Saturday, May 16, 2026
ਤਾਜਾ ਖਬਰਾਂ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਈਡੀ ਨੇ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ 

Punjab

ਅੰਮ੍ਰਿਤਸਰ ਏਅਰਪੋਰਟ ’ਤੋਂ ਪੌਣੇ ਤਿੰਨ ਕਰੋੜ ਦਾ ਸੋਨਾ ਬਰਾਮਦ

ਪੰਜਾਬ ਨਿਊਜ਼ ਐਕਸਪ੍ਰੈੱਸ | May 16, 2026 12:43 PM

ਅੰਮ੍ਰਿਤਸਰ, 16 ਮਈ: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕਸਟਮ ਵਿਭਾਗ ਵਲੋਂ ਵੱਡੀ ਕਾਰਵਾਈ ਕਰਦਿਆਂ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਜ਼ਬਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੇਸ਼ੀਆ ਏਅਰਲਾਈਨ ਦੀ ਉਡਾਣ ਨੰਬਰ ਐਮ. ਐਚ. -119 ਰਾਹੀਂ ਕੁਆਲਾਲੰਪੁਰ ਜਾ ਰਹੇ ਇਕ ਯਾਤਰੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਇਸ ਤੋਂ ਬਾਅਦ ਕਸਟਮ ਅਧਿਕਾਰੀਆਂ ਨੇ ਯਾਤਰੀ ਅਤੇ ਉਸ ਦੇ ਸਮਾਨ ਦੀ ਤਲਾਸ਼ੀ ਲਈ ਪੂਰੀ ਜਾਂਚ ਪੜਤਾਲ ਕੀਤੀ। ਇਸ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ 24 ਕੈਰੇਟ ਸੋਨਾ ਮਿਲਿਆ, ਜਿਸ ਨੂੰ ਬੜੀ ਚਲਾਕੀ ਨਾਲ ਛੁਪਾਇਆ ਗਿਆ ਸੀ।

ਬਰਾਮਦ ਕੀਤਾ ਗਿਆ ਸੋਨਾ ਬਰੇਸਲੇਟ ਅਤੇ ਸੋਨੇ ਦੇ ਬਿਸਕੁਟ ਦੇ ਰੂਪ ਵਿਚ ਸੀ। ਕਸਟਮ ਵਿਭਾਗ ਦੇ ਅਨੁਸਾਰ ਜ਼ਬਤ ਕੀਤੇ ਗਏ ਸੋਨੇ ਦਾ ਕੁੱਲ ਭਾਰ 1 ਕਿਲੋਗ੍ਰਾਮ 676 ਗ੍ਰਾਮ ਹੈ, ਜਿਸ ਦੀ ਬਾਜ਼ਾਰੀ ਕੀਮਤ ਕਰੀਬ ਪੌਣੇ ਤਿੰਨ ਕਰੋੜ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਨੇ ਤੁਰੰਤ ਕਸਟਮ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਸਾਰਾ ਸੋਨਾ ਜ਼ਬਤ ਕਰ ਲਿਆ। ਦੋਸ਼ੀ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਇਹ ਪਤਾ ਲਗਾਉਣ ਲਈ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਮੁੜ ਈਡੀ ਰਿਮਾਂਡ 'ਤੇ

ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ ਕੱਢਿਆ 

Punjab: ਸਰਕਾਰੀ ਰਿਹਾਇਸ਼ ਤੋਂ ਮਹਿਲਾ ਐਸਡੀਐਮ ਗ੍ਰਿਫ਼ਤਾਰ

ਵਿਜੀਲੈਂਸ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹੁਸ਼ਿਆਰਪੁਰ 'ਚ ਬੋਰਵੈੱਲ ਵਿੱਚ ਡਿੱਗਿਆ 3 ਸਾਲ ਦਾ ਬੱਚਾ

ਸੁਰਜੀਤ ਸਿੰਘ ਰੱਖੜਾ 'ਆਪ' ਵਿੱਚ ਸ਼ਾਮਲ ਹੋਣਗੇ

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਕਿਸਾਨਾਂ ਦਾ ਚੰਡੀਗੜ੍ਹ ਵੱਲ ਮਾਰਚ, ਮੋਹਾਲੀ ਬਾਰਡਰ 'ਤੇ ਹੋਈ ਪੁਲਿਸ ਨਾਲ ਝੜਪ