Tuesday, May 14, 2024

Punjab

ਅਰਵਿੰਦ ਖੰਨਾ ਦੀ ਕੋਠੀ ਅੱਗੇ ਮੋਰਚੇ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸਰਧਾਂਜਲੀਆਂ ਭੇਟ

ਦਲਜੀਤ ਕੌਰ  | February 23, 2024 12:15 AM
 
ਸੰਗਰੂਰ, :  ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੰਜਾਬ ਦੇ ਬਾਰਡਰ ਤੇ ਰੋਕ ਕੇ ਉਹਨਾਂ ਉੱਪਰ ਕੀਤੇ ਜਾ ਰਹੇ ਭਾਰੀ ਤਸ਼ੱਦਦ ਅਤੇ ਕੱਲ੍ਹ ਖਨੌਰੀ ਬਾਰਡਰ ਉੱਪਰ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਅਤੇ ਜਖਮੀ ਹੋਏ ਕਿਸਾਨਾਂ ਲਈ ਇਨਸਾਫ ਦੀ ਮੰਗ ਅਤੇ ਬਾਕੀ ਰਹਿੰਦੀਆਂ ਕਿਸਾਨੀ ਮੰਗਾਂ ਤੇ ਭਾਜਪਾ ਆਗੂ ਅਰਵਿੰਦ ਖੰਨਾ ਦੀ ਸੰਗਰੂਰ ਸਥਿਤ ਰਿਹਾਇਸ ਅੱਗੇ ਅੱਜ ਤੀਜੇ ਦਿਨ ਵੀ ਮੋਰਚਾ ਜਾਰੀ ਰਿਹਾ ਤੇ ਅੱਜ ਸਟੇਜ ਦੀ ਸ਼ੁਰੂਆਤ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਤੋਂ ਬਾਅਦ ਹੋਈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਅਗਲੇ ਪ੍ਰੋਗਰਾਮ ਨੂੰ ਲਾਗੂ ਕਰਨ ਅਤੇ ਪਿੰਡਾਂ ਚ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਚਾਰ ਕਰਨ ਦੇ ਐਲਾਨ ਨਾਲ ਅੱਜ ਦਾ ਇਹ ਮੋਰਚਾ ਸਮਾਪਤ ਹੋਇਆ।                                  
 
ਅੱਜ ਦੇ ਰੋਸ ਧਰਨੇ ਨੂੰ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਜਰਨਲ ਸਕੱਤਰ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲਾ ਆਗੂ ਜਰਨੈਲ ਸਿੰਘ ਜਨਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਮੰਗਤ ਰਾਮ ਲੌਂਗੋਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਧਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਜਿਲ੍ਹਾ ਆਗੂ ਨਿਰਮਲ ਸਿੰਘ ਬਟੜਿਆਣਾ ਨੇ ਕੇਂਦਰ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਕੱਲ ਜੋ ਖਨੌਰੀ ਅਤੇ ਸ਼ੰਭੂ ਬਾਰਡਰਾਂ ਉੱਪਰ ਕਿਸਾਨਾਂ ਉੱਪਰ ਤਸ਼ੱਦਦ ਹੋਇਆ ਹੈ ਇਹ ਮੋਦੀ ਸਰਕਾਰ ਦੇ ਕੱਫਨ ਵਿੱਚ ਕਿੱਲ ਸਾਬਿਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਸਦਾ ਨਤੀਜਾ ਮੋਦੀ ਸਰਕਾਰ ਨੂੰ ਜਰੂਰ ਭੁਗਤਣਾ ਪਵੇਗਾ। ਆਗੂਆਂ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਚੰਡੀਗੜ੍ਹ ਵਿਖੇ ਚੱਲ ਰਹੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਜੋ ਵੀ ਸੱਦਾ ਆਵੇਗਾ ਉਸ ਨੂੰ ਪੰਜਾਬ ਵਿੱਚ ਜ਼ੋਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ ਤੇ ਬੀਜੇਪੀ ਆਗੂਆਂ ਦੇ ਨੱਕ ਵਿੱਚ ਦਮ ਕਰ ਦਿੱਤਾ ਜਾਵੇਗਾ। 
 
 
ਅੱਜ ਦੇ ਰੋਸ ਧਰਨੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਆਪ ਸਰਕਾਰ ਦੀ ਵੀ ਨਿਖੇਧੀ ਕੀਤੀ ਗਈ ਕਿਉਂਕਿ ਲਗਾਤਾਰ ਹਰਿਆਣਾ ਪੁਲਿਸ ਦੇ ਡਰੋਨ ਪੰਜਾਬ ਦੇ ਵਿੱਚ ਆ ਕੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੇ ਹਨ ਅਤੇ ਕੱਲ ਉਦੋਂ ਹੱਦ ਹੋ ਗਈ ਜਦੋਂ ਖਨੌਰੀ ਬਾਰਡਰ ਨੂੰ ਪਾਰ ਕਰਕੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉੱਪਰ ਗੋਲੀਆਂ ਚਲਾਈਆਂ, ਲਾਠੀਚਾਰਜ਼ ਕਰਕੇ ਲੱਤਾਂ ਬਾਹਾਂ ਤੋੜੀਆਂ ਅਤੇ ਟਰੈਕਟਰਾਂ, ਗੱਡੀਆਂ ਦੀ ਬੁਰੇ ਤਰੀਕੇ ਨਾਲ ਭੰਨਤੋੜ ਕੀਤੀ। ਇਹ ਸ਼ਰੇਆਮ ਪੰਜਾਬ ਨੂੰ ਨੀਵਾਂ ਦਿਖਾਉਣ ਦੀ ਗੱਲ ਹੈ ਤੇ ਇਸ ਤੇ ਭਗਵੰਤ ਮਾਨ ਸਰਕਾਰ ਕੋਈ ਸਟੈਂਡ ਨਹੀਂ ਲੈ ਸਕੀ ਜਿਸ ਤੋਂ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਦਾ ਚਿਹਰਾ ਦੋਗਲਾ ਹੈ ਤੇ ਇਹ ਕਿਸਾਨਾਂ ਨਾਲ ਝੂਠੀ ਹਮਦਰਦੀ ਜਤਾ ਰਹੇ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ ਹਨ। ਅਖੀਰ ਵਿੱਚ ਆਗੂਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਵੀ ਸੰਘਰਸ਼ ਦਾ ਸੱਦਾ ਆਵੇਗਾ ਉਸਨੂੰ ਜਾਬਤੇ ਵਿੱਚ ਰਹਿੰਦਿਆਂ ਸ਼ਾਂਤਮਈ ਤਰੀਕੇ ਨਾਲ ਅਤੇ ਲੋਕਾਂ ਦੇ ਵੱਡੇ ਘੇਰੇ ਨੂੰ ਨਾਲ ਲੈ ਕੇ ਹੀ ਲਾਗੂ ਕੀਤਾ ਜਾਵੇਗਾ। 
 
 
ਅੱਜ ਦੇ ਰੋਸ ਧਰਨੇ ਨੂੰ ਖੇਤੀਬਾੜੀ ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ, ਕਿਸਾਨ ਆਗੂ ਦਰਸ਼ਨ ਸਿੰਘ ਕੁੰਨਰਾਂ, ਸ਼ਮਸ਼ੇਰ ਸਿੰਘ ਈਸਾਪੁਰ ਲੰਡਾ, ਰਛਪਾਲ ਸਿੰਘ ਦੋਹਲਾ, ਸੁਖਦੇਵ ਸਿੰਘ ਘਰਾਚੋਂ, ਰਾਮ ਸਿੰਘ ਸੋਹੀਆਂ, ਮਿੱਠੂ ਸਿੰਘ ਲੌਂਗੋਵਾਲ, ਗੁਰਤੇਜ ਸਿੰਘ ਜਨਾਲ, ਹਰਜੀਤ ਸਿੰਘ ਜਲਾਣ, ਜਸਦੀਪ ਸਿੰਘ ਬਹਾਦਰਪੁਰ ਨੇ ਵੀ ਸੰਬੋਧਨ ਕਰਦਿਆਂ ਕਿਸਾਨਾਂ ਤੇ ਜ਼ਬਰ ਕਰਨ ਲਈ ਮੋਦੀ ਸਰਕਾਰ ਦੀ ਨਿਖੇਧੀ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ