Friday, September 04, 2026
ਤਾਜਾ ਖਬਰਾਂ
'ਮਿਲਣੀ' ਪ੍ਰੋਗਰਾਮ ਦੌਰਾਨ ਭਗਵੰਤ ਮਾਨ ਤੋਂ ਨਸ਼ਿਆਂ ਬਾਰੇ ਸਵਾਲ ਕਰਨ ਵਾਲੇ ਸਿੱਖ ਨੌਜਵਾਨ ਨੂੰ ਪੁਲਿਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏਵੜਿੰਗ ਨੇ ਮਾਨ ਨੂੰ OPS ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਦੇ 14,191 ਕਰੋੜ ਦੇ ਬਕਾਇਆ DA ਦੀ ਅਦਾਇਗੀ ਕਰਨ ਦੀ ਕੀਤੀ ਮੰਗਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੀ ED ਪੰਜਾਬ ਪੁਲਿਸ ਨਾਲ ਮਿਲ ਕੇ ‘ਫਿਕਸ ਮੈਚ’ ਖੇਡ ਰਹੀ ਹੈ? - ਵੜਿੰਗ5 ਕਰੋੜ ਰੁਪਏ ਦੇ ਬਲਾਤਕਾਰ ਮਾਮਲੇ ਦਾ ਵਿਵਾਦ ਹੋਰ ਡੂੰਘਾ: ਆਡੀਓ ਕਲਿੱਪਾਂ ਨੇ ਗੁਰੀ ਚਾਹਲ ਦੀ ਜ਼ਮਾਨਤ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਕੀਤੇਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਮੀਰੀ ਪੀਰੀ ਖਾਲਸਾ ਮਾਰਚ ਰਵਾਨਾ

Punjab

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਬੈਂਸ

ਪੰਜਾਬ ਨਿਊਜ਼ ਐਕਸਪ੍ਰੈੱਸ | September 04, 2026 07:20 PM

• *ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਅਧਿਆਪਕਾਂ ਦੀ ਚੋਣ: ਬੈਂਸ*
• *ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਕੂਲ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪੁੱਜਾ ਪੰਜਾਬ: ਸਿੱਖਿਆ ਮੰਤਰੀ*

ਚੰਡੀਗੜ੍ਹ, 4 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ।

ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।

ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚੋਣ ਪੂਰੀ ਪਾਰਦਰਸ਼ੀ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਵੱਕਾਰੀ ਸਨਮਾਨ ਲਈ ਉੱਤਮਤਾ ਅਤੇ ਸਮਰਪਣ ਹੀ ਇੱਕਲੌਤਾ ਮਾਪਦੰਡ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਐਵਾਰਡ ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਮਾਣ ਦੇ ਕੇ ਉਨ੍ਹਾਂ ਨੂੰ ਅਗਾਂਹ ਲਈ ਹੋਰ ਮਿਹਨਤ ਲਈ ਪ੍ਰੇਰਨ ਅਤੇ ਉੱਤਮਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।

ਬੈਂਸ ਨੇ ਕਿਹਾ, ‘‘ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦਾ ਧੁਰਾ ਹਨ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦੇਣਾ ਸਾਡਾ ਤਰਜੀਹੀ ਫਰਜ਼ ਹੈ। ਮੈਂ ਇਨ੍ਹਾਂ ਐਵਾਰਡਾਂ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕਰਦਾ ਹਾਂ।’’

ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਪੰਜਾਬ ਨੂੰ 2026-27 ਲਈ ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬੇ ਵਜੋਂ ਮਾਨਤਾ ਦਿੱਤੀ ਗਈ ਹੈ ਅਤੇ ਭਾਰਤ ਸਰਕਾਰ ਦੇ ਪਰਖ ਰਾਸ਼ਟਰੀ ਸਰਵੇਖਣ-2024 ਵਿੱਚ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤ

ਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ 'ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ਮਸ਼ਾਨਘਾਟ ’ਚ ਬੱਕਰੇ ਦੀ ਖੋਪੜੀ ਮਿਲੀ: ਫੁੱਲ ਚੁਗਣ ਪਹੁੰਚਿਆ ਸੀ ਪਰਿਵਾਰ

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

ਪੰਜਾਬ ’ਚ 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ 60% DA, ਬਸ CM ਦੇ ਦਸਤਖ਼ਤ ਹੋਣੇ ਬਾਕੀ: ਅਮਨ ਅਰੋੜਾ

ਹੁਸ਼ਿਆਰਪੁਰ ਜੇਲ੍ਹ ’ਚ ਭੰਨ-ਤੋੜ ਕਰਨ ਵਾਲੇ 22 ਕੈਦੀ ਤੇ ਹਵਾਲਾਤੀ ਨਾਮਜ਼ਦ