Tuesday, July 07, 2026
ਤਾਜਾ ਖਬਰਾਂ
'ਸਤਲੁਜ' ਨੇ ਖਾਲੜਾ ਕਤਲ ਦੀ ਜਾਂਚ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾ, ਇਸ ਮਾਮਲੇ ਦਾ ਪਰਦਾ ਫਾਸ਼ ਕਰਨ ਵਾਲੇ ਪੱਤਰਕਾਰ ਨੇ ਆਪਣੇ ਕਰੀਅਰ ਦੇ ਸਭ ਤੋਂ ਵੱਡੇ ਮੌਕੇ ਨੂੰ ਯਾਦ ਕੀਤਾ'ਪੰਜਾਬ 95' ਆਖਰਕਾਰ OTT 'ਤੇ 'ਸਤਲੁਜ' ਦੇ ਰੂਪ ਵਿੱਚ ਦਰਸ਼ਕਾਂ ਤੱਕ ਹੁੰਚ ਗਈ, ਜਸਵੰਤ ਸਿੰਘ ਖਾਲੜਾ ਦੀ ਕਹਾਣੀ ਨੂੰ ਮੁੜ ਸੁਰਜੀਤ ਕੀਤਾਜਨਤਾ ਦਲ (ਯੂਨਾਈਟਿਡ) ਨੇ ਪੰਜਾਬ ਰੋਡਮੈਪ ਦਾ ਖੁਲਾਸਾ ਕੀਤਾ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਦੀ ਰਾਜਨੀਤੀ ਵਿੱਚ ਪ੍ਰਵੇਸ਼ ਦਾ ਐਲਾਨ ਕੀਤਾਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਪੰਜਾਬ ਨੂੰ ਦਿੱਤੀ ਸ਼ਿਕਾਇਤਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ: ਡਾ. ਬਲਜੀਤ ਕੌਰਸੁਖਜਿੰਦਰ ਸਿੰਘ ਰੰਧਾਵਾ ਦੀ ਐੱਚ.ਐੱਮ. ਸ਼ਾਹ ਨਾਲ ਮੁਲਾਕਾਤ ਨੇ ਸਿਆਸੀ ਅਟਕਲਾਂ ਸ਼ੁਰੂ ਕਰ ਦਿੱਤੀਆਂ; ਗਹਿਲੋਤ ਅਤੇ ਦੋਤਾਸਰਾ ਨੇ ਸਮਰਥਨ ਦਿੱਤਾ

Punjab

ਅੰਮ੍ਰਿਤਸਰ ਵਿੱਚ 25 ਕਿੱਲੋ ਹੈਰੋਇਨ ਸਮੇਤ 3 ਕਾਬੂ

ਪੰਜਾਬ ਨਿਊਜ਼ ਐਕਸਪ੍ਰੈੱਸ | July 07, 2026 07:13 PM

- *ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ*
- *ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ*

ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ ਕਿਰਪਾਲ ਕਲੋਨੀ, ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ।

ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ 13 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰਲੇ ਤਸਕਰ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਸਨ ਅਤੇ ਵੱਖ-ਵੱਖ ਟਿਕਾਣਿਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਡਿਲੀਵਰ ਕਰ ਰਹੇ ਸਨ।

ਅਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਨੇ ਹੈਰੋਇਨ ਦੇ ਵੱਡੇ ਸੌਦੇ ਲਈ ਅੰਮ੍ਰਿਤਸਰ ਦੇ ਪਿੰਡ ਗਿੱਲ ਵਿਖੇ ਮਹਿਤਾ ਰੋਡ ’ਤੇ ਆਪਣੇ ਸਾਥੀ ਵਿਸ਼ਾਲ ਸਿੰਘ ਨੂੰ ਮਿਲਣਾ ਹੈ।

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕੇ ਲਗਾਏ ਅਤੇ ਅੰਮ੍ਰਿਤਸਰ ਦੇ ਪਿੰਡ ਗਿੱਲ ਦੀ ਦਾਣਾ ਮੰਡੀ ਨੇੜਿਓਂ ਭੁਪਿੰਦਰ ਸਿੰਘ, ਰਵੀ ਕੁਮਾਰ ਅਤੇ ਵਿਸ਼ਾਲ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਵਿਸ਼ਾਲ ਸਿੰਘ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ, ਜਦ ਕਿ ਭੁਪਿੰਦਰ ਸਿੰਘ ਅਤੇ ਰਵੀ ਕੁਮਾਰ ਦੇ ਕੋਲੋਂ 17 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਅਗਲੇ -ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 44 ਮਿਤੀ 07-07-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ 551 ਕਰੋੜ ਦਾ ਰਿਕਾਰਡ ਕਾਰੋਬਾਰ ਕੀਤਾ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਹਾਈਕੋਰਟ ਵਿੱਚ ਅੱਜ ਡੀਏ ਦੇ ਬਕਾਏ 'ਤੇ ਨਹੀਂ ਆਇਆ ਕੋਈ ਫੈਸਲਾ

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

BLOs ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਸੀਈਓ ਅਨਿੰਦਿਤਾ ਮਿਤਰਾ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ*

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ