Saturday, May 18, 2024

Punjab

ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 103 ਉਮੀਦਵਾਰਾਂ ਦੀ ਹੋਈ ਚੋਣ

PUNJAB NEWS EXPRESS | August 10, 2020 02:37 PM

ਪਟਿਆਲਾ:ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਘਰ ਘਰ ਰੋਜ਼ਗਾਰ' ਤਹਿਤ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਬਿਊਰੋ ਵੱਲੋਂ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਲਗਾਏ ਪਲੇਸਮੈਂਟ ਕੈਂਪ 'ਚ ਨਾਮੀ ਕੰਪਨੀ ਹੈਵਲ ਇੰਡੀਆ ਪ੍ਰਾਈਵੇਟ ਲਿਮੀਟਿਡ ਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 103 ਉਮੀਦਵਾਰਾਂ ਦੀ ਮੌਕੇ 'ਤੇ ਹੀ ਨੌਕਰੀ ਲਈ ਚੋਣ ਕੀਤੀ ਗਈ।
ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਬਿਊਰੋ ਡਾ. ਪ੍ਰੀਤੀ ਯਾਦਵ ਨੇ ਨੌਕਰੀ ਲਈ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆ ਕਿਹਾ ਕਿ ਬਿਊਰੋ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਅਜਿਹੇ ਪਲੇਸਮੈਂਟ ਕੈਂਪ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਡਾ. ਪ੍ਰੀਤੀ ਨੇ ਨੌਕਰੀ ਲਈ ਚੁਣੇ ਗਏ ਨੌਜਵਾਨਾਂ ਨੂੰ ਕੰਪਨੀ ਦੇ ਨੁਮਾਇੰਦਿਆਂ ਨਾਲ ਬੱਸ ਰਾਹੀਂ ਨੌਕਰੀ ਲਈ ਰਵਾਨਾ ਕੀਤਾ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਟਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਬਿਊਰੋ ਵੱਲੋਂ ਚੰਗੀਆਂ ਕੰਪਨੀਆਂ/ਬੈਂਕ/ਅਦਾਰੇ ਬੁਲਾ ਕੇ ਪਲੇਸਮੈਂਟ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਹੋ ਸਕਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਵੱਖ ਵੱਖ ਬਲਾਕਾਂ ਵਿਖੇ ਰਜਿਸਟ੍ਰੇਸ਼ਨ ਕਮ ਗਾਈਡੈਂਸ ਕੈਂਪ ਲਗਾਏ ਜਾਂਦੇ ਹਨ ਜਿਨ੍ਹਾਂ ਵਿੱਚ ਯੋਗ ਉਮੀਦਵਾਰਾਂ ਦਾ ਨਾਮ ਦਰਜ ਕੀਤਾ ਜਾਂਦਾ ਹੈ ਅਤੇ ਲੋੜ ਅਨੁਸਾਰ ਮੁਫ਼ਤ ਕਿੱਤਾ ਟਰੇਨਿੰਗ ਜਾਂ ਸਵੈ ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ