Friday, September 11, 2026
ਤਾਜਾ ਖਬਰਾਂ
ਚੰਡੀਗੜ੍ਹ ਦਾ ਐਪ-ਕੈਬ ਸੰਕਟ: ਉਬੇਰ, ਓਲਾ, ਇਨਡਰਾਈਵ ਅਤੇ ਰੈਪਿਡੋ ਮੁਅੱਤਲ, ਯਾਤਰੀ ਅਤੇ ਡਰਾਈਵਰ ਚਿੰਤਾ ਵਿੱਚ ਹਨਪੰਜਾਬ ਦੇ ਕਰਮਚਾਰੀਆਂ ਦੀ ਹੜਤਾਲ ਤੇਜ਼: ਮਾਨ ਸਰਕਾਰ ਨੇ 'ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ' ਦਾ ਸੱਦਾ ਦਿੱਤਾ, ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀਕੈਨੇਡਾ ਵਿੱਚ 16 ਪੰਜਾਬੀਆਂ 'ਤੇ 56 ਦੋਸ਼ ਲੱਗੇ ਹਨ, ਜਿਨ੍ਹਾਂ 'ਤੇ ਫਿਰੌਤੀ ਦੀ ਕਾਰਵਾਈ ਕੀਤੀ ਜਾ ਰਹੀ ਹੈ; ਸੰਭਾਵਿਤ ਬਿਸ਼ਨੋਈ ਲਿੰਕਾਂ ਦੀ ਜਾਂਚ ਚੱਲ ਰਹੀ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇ

Punjab

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ- ਐਡਵੋਕੇਟ ਧਾਮੀ

ਪੰਜਾਬ ਨਿਊਜ਼ ਐਕਸਪ੍ਰੈੱਸ | September 11, 2026 03:27 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕੀ ਦੂਤਾਵਾਸ ਨੂੰ ਪੱਤਰ ਲਿਖ ਕੇ ਪ੍ਰਗਟਾਇਆ ਸਖ਼ਤ ਇਤਰਾਜ਼
- ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਮਰੀਕਾ ਸਰਕਾਰ ਕੋਲ ਮਾਮਲਾ ਉਠਾਉਣ ਲਈ ਆਖਿਆ

ਅੰਮ੍ਰਿਤਸਰ, 11 ਸਤੰਬਰ: ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ ਪੋਸਟਰ ਵਿਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਇਹ ਮਾਮਲਾ ਕੂਟਨੀਤਕ ਤੌਰ ’ਤੇ ਅਮਰੀਕਾ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਦੇ ਵਿਕਾਸ ਅਤੇ ਆਰਥਿਕ ਤਰੱਕੀ ਵਿਚ ਪੰਜਾਬੀਆਂ ਨੇ ਆਪਣੀ ਮਿਹਨਤ, ਇਮਾਨਦਾਰੀ ਅਤੇ ਹੁਨਰ ਨਾਲ ਮਹੱਤਵਪੂਰਨ ਯੋਗਦਾਨ ਪਾਇਆ ਹੈ। ਟਰੱਕਿੰਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਨਾਲ ਅੱਗੇ ਵਧੇ ਹਨ ਅਤੇ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੋਸਟਰ ਵਿਚ ਮਿਸਟਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਕੇ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਨਸਲੀ ਅਤੇ ਭਾਈਚਾਰਕ ਪੱਖਪਾਤ ਵਾਲੀ ਸੋਚ ਨੂੰ ਦਰਸਾਉਂਦਾ ਹੈ। ਵਿਕਸਤ ਕਹੇ ਜਾਣ ਵਾਲੇ ਦੇਸ਼ ਲਈ ਅਜਿਹੀ ਸੋਚ ਹੋਰ ਵੀ ਦੁਖਦਾਈ ਅਤੇ ਚਿੰਤਾਜਨਕ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਨਾਉਣਾ ਸੱਭਿਅਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਰਾਹੀਂ ਪ੍ਰਵਾਸੀ ਭਾਈਚਾਰਿਆਂ ਨੂੰ ਡਰਾਉਣ ਜਾਂ ਨੀਵਾਂ ਦਿਖਾਉਣ ਦੀ ਕੋਸ਼ਿਸ਼ ਅਮਰੀਕਾ ਦੀ ਬਹੁ-ਸੱਭਿਆਚਾਰਕ ਪਛਾਣ ਨਾਲ ਵੀ ਮੇਲ ਨਹੀਂ ਖਾਂਦੀ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿਸ਼ਵ ਭਰ ਵਿਚ ਆਪਣੀ ਮਿਹਨਤ ਅਤੇ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਕਿਸੇ ਵਿਅਕਤੀ ਵਿਸ਼ੇਸ਼ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਪੂਰੇ ਪੰਜਾਬੀ ਜਾਂ ਸਿੱਖ ਭਾਈਚਾਰੇ ਨਾਲ ਜੋੜ ਕੇ ਦੇਖਣਾ ਸਰਾਸਰ ਅਨਿਆਂ ਅਤੇ ਨਾ-ਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਵੱਖ-ਵੱਖ ਭਾਈਚਾਰਿਆਂ ਦੀ ਆਪਸੀ ਸਾਂਝ ਅਤੇ ਮਿਲਵਰਤਣ ਲਈ ਵੀ ਖ਼ਤਰਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਜਿਹੇ ਚਿੰਤਾਜਨਕ ਅਤੇ ਸਿੱਖ ਸਮਾਜ ਪ੍ਰਤੀ ਨਫ਼ਰਤੀ ਵਰਤਾਰੇ ਵਾਲੇ ਮਾਮਲੇ ਨੂੰ ਅਮਰੀਕਾ ਸਰਕਾਰ ਪਾਸ ਉਠਾਉਣ ਲਈ ਆਖਿਆ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਵੇਰੀਫਿਕੇਸ਼ਨ ਦਾ ਨਵਾਂ ਸ਼ਡਿਊਲ ਜਾਰੀ

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਅੰਤਿਮ ਵਿਦਾਈ ਦਾ ਹੱਕ ਵੀ ਨਹੀਂ ਮਿਲਿਆ: ਸੁਖਬੀਰ ਬਾਦਲ

ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਮਾਮਲੇ ’ਤੇ ਧੋਖਾ ਦੇਣ ਲਈ 'ਆਪ' ਸਰਕਾਰ ਦੀ ਕੀਤੀ ਨਿੰਦਾ

ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਢੀਂਡਸਾ

ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ, ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਗਿਆਸਪੁਰਾ

ਵਿਜੀਲੈਂਸ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ