Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 07:10 PM

- ਅਰਸ਼ਦੀਪ ਕਲੇਰ ਨੇ ਪੁੱਛਿਆ ਕਿ ਆਪ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਹਿੰਸਾ, ਗਾਇਤਰੀ ਬਿਸ਼ਨੋਈ, ਗੁਰਪ੍ਰੀਤ ਕੌਰ ਮਾਨ, ਕਟਾਰੂਚੱਕ ਤੇ ਬਲਕਾਰ ਸਿੰਘ ਦੇ ਵਿਵਾਦਾਂ ਬਾਰੇ ਚੁੱਪ ਕਿਉਂ ?

ਚੰਡੀਗੜ੍ਹ, 29 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਦੇ ਮੁੱਖ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਯਤਨਸ਼ੀਲਹੈ ਤੇ ਉਸਨੇ ਸਵਾਲ ਕੀਤਾ ਕਿ ਪਾਰਟੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ ਪੀ ਯੂ) ਵਿਚ ਵਾਪਰੀ ਹਿੰਸਾ, ਗਾਇਤਰੀ ਬਿਸ਼ਨੋਈ ਵਿਵਾਦ, ਗੁਰਪ੍ਰੀਤ ਕੌਰ ਮਾਨ ਵੱਲੋਂ ਕਥਿਤ ਤੌਰ ’ਤੇ ਲਈ 5 ਕਰੋੜ ਰੁਪਏ ਦੀ ਰਿਸ਼ਵਤ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਬਲਕਾਰ ਸਿੰਘ ਦੀਆਂ ਅਸ਼ਲੀਲ ਵੀਡੀਓਜ਼ ਸਬੰਧੀ ਚੁੱਪ ਕਿਉਂ ਵੱਟੀ ਹੋਈ ਹੈ ?

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਕਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਦੀਆਂ ਅਸਫਲਤਾਵਾਂ ਬਾਰੇ ਗੱਲ ਕਰਨ ਦੀ ਥਾਂ ਇਸਦੇ ਬੁਲਾਰੇ ਅਜਿਹੇ ਮੁੱਦੇ ਘੜਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨਾਲ ਅਕਾਲੀ ਦਲ ਨੂੰ ਬਦਨਾਮ ਕੀਤਾ ਜਾ ਸਕੇ। ਉਹਨਾਂਕਿਹਾ ਕਿ ਆਪ ਨੇ ਅੱਧਾ ਦਰਜਨ ਤੋਂ ਵੱਧ ਪ੍ਰੈਸ ਕਾਨਫਰੰਸਾਂ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਲੈ ਕੇ ਕਰ ਦਿੱਤੀਆਂ ਹਨ ਪਰ ਸਰਕਾਰ ਇਸ ਗੱਲ ’ਤੇ ਚੁੱਪ ਹੈ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਅਗਜ਼ਨੀ ਤੇ ਹਿੰਸਾ ਦੀਆਂ ਘਟਨਾਵਾਂ ਵਿਆਪਕ ਪੱਧਰ ’ਤੇ ਕਿਵੇਂ ਵਾਪਰੀਆਂ। ਉਹਨਾਂ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਇਹ ਵੀ ਜਵਾਬ ਨਹੀਂ ਦਿੱਤਾ ਕਿ ਹਾਲਾਤ ਬੇਕਾਬੂ ਕਿਵੇਂ ਹੋਏ ਜਿਹਨਾਂ ਦਾ ਮਕਸਦ ਸਿਰਫ ਐਲ ਪੀ ਯੂ ਦੇ ਚਾਂਸਲਰ ਅਸ਼ੋਕ ਮਿੱਤਲ ਨੂੰ ਸਜ਼ਾ ਦੇਣਾ ਸੀ ਜਿਹਨਾਂ ਨੇ ਹਾਲ ਹੀ ਵਿਚ ਆਪਣੀ ਵਫਾਦਾਰੀ ਆਪ ਤੋਂ ਬਦਲ ਕੇ ਭਾਜਪਾ ਵੱਲ ਕਰ ਲਈ ਸੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਸੀ ਕਿ ਉਹ ਉਹਨਾਂ ਦਾ ਦਿੱਲੀ ਵਿਚਲਾ ਸਰਕਾਰੀ ਬੰਗਲਾ ਖਾਲੀ ਕਰਨ।

ਐਡਵੋਕੇਟ ਕਲੇਰ ਨੇ ਆਖਿਆ ਕਿ ਇਸ ਤੋਂ ਇਲਾਵਾ ਰਾਜਸਥਾਨ ਦੀ ਵਸਨੀਕ ਗਾਇਤਰੀ ਬਿਸ਼ਨੋਈ ਜੋ ਕਿ ਬਗੈਰ ਪ੍ਰਵਾਨਗੀ ਦੇ ਚੰਡੀਗੜ੍ਹ ਵਿਚ ਪੰਜਾਬ ਦੇ ਮੰਤਰੀਆਂ ਲਈ ਬਣੇ ਸਰਕਾਰੀ ਬੰਗਲੇ ਵਿਚ ਰਹਿੰਦੀ ਪਾਈ ਗਈ ਜਿਸਦੀ ਵਾਡੀਓ ਵਾਇਰਲ ਹੋਈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਹਾਲੇ ਤੱਕ ਜਵਾਬ ਨਹੀਂ ਦਿੱਤਾ ਕਿ ਕੈਬਨਿਟ ਮੰਤਰੀਆਂ ਲਈ ਬਣੀਆਂ ਕੋਠੀਆਂ ਦਿੱਲੀ ਆਧਾਰਿਤ ਆਗੂਆਂ ਲਈ ਕੰਮ ਕਰਦੇ ਪ੍ਰਾਈਵੇਟ ਵਿਅਕਤੀਆਂ ਨੂੰ ਕਿਵੇਂ ਦਿੱਤੀਆਂ ਗਈਆਂ।

ਉਹਨਾਂ ਕਿਹਾ ਕਿ ਆਪ ਸਰਕਾਰ ਨੇ ਡਾ. ਗੁਰਪ੍ਰੀਤ ਕੌਰ ਮਾਨ ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮ ਪਤਨੀ ਹਨ, ਦੇ ਖਿਲਾਫ ਜ਼ਬਰ ਜਨਾਹ ਦੇ ਇਕ ਮੁਲਜ਼ਮ ਨੂੰ ਜੇਲ੍ਹ ਵਿਚੋਂ ਰਿਹਾਅ ਕਰਵਾਉਣ ਲਈ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਲੱਗੇ ਦੋਸ਼ਾਂ ਦਾ ਵੀ ਜਵਾਬ ਨਹੀਂ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਭੱਖਦੇ ਮਸਲਿਆਂ ਦਾ ਆਪ ਸਰਕਾ ਜਵਾਬ ਨਹੀਂ ਦੇ ਰਹੀ, ਉਹਨਾਂ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਬਲਕਾਰ ਸਿੰਘ ਦੀਆਂ ਵਾਇਰਲ ਵੀਡੀਓ ਵੀ ਸ਼ਾਮਲ ਹਨ ਜਿਹਨਾਂ ਨੂੰ ਜ਼ਬਰੀ ਜਿਣਸੀ ਸੋਸ਼ਣ ਕਰਦਿਆਂ ਵੀਡੀਓ ਵਿਚ ਵੇਖਿਆ ਜਾ ਸਕਦਾ ਹੈ।

ਉਹਨਾਂ ਕਿਹਾ ਕਿ ਬਜਾਏ ਅਸਲ ਮੁੱਦਿਆਂ ਦਾ ਜਵਾਬ ਦੇਣ ਦੇ ਆਪ ਦੇ ਬੁਲਾਰੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ’ਤੇ ਹਮਲੇ ਕਰਨ ਵਿਚ ਰੁੱਝੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹਾਲਾਂਕਿ ਉਹਨਾਂ ਖਿਲਾਫ ਜਿਣਸੀ ਸੋਸ਼ਣ ਦੇ ਦੋਸ਼ ਲੱਗਣ ਦੇ ਨਾਲ-ਨਾਲ ਆਪਣੀ ਸਰਕਾਰੀ ਕੋਠੀ ਦੀ ਦੁਰਵਰਤੋਂ ਕਰਨ ਦੇ ਵੀ ਦੋਸ਼ ਲੱਗੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਹਰਪਾਲ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਕਾਂਗਰਸ ਨੂੰ ਵੱਡਾ ਝਟਕਾ; ਪੰਜ ਦਹਾਕਿਆਂ ਤੋਂ ਬੀਬੀ ਭੱਠਲ ਨਾਲ ਜੁੜੇ ਰਜਿੰਦਰ ਸਿੰਘ ਇੰਦਰ ‘ਆਪ’ ਵਿੱਚ ਸ਼ਾਮਲ