Tuesday, September 22, 2026
ਤਾਜਾ ਖਬਰਾਂ
ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗਪੰਜਾਬ ਦੇ 8% ਡੀਏ ਦੇ ਐਲਾਨ ਨੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸਵਾਲ ਖੜ੍ਹੇ ਕੀਤੇ; ਕਰਮਚਾਰੀ ਕਾਨੂੰਨੀ ਨਤੀਜੇ ਤੋਂ ਚਿੰਤਤਗੁਲਜਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਤਰਨ ਚੁੱਗ, ਇਨਸਾਫ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

Punjab

ਅਮਰਜੀਤ ਚਾਵਲਾ ਮਾਮਲੇ 'ਚ SGPC ਨੇ ਬਣਾਈ 4 ਮੈਂਬਰੀ ਕਮੇਟੀ

ਪੰਜਾਬ ਨਿਊਜ਼ ਐਕਸਪ੍ਰੈੱਸ | September 22, 2026 04:44 PM

- 15 ਦਿਨਾਂ ’ਚ ਰਿਪੋਰਟ ਦੇਣ ਦੇ ਹੁਕਮ

ਅੰਮ੍ਰਿਤਸਰ, 22 ਸਤੰਬਰ: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਅਧਾਰਿਤ ਇਕ ਕਮੇਟੀ ਦਾ ਗਠਤ ਕੀਤਾ ਹੈ। ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਇਸ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਪਹਿਲਾਂ ਵੀ ਵਿਭਾਗੀ ਤੌਰ ’ਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਬਣਾਈ ਗਈ ਇਹ ਕਮੇਟੀ ਮਾਮਲੇ ਨਾਲ ਸਬੰਧਤ ਹਰ ਪੱਖ ਦੀ ਜਾਂਚ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਉਠਾਏ ਜਾ ਰਹੇ ਹਰ ਸਵਾਲ ਦਾ ਜਵਾਬ ਕਮੇਟੀ ਦੀ ਰਿਪੋਰਟ ਆਉਣ ਮਗਰੋਂ ਤੱਥਾਂ ਸਮੇਤ ਦਿੱਤਾ ਜਾਵੇਗਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਬਹਿਰੀਨ ਨਾਲ ਸਬੰਧਿਤ ਬੀਬੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਅਨੁਸਾਰ ਮੁਅੱਤਲਸ਼ੁਦਾ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੂੰ ਸੇਵਾਵਾਂ ਤੋਂ ਫਾਰਗ ਕਰਨ ਦੇ ਨਾਲ ਭਾਈ ਅਮਰਜੀਤ ਸਿੰਘ ਵੱਲੋਂ ਵੀਡੀਓ ਰਾਹੀਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਦਿੱਤੇ ਅਸਤੀਫ਼ੇ ਨੂੰ ਵੀ ਪ੍ਰਵਾਨ ਕਰ ਲਿਆ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਬੀਬੀ ਕਿਥੋਂ ਆਈ ਅਤੇ ਇਸ ਨੂੰ ਕੌਣ ਲੈ ਕੇ ਆਇਆ, ਇਸ ਸਬੰਧੀ ਉਨ੍ਹਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬੀਬੀ ਉਨ੍ਹਾਂ ਨੂੰ ਇਕ ਦੋ ਵਾਰ ਮਿਲੀ ਜ਼ਰੂਰ ਹੈ, ਪਰ ਉਸ ਵੱਲੋਂ ਕਿਸੇ ਤਰ੍ਹਾਂ ਦੀ ਅਨੈਤਿਕ ਹਰਕਤ ਹੋਣ ਬਾਰੇ ਮੇਰੇ ਨਾਲ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਹੋ ਹੀ ਨਹੀਂ ਸਕਦਾ ਕਿ ਮੈਨੂੰ ਅਜਿਹੇ ਮਾਮਲੇ ਬਾਰੇ ਦੱਸਿਆ ਗਿਆ ਹੋਵੇ ਅਤੇ ਮੈਂ ਕਾਰਵਾਈ ਨਾ ਕਰਾਂ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਪ੍ਰਚਾਰ ਬਾਰੇ ਆਖਿਆ ਕਿ ਇਸ ਦੀ ਇਕ ਮਰਯਾਦਾ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਇਹ ਹੈ ਕਿ ਕਿਸੇ ਵੀ ਵਿਅਕਤੀ ਬਾਰੇ ਆਪਣੀ ਮਰਜ਼ੀ ਨਾਲ ਰਾਏ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਫੈਸਲੇ ਸੁਣਾਏ ਜਾ ਰਹੇ ਹਨ ਅਤੇ ਇਸ ਮਾਮਲੇ ਵਿਚ ਵੀ ਅਜਿਹਾ ਹੀ ਹੋ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੈਂ ਸੰਗਤ ਨੂੰ ਜਵਾਬਦੇਹ ਹਾਂ ਅਤੇ ਇਸ ਮਾਮਲੇ ਵਿਚ ਜਾਂਚ ਦੀ ਰਿਪੋਰਟ ਆਉਣ ਮਗਰੋਂ ਪੂਰੀ ਪਾਰਦਸ਼ਤਾ ਨਾਲ ਸਾਰੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਜਾਵੇਗੀ। ਕਿਉਂਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸ ਵਿਚ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੁਲਿਸ ਦੀ ਪੜਤਾਲ ਵੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੋਵੇ, ਤਾਂ ਜੋ ਮਾਮਲੇ ਵਿਚ ਇਨਸਾਫ਼ ਹੋ ਸਕੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ

ਹਰਪਾਲ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

ਡੀ.ਸੀ. ਦਫ਼ਤਰ ਸੰਗਰੂਰ ਬਾਹਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਆਦਤਨ ਅਪਰਾਧੀ, 9 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਸਾਹਮਣਾ: SSP ਸੰਗਰੂਰ

ਏਸ਼ੀਅਨ ਹਾਕੀ ਫੈਡਰੇਸ਼ਨ ਨੇ CM ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਦਿੱਤਾ ਸੱਦਾ

ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ