Monday, October 19, 2026
ਤਾਜਾ ਖਬਰਾਂ
• ਨੇਹਾ ਸ਼ੋਰੀ ਤੋਂ ਪਰਵਿੰਦਰ ਝੋਟਾ ਤੱਕ: ਕਤਲਾਂ ਨੇ ਪੰਜਾਬ ਦੇ ਕਥਿਤ ਡਰੱਗ-ਪੁਲਿਸ ਗਠਜੋੜ 'ਤੇ ਸਵਾਲ ਉਠਾਏ • ਝੋਟਾ ਕਤਲ: ਅਪਰਾਧ ਸਥਾਨ ਨੂੰ ਢਾਹੁਣ ਨਾਲ ਪਰਦਾ ਪਾਉਣ ਦੇ ਦੋਸ਼ ਲੱਗੇ, ਮਾਨ ਸਰਕਾਰ ਅਤੇ ਪੁਲਿਸ ਜਾਂਚ ਦੇ ਘੇਰੇ ਵਿੱਚ  • ਝੋਟਾ ਕਤਲ ਮਾਮਲੇ 'ਤੇ 15 ਅਕਤੂਬਰ ਨੂੰ ਪੰਜਾਬ ਬੰਦ ਨੂੰ ਕਿਸਾਨ ਯੂਨੀਅਨਾਂ, ਸ਼੍ਰੋਮਣੀ ਕਮੇਟੀ, ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦਾ ਸਮਰਥਨ ਪ੍ਰਾਪਤ  • ਸੰਤ ਸੀਚੇਵਾਲ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੂੰ ਮੰਦਭਾਗਾ ਦੱਸਿਆ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਰਸਤਿਆਂ 'ਤੇ ਸਵਾਲ ਉਠਾਏ • ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ 78 ਕਰੋੜ ਰੁਪਏ ਦੀ ਜ਼ਮੀਨ ਖਰੀਦੇ ਜਾਣ 'ਤੇ ਈਡੀ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ • ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲੇ ਅੰਮ੍ਰਿਤਸਰ ਦੇ ਦੋ ਨੌਜਵਾਨ ਜ਼ਖਮੀ, ਪੰਚਕੂਲਾ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Punjab

ਅਲੀਸ਼ੇਰ ਸੜਕ ਹਾਦਸੇ ਵਿੱਚ ਹੋਇਆ ਜਾਨੀ ਨੁਕਸਾਨ ਬੇਹੱਦ ਦੁਖਦਾਈ; ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਬਰਾਬਰ ਦੇ ਸ਼ਰੀਕ ਹਾਂ: ਹਰਪਾਲ ਚੀਮਾ

ਪੰਜਾਬ ਨਿਊਜ਼ ਐਕਸਪ੍ਰੈੱਸ | October 19, 2026 03:47 PM

- *ਕੈਬਨਿਟ ਮੰਤਰੀ ਵੱਲੋਂ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ; ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਕੀਤੀ ਕਾਮਨਾ
- *ਮੁੱਖ ਮੰਤਰੀ ਵੱਲੋਂ ਐਲਾਨੇ ਮੁਆਵਜ਼ੇ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਰਾ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਸੰਗਰੂਰ, 19 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਅਲੀਸ਼ੇਰ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨੇ ਪੀੜਤ ਪਰਿਵਾਰਾਂ ਦੇ ਨਾਲ-ਨਾਲ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਵਿਛੜੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਦੁੱਖ ਵਿੱਚ ਬਰਾਬਰ ਦੀ ਸ਼ਰੀਕ ਹੈ। ਸ੍ਰ ਚੀਮਾ ਜ਼ਿਲ੍ਹਾ ਹਸਪਤਾਲ, ਸੰਗਰੂਰ ਵਿਖੇ ਜ਼ੇਰੇ ਇਲਾਜ ਮਰੀਜ਼ਾਂ ਦਾ ਹਾਲ ਜਾਨਣ ਪੁੱਜੇ ਸਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਪਰਿਵਾਰ ਦੇ ਪਿਆਰੇ ਮੈਂਬਰ ਦਾ ਅਚਾਨਕ ਵਿਛੋੜਾ ਅਸਹਿ ਹੁੰਦਾ ਹੈ ਅਤੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਪਰਿਵਾਰਾਂ ਦੀ ਪੀੜ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਦੀ ਭਰਪਾਈ ਸੰਭਵ ਨਹੀਂ, ਪਰ ਪ੍ਰਭਾਵਿਤ ਪਰਿਵਾਰਾਂ ਨੂੰ ਹੌਸਲਾ ਅਤੇ ਲੋੜੀਂਦੀ ਸਹਾਇਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਅਤੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁਫ਼ਤ ਅਤੇ ਬਿਹਤਰ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਸੰਗਰੂਰ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲਾਂ ਵਿੱਚ ਦਾਖ਼ਲ ਜ਼ਖ਼ਮੀਆਂ ਦੀ ਹਾਲਤ ਫ਼ਿਲਹਾਲ ਸਥਿਰ ਹੈ ਅਤੇ ਡਾਕਟਰੀ ਟੀਮਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਸਮੇਂ ਸਿਰ ਲੋੜੀਂਦੀਆਂ ਦਵਾਈਆਂ, ਜਾਂਚਾਂ ਅਤੇ ਹੋਰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਲਾਜ ਦੌਰਾਨ ਕਿਸੇ ਕਿਸਮ ਦੀ ਕਮੀ ਨਾ ਰਹੇ ਅਤੇ ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਉਨ੍ਹਾਂ ਦੀ ਸਿਹਤ ਅਤੇ ਇਲਾਜ ਬਾਰੇ ਢੁੱਕਵੀਂ ਜਾਣਕਾਰੀ ਮਿਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਦੁਖਦਾਈ ਸਮੇਂ ਵਿੱਚ ਸੰਵੇਦਨਸ਼ੀਲਤਾ ਨਾਲ ਪੀੜਤ ਪਰਿਵਾਰਾਂ ਦੀਆਂ ਲੋੜਾਂ ਨੂੰ ਸਮਝਣਾ ਅਤੇ ਉਨ੍ਹਾਂ ਤੱਕ ਸਹਾਇਤਾ ਪਹੁੰਚਾਉਣਾ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਦੁੱਖ ਝੱਲ ਰਹੇ ਪਰਿਵਾਰਾਂ ਨੂੰ ਪ੍ਰਸ਼ਾਸਨਿਕ ਸਹਿਯੋਗ ਦੇ ਨਾਲ-ਨਾਲ ਸਮਾਜਿਕ ਅਤੇ ਭਾਵਨਾਤਮਕ ਸਹਾਰੇ ਦੀ ਵੀ ਲੋੜ ਹੁੰਦੀ ਹੈ।

ਹਰਪਾਲ ਸਿੰਘ ਚੀਮਾ ਨੇ ਇਲਾਕਾ ਵਾਸੀਆਂ ਨੂੰ ਪੀੜਤ ਪਰਿਵਾਰਾਂ ਦਾ ਸਹਾਰਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਆਪਸੀ ਸਾਂਝ ਅਤੇ ਇੱਕ-ਦੂਜੇ ਦੇ ਦੁੱਖ ਵਿੱਚ ਸ਼ਾਮਲ ਹੋਣ ਦੀ ਰਵਾਇਤ ਅਜਿਹੀਆਂ ਔਖੀਆਂ ਘੜੀਆਂ ਵਿੱਚ ਹੌਸਲਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਹਮਦਰਦੀ ਅਤੇ ਸਹਿਯੋਗ ਦੀ ਭਾਵਨਾ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਦੁਖੀ ਪਰਿਵਾਰਾਂ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਵੀ ਕਾਮਨਾ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ

ਚੌਕੀ ਇੰਚਾਰਜ ਸਮੇਤ ਇੱਕ ਸਹਾਇਕ ਥਾਣੇਦਾਰ ਮੁਅੱਤਲ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਰਵਿੰਦਰ ਝੋਟਾ ਦੇ ਕਤਲ ਕੇਸ ਦੀ CBI ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲ

ਅਲੀਸ਼ੇਰ ਸੜਕ ਹਾਦਸਾ: ਅੱਠ ਵਿਅਕਤੀਆਂ ਦੀ ਮੌਤ ’ਤੇ ਗੋਇਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ; ਹਸਪਤਾਲਾਂ ਵਿੱਚ ਜਾ ਕੇ ਜ਼ੇਰੇ ਇਲਾਜ ਜ਼ਖ਼ਮੀਆਂ ਦਾ ਹਾਲ ਜਾਣਿਆ

ਅਧਿਕਾਰੀਆਂ ਨੂੰ ਹੈਲਥ ਵੈਲਨੈੱਸ ਸੈਂਟਰਾਂ, ਆਮ ਆਦਮੀ ਕਲੀਨਿਕਾਂ, ਖੇਡ ਮੈਦਾਨਾਂ ਅਤੇ ਸਥਾਨਕ ਸਰਕਾਰਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਪੰਜਾਬ ਸਰਕਾਰ ਦਾ ਮੁੱਖ ਟੀਚਾ - ਡਾ.ਬਲਜੀਤ ਕੌਰ

ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਲੀਸ਼ੇਰ ਸੜਕ ਹਾਦਸਾ: 8 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; CM ਮਾਨ ਨੇ SIAL ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਆਉਣਗੇ