Thursday, July 16, 2026
ਤਾਜਾ ਖਬਰਾਂ
ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ ਬਿਸ਼ਨੋਈ ਦੀ ਅਮਰੀਕਾ ਨੂੰ ਹਵਾਲਗੀ ਭਾਰਤ ਲਈ ਇੱਕ ਵੱਡਾ ਕੂਟਨੀਤਕ ਅਤੇ ਰਾਜਨੀਤਿਕ ਟੈਸਟ ਬਣ ਸਕਦੀ ਹੈ

Punjab

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਡਾ. ਇਕਬਾਲ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

July 16, 2026 07:05 AM

ਅੰਮ੍ਰਿਤਸਰ: ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਡਾ. ਇਕਲਾਬ ਕੌਰ ਸੌਂਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋ. ਮੋਹਣ ਸਿੰਘ, ਮਨਮੋਹਨ ਸਿੰਘ ਬਰਾੜ, ਡਾ. ਚਰਨਜੀਤ ਸਿੰਘ ਗੁਮਟਾਲਾ, ਅੰਮ੍ਰਿਤ ਲਾਲ ਮੰਨਣ, ਕੁਲਵੰਤ ਸਿੰਘ ਅਣਖੀ, ਇੰਜ. ਹਰਜਾਪ ਸਿੰਘ ਔਜਲਾ, ਹਰਦੀਪ ਸਿੰਘ ਚਾਹਲ , ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ, ਸੀਨੀਅਰ ਮੀਤ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਯੋਗੇਸ਼ ਕਾਮਰਾ ਤੇ ਮੰਚ ਦੇ ਮੋਢੀਆਂ ਵਿੱਚੋਂ ਡਾ. ਬਿਕਰਮ ਸਿੰਘ ਘੁੰਮਣ ਅਤੇ ਸਮੂਹ ਮੈਂਬਰਾਨ ਵਲੋਂ ਜਾਰੀ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਡਾ. ਇਕਬਾਲ ਕੌਰ ਸੌਂਦ ਬਹੁਤ ਹੀ ਸੂਝਵਾਨ ਤੇ ਬਹੁਤ ਉੱਘੇ ਲੇਖਕ ਸਨ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਤੇ ਭਗਤ ਨਾਮਦੇਵ ਚੇਅਰ ਦੇ ਚੇਅਰਪ੍ਰਸਨ ਰਹੇ। ਉਨ੍ਹਾਂ ਨੇ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ।

ਉਹ ਛੱਜਲਵੱਡੀ ਦੇ ਉਸ ਪਰਿਵਾਰ ਵਿੱਚੋਂ ਸਨ ਜੋ ਬਹੁਤ ਹੀ ਅਗਾਂਹਵਧੂ ਤੇ ਨਾਮਵਰ ਸੀ। ਇਸ ਪਰਿਵਾਰ ਵਿੱਚ ਸ. ਦਲੀਪ ਸਿੰਘ ਸੌਂਦ ਜਿਨ੍ਹਾਂ ਦਾ ਜਨਮ ਇਸ ਪਿੰਡ ਵਿੱਚ 20 ਸਤੰਬਰ 1899 ਨੂੰ ਹੋਇਆ ਨੇ 1920 ਵਿੱਚ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੀ ਬਰਕਲੇ ਯੂਨੀਵਰਸਿਟੀ ਤੋਂ ਮਾਸਟਰ ਤੇ ਪੀ.ਐੱਚਡੀ. ਕੀਤੀ। ਉਹ ਕੈਲੀਫੋਰਨੀਆ ਦੀ ਇਮਪੀਰੀਅਲ ਵੈਲੀ ਵਿੱਚ ਬਤੌਰ ਕਿਸਾਨ ਰਹਿਣ ਲੱਗੇ। ਉਨ੍ਹਾਂ ਨੇ ਭਾਰਤੀਆਂ ਨੂੰ ਅਮਰੀਕੀ ਸਿਟੀਜ਼ਨਸ਼ਿਪ ਦਿਵਾਉਣ ਲਈ ਇੰਡੀਅਨ ਐਸੋਸੀਏਸ਼ਨ ਆਫ ਅਮਰੀਕਾ ਬਣਾਈ। ਉਹ 1949 ਵਿੱਚ ਪਹਿਲੇ ਭਾਰਤੀ ਸਨ ਜਿਨ੍ਹਾਂ ਨੂੰ ਅਮਰੀਕੀ ਸਿਟੀਜ਼ਨਸ਼ਿਪ ਮਿਲੀ।ਉਨ੍ਹਾਂ ਨੇ ਅਮਰੀਕੀ ਸਿਆਸਤ ਵਿਚ ਹਿੱਸਾ ਲਿਆ ਤੇ ਬਤੌਰ ਕਾਂਗਰਸਮੈਨ ਤਿੰਨ ਵਾਰ ਯੂ.ਐਸ. ਹਾਉਸ ਆਫ਼ ਰੀਪਰੀਜੈਂਟੇਟਿਵ ਦੀ ਚੋਣ ਜਿੱਤੀ। ਛਜਲਵੱਡੀ ਦੇ ਇਸ ਪਰਿਵਾਰ ਵਿੱਚ ਸ. ਕਰਨੈਲ ਸਿੰਘ ਸੌਂਦ ਰੇਲਵੇ ਬੋਰਡ ਦੇ ਚੇਅਰਮੈਨ ਰਹੇ।ਆਪ ਦੇ ਪਿਤਾ ਜੀ ਅਗਾਂਹਵਧੂ ਖਿਆਲਾਂ ਦੇ ਸਨ ਜਿਨ੍ਹਾਂ ਨੇ ਆਪਣੇ ਪਰਿਵਾਰ ਨੂੰ ਪੜਾਇਆ ਲਿਖਾਇਆ ਤੇ ਅਗਾਂਹ ਵਧੂ ਖਿਆਲਾਂ ਵਾਲੇ ਪਰਿਵਾਰਾਂ ਵਿੱਚ ਵਿਆਹਿਆ।ਆਪ ਦੇ ਪਿਤਾ ਦੇ ਨਾਂ ਤੇ ਜੀ.ਟੀ. ਟਾਂਗਰਾ ਤੇ ਸਕੂਲ ਚੱਲ ਰਿਹਾ ਹੈ।

ਡਾ. ਇਕਬਾਲ ਕੌਰ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਵਲੋਂ ਪੰਜਾਬੀ ਸਾਹਿਤ ਤੇ ਸਮਾਜ ਭਲਾਈ ਲਈ ਕੀਤੇ ਕੰਮਾਂ ਲਈ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Have something to say? Post your comment

google.com, pub-6021921192250288, DIRECT, f08c47fec0942fa0

Punjab

ਏਆਈਸੀਸੀ ਨੇ ਚੰਨੀ ਦੀ ਪੰਜਾਬ ਕਾਂਗਰਸ ਵਿੱਚ ਫੇਰਬਦਲ ਦੀ ਮੰਗ ਨੂੰ ਨਾਂਹ ਕਹਿ ਦਿੱਤੀ; ਬਾਜਵਾ ਪ੍ਰਦੇਸ਼ ਕਾਂਗਰਸ ਮੁਖੀ ਲਈ ਮੋਹਰੀ ਵਜੋਂ ਉੱਭਰੇ

ਜਦੋਂ ਪੰਜਾਬ ਪੁਲਿਸ ਪ੍ਰਦਰਸ਼ਨਕਾਰੀਆਂ 'ਤੇ ਸਖ਼ਤੀ ਕਰ ਰਹੀ ਹੈ, ਬੰਬੇ ਹਾਈ ਕੋਰਟ ਨੇ ਨਾਗਰਿਕਾਂ ਦੇ ਅਸਹਿਮਤੀ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਦਿੱਤਾ

ਫਰੀਦਕੋਟ ਦੀ ਘਟਨਾ ਨੇ ਭਗਵੰਤ ਮਾਨ  ਸਰਕਾਰ ਦੀ ਕਥਿਤ "ਹੈਲਥ ਕ੍ਰਾਂਤੀ" ਦੀ ਅਸਲੀਅਤ ਬੇਨਕਾਬ ਕਰ ਦਿੱਤੀ ਹੈ: ਪਰਮਜੀਤ ਸਿੰਘ ਕੈਂਥ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਦੀ ਮੰਗ ਕੀਤੀ 

ਪੰਜਾਬ ਵਿੱਚ ਮਾਨਸੂਨ 'ਤੇ ਲੱਗੀ ਬਰੇਕ, ਫੇਰ ਵਧਣ ਲੱਗਿਆ ਤਾਪਮਾਨ

ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਬੈਕਫੁੱਟ 'ਤੇ ਰਵਨੀਤ ਬਿੱਟੂ, ਵਿਵਾਦ ਨੂੰ ਖਤਮ ਕਰਨ ਦਾ ਦਿੱਤਾ ਸੁਨੇਹਾ

ਗੈਂਗਸਟਰਾਂ 'ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ SIR ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਸੰਧਵਾਂ

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, 5 ਯੂਨੀਅਨਾਂ ਨਾਲ ਗੱਲਬਾਤ