੀਤਾ ਹੈ।
ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਚੇਅਰਮੈਨ ਵਜੋਂ ਕਰਨਗੇ ਜਦੋਂ ਕਿ ਡਾ. ਦਲਜੀਤ ਸਿੰਘ ਚੀਮਾ ਇਸਦੇ ਮੈਂਬਰ ਸਕੱਤਰ ਹੋਣਗੇ।
ਕਮੇਟੀ ਦੇ ਹੋਰ ਮੈਂਬਰਾਂ ਵਿਚ ਸਰਦਾਰ ਗੁਲਜ਼ਾਰ ਸਿੰਘ ਰਣੀਕੇ, ਸਰਦਾਰ ਹੀਰਾ ਸਿੰਘ ਗਾਬੜੀਆ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਸੋਹਣ ਸਿੰਘ ਠੰਢਲ ਅਤੇ ਸਰਦਾਰ ਹਰਚਰਨ ਸਿੰਘ ਬੈਂਸ ਨੂੰ ਸ਼ਾਮਲ ਕੀਤਾ ਗਿਆ ਹੈ।
ਪਾਰਟੀ ਦੇ ਯੂਥ, ਮਹਿਲਾ, ਵਪਾਰ ਤੇ ਉਦਯੋਗ, ਕਾਨੂੰਨੀ ਸੈਲ, ਐਸ ਓ ਆਈ, ਇੰਪਲਾਈਜ਼ ਵਿੰਗ, ਸਾਬਕਾ ਫੌਜੀ ਤੇ ਘੱਟ ਗਿਣਤੀ ਵਿੰਗਾਂ ਦੇ ਮੁਖੀ ਕਮੇਟੀ ਦੇ ਸਪੈਸ਼ਲ ਇਨਵਾਇਟੀ ਹੋਣਗੇ।
ਕਮੇਟੀ ਪੰਜਾਬ ਵਿਚ ਘੁੰਮ ਕੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ ਤੇ ਸਮਾਜ ਦੇ ਹੋਰ ਵਰਗਾਂ ਨਾਲ ਮੁਲਾਕਾਤ ਕਰ ਕੇ ਉਹਨਾਂ ਦੀਆਂ ਇੱਛਾਵਾਂ, ਚਿੰਤਾਵਾਂ ਤੇ ਤਰਜੀਹਾਂ ਨੂੰ ਸਮਝੇਗੀ।
ਉਹਨਾਂ ਦੇ ਵਿਚਾਰ ਤੇ ਸੁਝਾਅ ਅਕਾਲੀ ਦਲ ਦੇ 2027 ਲਈ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਦਾ ਮੁੱਖ ਆਧਾਰ ਬਣਨਗੇ ਅਤੇ ਯਕੀਨੀ ਬਣਾਇਆ ਜਾਵੇਗਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਤੇ ਇੱਛਾਵਾਂ ਇਸ ਚੋਣ ਮਨੋਰਥ ਪੱਤਰ ਵਿਚ ਝਲਕਣ।