Saturday, April 20, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਅਕਾਸ਼ਵਾਣੀ ਦੇ ਦਿੱਲੀ ਤੇ ਚੰਡੀਗੜ੍ਹ ਕੇਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ- ਐਡਵੋਕੇਟ ਧਾਮੀ

ਅਮਰੀਕ ਸਿੰਘ  | May 27, 2023 11:02 PM
ਭਾਰਤੀ ਵੱਲੋਂ ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਖਬਰਾਂ ਦਾ ਪ੍ਰਸਾਰਣ ਬੰਦ ਕਰਨ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇ 
ਅੰਮ੍ਰਿਤਸਰ: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਰਾਜਧਾਨੀ ਚੰਡੀਗੜ੍ਹ ਤੋਂ ਚਲਦੇ ਅਕਾਸ਼ਵਾਣੀ ਕੇਂਦਰਾਂ ਤੋਂ ਪੰਜਾਬੀ ਖ਼ਬਰਾਂ ਦੇ ਬੁਲੇਟਿਨ ਬੰਦ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰੇ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਦਿੱਲੀ ਅੰਦਰ ਵੱਡੀ ਗਿਣਤੀ ’ਚ ਪੰਜਾਬੀ ਵੱਸਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਨਾਤੇ ਇਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨ ਖਤਮ ਕਰਨੇ ਪੰਜਾਬ ਅਤੇ ਪੰਜਾਬੀਆਂ ਨਾਲ ਵੱਡਾ ਧੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਦੇ ਬੁਲੇਟਿਨ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧਿਤ ਹੈ, ਜਿਸ ਨਾਲ ਪੰਜਾਬੀਆਂ ਅੰਦਰ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਖੇਤਰੀ ਭਾਸ਼ਾਵਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਯਤਨ ਕਰਨ, ਪਰ ਹੋ ਇਸ ਦੇ ਉਲਟ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ’ਤੇ ਸਰਕਾਰ ਨੂੰ ਮੁੜ ਵਿਚਾਰ ਕਰਕੇ ਪਹਿਲਾਂ ਵਾਂਗ ਹੀ ਪੰਜਾਬੀ ਬੁਲੇਟਿਨ ਚਾਲੂ ਰੱਖਣ ਦੇ ਆਦੇਸ਼ ਦੇਣੇ ਚਾਹੀਦੇ ਹਨ। 
 ਅਕਾਲੀ ਦਲ ਨੇ ਅੱਜ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੂੰ ਬੇਨਤੀ ਕੀਤੀ ਕਿ ਪ੍ਰਸਾਰ ਭਾਰਤੀ ਵੱਲੋਂ ਦਿੱਲੀ ਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਖਬਰਾਂ ਦਾ ਪ੍ਰਸਾਰਣ ਬੰਦ ਕਰਨ ਦੇ ਫੈਸਲੇ ਦੀ ਸਮੀਖਿਆ ਕੀਤੀ ਜਾਵੇ ਕਿਉਂਕਿ ਇਹ ਖਬਰਾਂ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰਾ ਸੁਣਦਾ ਹੈ ਤੇ ਜਨਤਕ ਹਿੱਤਾਂ ਵਿਚ ਇਹ ਜਾਰੀ ਰਹਿਣੀਆਂ ਚਾਹੀਦੀਆਂ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਤੇ ਚੰਡੀਗੜ੍ਹ ਕੇਂਦਰ ਤੋਂ ਪੰਜਾਬੀ ਖਬਰਾਂ ਬੰਦ ਕਰਨ ਦੇ ਪ੍ਰਸਾਰ ਭਾਰਤੀ ਦੇ ਅਚਨਚੇਤ ਫੈਸਲੇ ਨਾਲ ਦੋਵਾਂ ਸ਼ਹਿਰਾਂ ਵਿਚ ਰਹਿੰਦੇ ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਅਸੀਂ ਇਹ ਖਬਰਾਂ ਜਾਰੀ ਰੱਖਣ ਦੇ ਹੱਕ ਵਿਚ ਹਾਂ। ਉਹਨਾਂ ਕਿਹਾ ਕਿ ਇਹ ਖਬਰਾਂ ਬੰਦ ਕਰਨ ਨਾਲ ਕੌਮੀ ਰਾਜਧਾਨੀ ਤੇ ਸੂਬੇ ਦੇ ਰਾਜਧਾਨੀ ਸ਼ਹਿਰਾਂ ਵਿਚ ਪੰਜਾਬੀਆਂ ਤੋਂ ਤਾਜ਼ਾ ਖਬਰਾਂ ਤੋਂ ਜਾਣੂ ਰਹਿਣ ਦੇ ਮੌਕੇ ਖੁੰਝ ਜਾਣਗੇ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਕੇਂਦਰ ਤੋਂ ਪੰਜਾਬੀ ਖਬਰਾਂ ਦਾ ਬੁਲਟੇਨ ਬੰਦ ਕਰਨ ਦਾ ਫੈਸਲਾ ਪੰਜਾਬ ਨਾਲ ਵਿਤਕਰਾ ਹੈ ਕਿਉਂਕਿ ਇਸ ਨਾਲ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਹੋਰ ਖੋਰਾ ਲੱਗੇਗਾ। ਉਹਨਾਂ ਕਿਹਾ ਕਿ ਇਹ ਪਿਛਲੇ ਸਮਿਆਂ ਵਿਚ ਪੰਜਾਬ ਦੇ ਇਸਦੇ ਰਾਜਧਾਨੀ ਸ਼ਹਿਰ ’ਤੇ ਦਾਅਵੇ ਨੂੰ ਕਮਜ਼ੋਰ ਕਰਨ ਵਾਲੇ ਲਏ ਫੈਸਲਿਆਂ ਦੀ ਅਗਲੀ ਕੜੀ ਹੈ।
ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਦੋਵੇਂ ਸ਼ਹਿਰਾਂ ਵਿਚ ਪੰਜਾਬੀ ਖਬਰਾਂ ਦੇ ਬੁਲੇਟਿਨ ਦੇ ਨਾਲ ਨਾਲ ਚੰਡੀਗੜ੍ਹ ਤੋਂ ਹਫਤਾਵਾਰੀ ਖਬਰਾਂ ਪ੍ਰਸਾਰਤ ਕੀਤੀਆਂ ਜਾਂਦੀਆਂ ਸਨ। ਉਹਨਾਂ ਕਿਹਾ ਕਿ ਪ੍ਰਸਾਰ ਭਾਰਤੀ ਨੇ ਇਸ ਕੰਮ ਵਿਚ ਲੱਗੇ ਸਟਾਫ ਦੇ ਨਾਲ ਨਾਲ ਦਿੱਲੀ ਵਿਚ ਪੰਜਾਬੀ ਬੁਲੇਟਨ ਤਿਆਰ ਕਰਨ ਵਾਲੇ ਸਟਾਫ ਨੂੰ ਦੂਰਦਰਸ਼ਨ ਕੇਂਦਰ ਜਲੰਧਰ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ। ਡਾ. ਚੀਮਾ ਨੇ ਕਿਹਾ ਕਿ ਇਸ ਨਾਲ ਦਿੱਲੀ ਤੇ ਚੰਡੀਗੜ੍ਹ ਦੋਵਾਂ ਥਾਵਾਂ ਤੋਂ ਪ੍ਰਸਾਰਤ ਹੁੰਦੇ ਪੰਜਾਬੀ ਬੁਲੇਟਨ ਦੀ ਕਵਾਲਟੀ ’ਤੇ ਫਰਕ ਪਵੇਗਾ ਕਿਉਂਕਿ ਦਿੱਲੀ ਅਤੇ ਚੰਡੀਗੜ੍ਹ ਦੋਵਾਂ ਕੇਂਦਰਾਂ ਤੋਂ ਪੰਜਾਬੀ ਖਬਰਾਂ ਦੇਣ ਵਾਲੇ ਰਿਪੋਰਟਰ ਕੌਮੀ ਰਾਜਧਾਨੀ ਦੇ ਨਾਲ ਨਾਲ ਚੰਡੀਗੜ੍ਹ ਵਿਚ ਹੋਣ ਵਾਲੇ ਸਾਰੇ ਮਾਮਲਿਆਂ ਦੀ ਤਾਜ਼ਾ ਜਾਣਕਾਰੀ ਦਿੰਦੇ ਹਨ। ਉਹਨਾਂ ਕਿਹਾ ਕਿ ਇਸ ਫੈਸਲੇ ਨਾਲ ਸੰਸਦ, ਸੁਪਰੀਮ ਕੋਰਟ, ਦਿੱਲੀ ਦੇ ਮੰਤਰਾਲਿਆਂ ਦੇ ਨਾਲ ਨਾਲ ਵਿਧਾਨ ਸਭਾ ਤੇ ਹਾਈ ਕੋਰਟ ਵਰਗੀਆਂ ਸੰਸਥਾਵਾਂ ਦੀ ਹੁੰਦੀ ਕਵਰੇਜ ਪ੍ਰਭਾਵਤ ਹੋਵੇਗੀ।
ਡਾ. ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਦਿੱਲੀ ਅਤੇ ਚੰਡੀਗੜ੍ਹ ਵਿਚ ਇਹਨਾਂ ਬੁਲੇਟਿਨਾਂ ਦਾ ਕੰਮ ਸੰਭਾਲਦੇ ਸਟਾਫ ’ਤੇ ਵੀ ਮਾਰੂ ਅਸਰ ਪਵੇਗਾ। ਉਹਨਾਂ ਕਿਹਾ ਕਿ ਜਿਥੇ ਦਿੱਲੀ ਤੇ ਚੰਡੀਗੜ੍ਹ ਤੋਂ ਪੰਜਾਬੀ ਭਾਸ਼ਾ ਦੀਆਂ ਖਬਰਾਂ ਦਾ ਸਟਾਫ  ਬਦਲਿਆ ਜਾ ਰਿਹਾ ਹੈ, ਉਥੇ ਹੀ ਹਿਸਾਰ ਦੀਆਂ ਖੇਤਰੀ ਖਬਰਾਂ ਦਾ ਸਟਾਫ ਹਿਸਾਰ ਤੋਂ ਚੰਡੀਗੜ੍ਹ ਤਬਦੀਲ ਕੀਤਾ ਜਾ ਰਿਹਾ ਹੈ।
ਡਾ. ਚੀਮਾ ਨੇ ਇਹਨਾਂ ਸਾਰੇ ਪੰਜਾਬੀ ਵਿਰੋਧੀ ਫੈਸਲਿਆਂ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਸਾਰ ਭਾਰਤੀ ਦਾ ਟੀਚਾ ਸਭ ਨੂੰ ਨਾਲ ਲੈ ਕੇ ਚੱਲਣ ਦਾ ਹੈ। ਇਸਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ ਤੇ ਪੰਜਾਬੀ ਖਬਰਾਂ ਦੇ ਬੁਲੇਟਿਨ ਨਾਲ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ ਤੇ ਇਹ ਕੌਮੀ ਰਾਜਧਾਨੀ ਤੇ ਇਥੇ ਜਾਰੀ ਰਹਿਣੇ ਚਾਹੀਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ