Saturday, July 18, 2026

Punjab

ਅਮਰੀਕਾ 'ਚ ਵਾਂਟੇਡ ਪੰਜਾਬ ਪੁਲਿਸ ਦਾ SHO 3 ਦਿਨ ਦੇ ਰਿਮਾਂਡ 'ਤੇ

ਪੰਜਾਬ ਨਿਊਜ਼ ਐਕਸਪ੍ਰੈੱਸ | July 18, 2026 07:37 PM

ਚੰਡੀਗੜ੍ਹ, 18 ਜੁਲਾਈ : ਗ੍ਰਿਫ਼ਤਾਰ ਕੀਤੇ ਗਏ ਟਾਂਡਾ ਉੜਮੁੜ ਦੇ ਸਾਬਕਾ ਥਾਣਾ ਮੁਖੀ SHO ਗੁਰਜਿੰਦਰਜੀਤ ਸਿੰਘ ਨਾਗਰਾ ਨੂੰ ਅਮਰੀਕਾ ਨਾਲ ਜੁੜੇ ਜਬਰੀ ਵਸੂਲੀ ਮਾਮਲੇ ਦੀ ਜਾਂਚ ਦੌਰਾਨ ਐੱਸ. ਪੀ. (ਦਿਹਾਤੀ) ਜਲੰਧਰ ਦੀ ਕੋਰਟ 'ਚ ਦੋਸ਼ੀ ਪਾਏ ਜਾਣ ਤੋਂ ਬਾਅਦ ਮਗਰੋਂ ਅੱਜ ਦਸੂਹਾ ਸਿਵਲ ਕੋਰਟ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਗਰਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਹੁਸ਼ਿਆਰਪੁਰ ਦੇ ਟਾਂਡਾ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਮੁਅੱਤਲ ਕਰ ਦਿੱਤਾ ਹੈ। ਅਮਰੀਕੀ ਐਫਬੀਆਈ ਨੇ ਇੱਕ ਪਰਿਵਾਰ ਤੋਂ 4 ਕਰੋੜ ਰੁਪਏ ਦੀ ਮੰਗ ਕਰਨ ਦੇ ਦੋਸ਼ ਵਿੱਚ ਓਪਰੇਸ਼ਨ ਹਾਰਡਬਾਲ ਤਹਿਤ ਨਾਗਰਾ ਨੂੰ ਵਾਂਟੇਡ ਘੋਸ਼ਿਤ ਕੀਤਾ ਸੀ। ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਐਸਐਚਓ ਨੂੰ ਲਾਈਨ ਹਾਜ਼ਰ ਵੀ ਕਰ ਦਿੱਤਾ ਗਿਆ ਸੀ।

ਪੁਲਿਸ ਜਾਂਚ ਵਿੱਚ ਨਾਗਰਾ ਦੇ ਖਾਤੇ ਵਿੱਚ ₹16 ਲੱਖ ਦਾ ਰਿਕਾਰਡ ਸਾਹਮਣੇ ਆਇਆ। ਫਿਰੌਤੀ ਮੰਗਣ ਦੇ ਸਬੂਤ ਵੀ ਸਾਹਮਣੇ ਆਏ। ਐਫਬੀਆਈ ਦੁਆਰਾ ਕੀਤੇ ਗਏ ਆਪ੍ਰੇਸ਼ਨ ਹਾਰਡਬਾਲ ਵਿੱਚ, ਨਾਗਰਾ ਦਾ ਨਾਮ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੇ ਅੰਤਰਰਾਸ਼ਟਰੀ ਨੈੱਟਵਰਕ ਵਿੱਚ ਫਿਰੌਤੀ ਮੰਗਣ ਲਈ ਵੀ ਸਾਹਮਣੇ ਆਇਆ। ਡੀਆਈਜੀ ਨਵੀਨ ਸਿੰਗਲਾ ਨੇ ਨਾਗਰਾ ਨੂੰ ਮੁਅੱਤਲ ਕਰ ਦਿੱਤਾ ਅਤੇ ਜਾਂਚ ਪੁਲਿਸ ਸੁਪਰਡੈਂਟ ਵਿਨੀਤ ਅਹਲਾਵਤ ਨੂੰ ਸੌਂਪੀ ਗਈ ਸੀ। ਜਾਂਚ ਤੋਂ ਬਾਅਦ, ਸ਼ੁੱਕਰਵਾਰ ਦੇਰ ਰਾਤ ਇੰਸਪੈਕਟਰ ਨਾਗਰਾ ਵਿਰੁੱਧ ਫਿਰੌਤੀ ਅਤੇ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਭਾਜਪਾ ਨੇ ਲਾਏ ਨਵੇਂ ਜ਼ਿਲ੍ਹਾ ਪ੍ਰਧਾਨ

SHO ਗੁਰਿੰਦਰਜੀਤ ਨਾਗਰਾ ਦੀ ਪੁਸ਼ਤਪਨਾਹੀ ਕੌਣ ਕਰ ਰਿਹੈ, ਇਸਦੀ ਨਿਰਪੱਖ ਜਾਂਚ ਹੋਵੇ: ਅਕਾਲੀ ਦਲ

ਜਸਵੰਤ ਸਿੰਘ ਖਾਲੜਾ ਦੇ ਕਾਤਲਾਂ ਨੂੰ ਸਜ਼ਾ 1997 ਵਿਚ ਅਕਾਲੀ ਦਲ ਦੇ ਸੱਤਾ ਵਿਚ ਆਉਣ ਤੋਂ ਬਾਅਦ ਮਿਲੀ: ਸੁਖਬੀਰ ਬਾਦਲ

ਕੰਗਨਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ ਫੇਰ ਮੁਲਤਵੀ

ਮਾਨ ਸਰਕਾਰ ਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਚਾਰ ਦਿਨਾਂ ਤੋਂ ਲਾਪਤਾ 12ਵੀਂ ਜਮਾਤ ਦੇ ਵਿਦਿਆਰਥੀ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਧਾਰਾ 138, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਨਾਲ ਸਬੰਧਤ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜਵਾਨਾਂ ਦੇ ਸੁਧਾਰ ਅਤੇ ਮੁੜ-ਵਸੇਬਾ ਲਈ ਮੁਹਿੰਮ ਦੀ ਸ਼ੁਰੂਆਤ

ਕਿਸਾਨ ਮੋਰਚੇ ਵੱਲੋਂ 22 ਜੁਲਾਈ ਨੂੰ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ

ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ; 5.5 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ