Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 04:04 PM

- *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ: ਬਰਿੰਦਰ ਕੁਮਾਰ ਗੋਇਲ
- *ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਪੁੱਜ ਕੇ ਦਾਖ਼ਲ ਜ਼ਖ਼ਮੀਆਂ ਦੇ ਇਲਾਜ ਸਬੰਧੀ ਹਦਾਇਤਾਂ ਦਿੱਤੀਆਂ

ਸੰਗਰੂਰ, 19 ਅਕਤੂਬਰ  ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਜ਼ਿਲ੍ਹਾ ਹਸਪਤਾਲ ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲ ਵਿੱਚ ਪੁੱਜ ਕੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਿਆ ਅਤੇ ਹਾਦਸੇ ਵਿੱਚ ਹੋਈ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੀਮਤੀ ਜਾਨਾਂ ਦਾ ਚਲੇ ਜਾਣਾ ਬੇਹੱਦ ਦੁਖਦਾਈ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ, ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਚੱਲ ਰਿਹਾ ਹੈ। ਸ਼੍ਰੀ ਗੋਇਲ ਨੇ ਕਿਹਾ ਕਿ ਉਨ੍ਹਾਂ ਨੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਹੈ ਤੇ ਹਸਪਤਾਲਾਂ ਵਿੱਚ ਦਾਖ਼ਲ ਸਾਰੇ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਾ ਆਉਣ ਦੇਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਲੋੜੀਂਦੀਆਂ ਦਵਾਈਆਂ, ਜਾਂਚ ਅਤੇ ਹੋਰ ਡਾਕਟਰੀ ਸਹੂਲਤਾਂ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦਾ ਮੁਫ਼ਤ ਤੇ ਬਿਹਤਰ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ ਹੈ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਹਾਦਸੇ ਕਾਰਨ ਸਮੁੱਚੇ ਲਹਿਰਾ ਹਲਕੇ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰ ਰਹੇ ਇਲਾਕਾ ਵਾਸੀਆਂ ਦੀ ਭਾਵਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਔਖੇ ਸਮੇਂ ਵਿੱਚ ਆਪਸੀ ਸਹਿਯੋਗ ਅਤੇ ਹਮਦਰਦੀ ਪ੍ਰਭਾਵਿਤ ਪਰਿਵਾਰਾਂ ਲਈ ਵੱਡਾ ਸਹਾਰਾ ਬਣਦੇ ਹਨ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ - ਡਾ.ਬਲਜੀਤ ਕੌਰ

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ