Wednesday, October 07, 2026
ਤਾਜਾ ਖਬਰਾਂ
• ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਈ ਕੋਰਟ ਦੇ ਹੁਕਮਾਂ 'ਤੇ ਆਪਣੇ ਸਾਥੀਆਂ 'ਤੇ ਸੀਬੀਆਈ ਦੀ ਕਾਰਵਾਈ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕਰ ਰਹੇ ਹਨ • ਕੈਬਨਿਟ ਮੀਟਿੰਗ ਵਿੱਚ ਭਰਤੀ ਦਾ ਐਲਾਨ ਨਾ ਹੋਣ 'ਤੇ ਭੜਕੇ ਬੇਰੁਜ਼ਗਾਰ ਅਧਿਆਪਕ • ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ

Punjab

ਅੰਤਰਰਾਸ਼ਟਰੀ ਦੌਰੇ ਤੋਂ ਬਾਅਦ ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਮੁੜ ਸ਼ੁਰੂ ਕੀਤੀ

ਪੰਜਾਬ ਨਿਊਜ਼ ਐਕਸਪ੍ਰੈੱਸ | October 07, 2026 06:40 PM

- *ਦੱਖਣੀ ਅਫਰੀਕਾ ਵਿੱਚ ਹੋਈ 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ*

ਚੰਡੀਗੜ੍ਹ, 7 ਅਕਤੂਬਰ : ਜਮਹੂਰੀ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਦੁਨੀਆਂ ਭਰ ’ਚ ਵਸਦੇ ਪੰਜਾਬੀਆਂ ਨਾਲ ਰਾਬਤੇ ਦੀ ਗੰਢਾਂ ਹੋਰ ਪੀਡੀਆਂ ਕਰਨ ਦੇ ਉਦੇਸ਼ ਨਾਲ ਕੀਤੇ ਅੰਤਰਰਾਸ਼ਟਰੀ ਦੌਰਿਆਂ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਮੁੜ ਵਤਨ ਪਰਤ ਆਏ ਹਨ।

ਆਪਣੇ ਵਿਦੇਸ਼ੀ ਦੌਰੇ ਬਾਰੇ ਦੱਸਦਿਆਂ ਸਪੀਕਰ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬੇਸ਼ਕੀਮਤੀ ਫ਼ਲਸਫ਼ੇ ਦਾ ਜ਼ਿਕਰ ਕੀਤਾ। ਉਨ੍ਹਾਂ ਉਸ ਇਤਿਹਾਸਕ ਬਿਰਤਾਂਤ ਨੂੰ ਯਾਦ ਕੀਤਾ ਜਦੋਂ ਗੁਰੂ ਜੀ ਨੇ ਬੁਰੇ ਲੋਕਾਂ ਨੂੰ ‘ਇੱਥੇ ਹੀ ਵਸਦੇ ਰਹਿਣ’ ਅਤੇ ਚੰਗੇ ਲੋਕਾਂ ਨੂੰ ‘ ਉੱਜੜ ਜਾਣ’ ਲਈ ਕਿਹਾ ਸੀ। ਜਦੋਂ ਭਾਈ ਮਰਦਾਨਾ ਜੀ ਨੇ ਇਸ ਗੁੱਝੀ ਰਮਜ਼ ਬਾਰੇ ਪੁੱਛਿਆ ਤਾਂ ਗੁਰੂ ਜੀ ਨੇ ਸਮਝਾਇਆ ਕਿ ਜੇਕਰ ਬੁਰੇ ਲੋਕ ਇੱਕ ਥਾਂ ’ਤੇ ਟਿਕੇ ਰਹਿੰਦੇ ਹਨ ਤਾਂ ਉਨ੍ਹਾਂ ਦੇ ਮੰਦੇ ਕੰਮ ਉੱਥੋਂ ਤੱਕ ਹੀ ਸੀਮਤ ਰਹਿੰਦੇ ਹਨ, ਜਦਕਿ ਚੰਗੇ ਲੋਕ ਜਿੱਥੇ ਵੀ ਜਾਂਦੇ ਹਨ, ਆਪਣੇ ਨਾਲ ਨੇਕੀ, ਭਲਾਈ ਅਤੇ ਸੇਵਾ-ਭਾਵਨਾ ਲੈ ਜਾਂਦੇ ਹਨ।

ਸਪੀਕਰ ਸੰਧਵਾਂ ਨੇ ਕਿਹਾ, ‘‘ਇਸ ਮਹਾਨ ਵਿਚਾਰਧਾਰਾ ਤੋਂ ਪ੍ਰੇਰਿਤ ਹੋ ਕੇ, ਪੰਜਾਬ ਦੇ ਧੀਆਂ-ਪੁੱਤ ਅੱਜ ਆਪਣੀ ਮਿਹਨਤ, ਹੁਨਰ ਅਤੇ ਜਜ਼ਬੇ ਸਦਕਾ ਦੁਨੀਆ ਦੇ ਹਰ ਕੋਨੇ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਜਿੱਥੇ ਵੀ ਕੋਈ ਪੰਜਾਬੀ ਵੱਸਦਾ ਹੈ, ਉਹ ਸਾਡੀ ਭਾਸ਼ਾ, ਸੱਭਿਆਚਾਰ, ਵਿਰਾਸਤ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ ਨੂੰ ਆਪਣੇ ਨਾਲ ਰੱਖਦਾ ਹੈ ਅਗਾਂਹ ਵੀ ਤੋਰਦਾ ਹੈ।’’

ਇਸ ਅੰਤਰਰਾਸ਼ਟਰੀ ਦੌਰੇ ਦਾ ਉਦੇਸ਼ ਵੱਖ-ਵੱਖ ਦੇਸ਼ਾਂ ਦੀਆਂ ਸੰਸਦੀ ਪ੍ਰਣਾਲੀਆਂ, ਲੋਕਤੰਤਰੀ ਢਾਂਚਿਆਂ ਅਤੇ ਕੰਮਕਾਜ ਦੇ ਤਰੀਕਿਆਂ ਨੂੰ ਸਮਝਣ ਦੇ ਨਾਲ- ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਨਾਲ ਜੁੜ ਕੇ ਉਨ੍ਹਾਂ ਦੀਆਂ ਲੋੜਾਂ, ਭਾਵਨਾਵਾਂ ਅਤੇ ਚਿੰਤਾਵਾਂ ਨੂੰ ਸਮਝਣਾ ਸੀ।

*ਅੰਤਰਰਾਸ਼ਟਰੀ ਦੌਰੇ ਦੇ ਮੁੱਖ ਅੰਸ਼ :*

*ਬਰਲਿਨ, ਜਰਮਨੀ:* ਖੇਤਰੀ ਮੁੱਦਿਆਂ ਅਤੇ ਪਰਵਾਸੀ ਭਾਰਤੀਆਂ ਦੀਆਂ ਆਸਾਂ-ਉਮੀਦਾਂ ’ਤੇ ਚਰਚਾ ਕਰਨ ਲਈ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਅਤੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ।

*ਕੁਆਲਾਲੰਪੁਰ, ਮਲੇਸ਼ੀਆ:* ਪੰਜਾਬ ਨਾਲ ਭਾਵਨਾਤਮਕ, ਸੱਭਿਆਚਾਰਕ ਅਤੇ ਸਮਾਜਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸਿੱਖ ਭਾਈਚਾਰੇ ਨਾਲ ਵਿਚਾਰ-ਵਟਾਂਦਰਾ ਕੀਤੀ।

*ਪੇਨਾਂਗ, ਮਲੇਸ਼ੀਆ:* ਪੰਜਾਬੀ ਭਾਈਚਾਰੇ ਦੀ ਭਲਾਈ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਵਧਾਉਣ ਲਈ ਮੁੱਖ ਮੰਤਰੀ ਸ੍ਰੀ ਚੋ ਕੋਨ ਯੇਓ ਅਤੇ ਉੱਪ ਮੁੱਖ ਮੰਤਰੀ ਜਗਦੀਪ ਸਿੰਘ ਦਿਉ ਨਾਲ ਮੁਲਾਕਾਤ ਕੀਤੀ।

*ਦੱਖਣੀ ਅਫ਼ਰੀਕਾ:* 67ਵੀਂ ਰਾਸ਼ਟਰਮੰਡਲ ਸੰਸਦੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ , ਜਿਸ ਵਿੱਚ ਲੋਕਤੰਤਰੀ ਸਿਧਾਂਤਾਂ, ਸੰਸਦੀ ਢਾਂਚੇ ਅਤੇ ਵਿਸ਼ਵਵਿਆਪੀ ਨੁਮਾਇੰਦਿਆਂ ਨਾਲ ਅੰਤਰਰਾਸ਼ਟਰੀ ਸਹਿਯੋਗ ਬਾਰੇ ਚਰਚਾ ਕੀਤੀ ਗਈ।

*ਕੈਨੇਡਾ ਅਤੇ ਹੋਰ ਦੇਸ਼:* ਪੰਜਾਬ ਦੇ ਵਿਕਾਸ ਅਤੇ ਦੁਵੱਲੇ ਸਬੰਧਾਂ ਨੂੰ ਉਤਸ਼ਾਹਿਤ ਕਰਨ ’ਤੇ ਕੇਂਦ੍ਰਿਤ ਕਈ ਭਾਈਚਾਰਕ ਸਮਾਗਮਾਂ ਅਤੇ ਉੱਚ-ਪੱਧਰੀ ਮੀਟਿੰਗਾਂ ਵਿੱਚ ਹਿੱਸਾ ਲਿਆ।

ਇਨ੍ਹਾਂ ਦੇਸ਼ਾਂ ਵਿੱਚ, ਮੁੱਖ ਵਿਚਾਰ-ਵਟਾਂਦਰੇ ਜਿਨ੍ਹਾਂ ਮੁੱਖ ਮੁੱਦਿਆਂ ’ਤੇ ਕੇਂਦ੍ਰਿਤ ਸਨ, ਉਨ੍ਹਾਂ ਵਿੱਚ ਪੰਜਾਬ ਵਿੱਚ ਨਿਵੇਸ਼ ਅਤੇ ਰੁਜ਼ਗਾਰ ਨੂੰ ਵਧਾਉਣਾ, ਉਦਯੋਗਿਕ ਅਤੇ ਵਪਾਰਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ, ਸਿੱਧੀ ਅੰਤਰਰਾਸ਼ਟਰੀ ਉਡਾਣ ਸੰਪਰਕ ਦਾ ਵਿਸਥਾਰ ਕਰਨਾ ਅਤੇ ਸੂਬੇ ਦੀ ਤਰੱਕੀ ਵਿੱਚ ਆਲਮੀ ਪ੍ਰਵਾਸੀਆਂ ਦੀ ਸਰਗਰਮ ਭਾਗੀਦਾਰੀ ਸ਼ਾਮਲ ਹੈ।

ਸਪੀਕਰ ਸੰਧਵਾਂ ਨੇ ਕਿਹਾ, ‘‘ਵਿਦੇਸ਼ਾਂ ਵਿੱਚ ਰਹਿ ਰਿਹਾ ਪੰਜਾਬੀ ਭਾਈਚਾਰਾ ਸਾਡੀ ਵਿਰਾਸਤ ਅਤੇ ਸੱਭਿਆਚਾਰ ਦਾ ਅਨਮੋਲ ਹਿੱਸਾ ਹੈ।’’ ਉਨ੍ਹਾਂ ਕਿਹਾ, ‘‘ਮੈਂ ਇਸ ਦੌਰੇ ਵਿੱਚ ਹੋਏ ਤਜ਼ਰਬਿਆਂ, ਵਿਚਾਰਾਂ ਅਤੇ ਰਣਨੀਤਕ ਸੰਪਰਕਾਂ ਨੂੰ ਪੰਜਾਬ ਦੇ ਹਿੱਤਾਂ ਲਈ ਸੁਚੱਜੇ ਰੂਪ ਵਿੱਚ ਵਰਤਣ ਲਈ ਆਪਣੇ ਵਤਨ ਵਾਪਸ ਆਇਆ ਹਾਂ। ਸਾਡੇ ਯਤਨ ਤਿੰਨ ਨਿਰੰਤਰ ਉਦੇਸ਼ਾਂ ’ਤੇ ਬਹੁਤ ਜ਼ਿਆਦਾ ਕੇਂਦ੍ਰਿਤ ਹੋਣਗੇ: ਵਿਦੇਸ਼ਾਂ ਵਿੱਚ ਪੰਜਾਬ ਦੀ ਆਵਾਜ਼ ਨੂੰ ਬੁਲੰਦ ਰੱਖਣਾ, ਪ੍ਰਵਾਸੀਆਂ ਨਾਲ ਡੂੰਘੇ ਸਬੰਧ ਬਣਾਈ ਰੱਖਣਾ ਅਤੇ ਦੇਸ਼ ਲਈ ਬਿਹਤਰੀ ਅਤੇ ਖੁਸ਼ਹਾਲੀ ਲਿਆਉਣਾ।’’

Have something to say? Post your comment

google.com, pub-6021921192250288, DIRECT, f08c47fec0942fa0

Punjab

ਆਪ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਕਾਬੂ; 15 ਪਿਸਤੌਲਾਂ ਬਰਾਮਦ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਹੋਟਲ ਮਾਲਕਾਂ ਨਾਲ ਇਕੱਤਰਤਾ

4,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸ ਦਾ ਏਜੰਟ ਰੰਗੇ ਹੱਥੀਂ ਕਾਬੂ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 8.50 ਲੱਖ ਮੀਟਰਕ ਟਨ ਝੋਨੇ ਦੀ ਆਮਦ, 7.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ: ਕਟਾਰੂਚੱਕ

ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਪੰਜਾਬ ਕੋਲਡ ਸਟੋਰੇਜ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ*

ਸ਼੍ਰੋਮਣੀ ਕਮੇਟੀ ਦੇ ਸਭ ਤੋਂ ਬਜ਼ੁਰਗ ਮੈਂਬਰ ਜਥੇਦਾਰ ਸੂਬਾ ਸਿੰਘ ਦਾ ਦੇਹਾਂਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਮਸ਼ੀਨਰੀ ਤੇ ਟਿੱਪਰਾਂ ਦੀ ਹੋਈ ਪਛਾਣ