Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 08:55 PM

- *ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ*
- *ਸੀ.ਈ.ਟੀ.ਏ. ਤਹਿਤ ਟੈਕਸ-ਮੁਕਤ ਪਹੁੰਚ ਦਾ ਲਾਭ ਲੈਣ ਲਈ ਪੰਜਾਬ ਦਾ ਧਿਆਨ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਕੇਂਦਰਿਤ*
- *ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ ਹੀ ਨਹੀਂ ਬਲਕਿ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਵੀ ਉੱਭਰ ਰਿਹੈ: ਅਮਨ ਅਰੋੜਾ*

ਚੰਡੀਗੜ੍ਹ, 30 ਅਕਤੂਬਰ : ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।

ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ਸਪਲਾਈ ਚੇਨ ਨਾਲ ਜੁੜਨ ਸਬੰਧੀ ਸੂਬੇ ਦੀਆਂ ਤਿਆਰੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ, ਆਟੋ ਕੰਪੋਨੈਂਟ ਅਤੇ ਉਦਯੋਗ-ਅਧਾਰਿਤ ਹੁਨਰ ਵਿਕਾਸ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ 'ਤੇ ਵਿਸ਼ੇਸ਼ ਚਰਚਾ ਕੀਤੀ ਗਈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਪ੍ਰਵੇਸ਼ ਦੁਆਰ ਵਜੋਂ ਪੰਜਾਬ ਦੀ ਰਣਨੀਤਕ ਸਥਿਤੀ ਇਸ ਨੂੰ ਯੂ.ਕੇ. ਦੇ ਕਾਰੋਬਾਰਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਉਨ੍ਹਾਂ ਕਿਹਾ, “ਪੰਜਾਬ ਸਿਰਫ਼ ਭਾਰਤ ਦਾ ਅੰਨਦਾਤਾ ਹੀ ਨਹੀਂ ਹੈ, ਸਗੋਂ ਇਹ ਆਧੁਨਿਕ ਉਦਯੋਗ ਅਤੇ ਇਨੋਵੇਸ਼ਨ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਯੂ.ਕੇ. ਦੇ ਵਫ਼ਦ ਨਾਲ ਸਾਡੀ ਗੱਲਬਾਤ ਭਾਰਤ-ਯੂ.ਕੇ. ਸੀ.ਈ.ਟੀ.ਏ. ਤਹਿਤ ਵਿਆਪਕ ਮੌਕਿਆਂ ਦਾ ਲਾਭ ਉਠਾਉਣ 'ਤੇ ਕੇਂਦ੍ਰਿਤ ਸੀ। ਐਗਰੀ-ਬਿਜਨਸ ਅਤੇ ਇੰਜੀਨੀਅਰਿੰਗ ਵਿੱਚ ਪੰਜਾਬ ਦੀਆਂ ਸਮਰੱਥਾਵਾਂ ਯੂ.ਕੇ. ਦੀ ਮੁਹਾਰਤ ਲਈ ਕੁਦਰਤੀ ਮੇਲ ਖਾਂਦੀਆਂ ਹਨ।”

ਸੂਬੇ ਦੀ ਨਿਵੇਸ਼ਕ ਪੱਖੀ ਗਵਰਨੈਂਸ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਬਾਰੇ ਜਾਣਕਾਰੀ ਦਿੱਤੀ, ਜਿਸਦਾ ਉਦੇਸ਼ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਉਦਯੋਗ ਪੱਖੀ ਈਕੋਸਿਸਟਮ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਵਿਸ਼ਵ ਭਰ ਦੇ ਕਾਰੋਬਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਥਾਪਤ ਕੀਤੇ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਉਤੇ ਵੀ ਚਾਨਣਾ ਪਾਇਆ ਤਾਂ ਜੋ ਇਹ ਕਾਰੋਬਾਰ ਵਪਾਰ ਸਮਝੌਤਿਆਂ ਦਾ ਲਾਭ ਲੈ ਸਕਣ ਅਤੇ ਪੰਜਾਬ ਵਿੱਚ ਨਿਰਯਾਤ ਸੰਭਾਵਨਾ ਨੂੰ ਵਧਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਨੇ ਕਿਹਾ, "ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਸਾਡੇ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਦੇ ਨਾਲ ਅਸੀਂ ਯੂ.ਕੇ. ਦੇ ਕਾਰੋਬਾਰਾਂ ਵਾਸਤੇ ਇੱਕ ਅਜਿਹਾ ਪਲੱਗ-ਐਂਡ-ਪਲੇਅ ਈਕੋਸਿਸਟਮ ਪ੍ਰਦਾਨ ਕਰ ਰਹੇ ਹਾਂ ਜਿਸ ਨਾਲ ਦੁਨੀਆ ਭਰ ਲਈ “ਮੇਕ ਇਨ ਪੰਜਾਬ” ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਯੂ.ਕੇ. ਲਈ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਵਚਨਬੱਧ ਹੈ।" ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਉਦਯੋਗਿਕ ਵਿਕਾਸ ਦੇ ਨਾਲ ਨਾਲ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਪੈਦਾ ਕਰੇਗੀ।

ਬ੍ਰਿਟਿਸ਼ ਵਫ਼ਦ ਨੇ ਪੰਜਾਬ ਦੇ ਹੁਨਰਮੰਦ ਕਾਰਜਬਲ ਅਤੇ ਉਦਯੋਗਿਕ ਜ਼ਰੂਰਤਾਂ, ਖਾਸ ਕਰਕੇ ਨਿਰਮਾਣ ਅਤੇ ਫੂਡ ਪ੍ਰੋਸੈਸਿੰਗ ਵਿੱਚ, ਪੂਰੀਆਂ ਕਰਨ ਸਬੰਧੀ ਸੂਬੇ ਦੇ ਯਤਨਾਂ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਪੰਜਾਬ ਦੀਆਂ ਨਿਵੇਸ਼ ਸਬੰਧੀ ਤਿਆਰੀਆਂ ਬਾਰੇ ਦੱਸਦਿਆਂ, ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸੂਬਾ ਬਾਜ਼ਾਰ ਤੱਕ ਬਿਹਤਰ ਪਹੁੰਚ, ਲੌਜਿਸਟਿਕਸ ਸੰਪਰਕ ਅਤੇ ਹੁਨਰਮੰਦ ਕਾਰਜਬਲ ਦੀ ਪੇਸ਼ਕਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਐਫ.ਟੀ.ਏ. ਅਤੇ ਐਕਪੋਰਟ ਫਿਸੈਲੀਟੇਸ਼ਨ ਸੈੱਲ ਸੀ.ਏ.ਟੀ.ਏ. ਢਾਂਚੇ ਤਹਿਤ ਰੈਗੂਲੇਟਰੀ ਪਾਲਣਾ, ਮਾਰਕੀਟ ਸੰਪਰਕ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਯੂ.ਕੇ. ਦੇ ਕਾਰੋਬਾਰਾਂ ਨੂੰ ਮੁਕੰਮਲ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਨਿਰੰਤਰ ਗੱਲਬਾਤ ਜਾਰੀ ਰੱਖਣਗੀਆਂ ਅਤੇ ਪੰਜਾਬ ਦੇ ਉਦਯੋਗਾਂ ਅਤੇ ਬ੍ਰਿਟਿਸ਼ ਕਾਰੋਬਾਰਾਂ ਵਿਚਕਾਰ ਢਾਂਚਾਗਤ ਬੀ2ਬੀ ਸੰਪਰਕ ਦੀ ਸਹੂਲਤ ਯਕੀਨੀ ਬਣਾਉਣਗੀਆਂ ਤਾਂ ਜੋ ਵਿਚਾਰ-ਵਟਾਂਦਰੇ ਨੂੰ ਜ਼ਮੀਨੀ ਪੱਧਰ 'ਤੇ ਨਿਵੇਸ਼ਾਂ ਵਿੱਚ ਬਦਲਿਆ ਜਾ ਸਕੇ।

ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ, ਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸ੍ਰੀਮਤੀ ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 FIR ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ