Wednesday, October 28, 2026
ਤਾਜਾ ਖਬਰਾਂ
• ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ • ਪੰਜਾਬ ਵਿੱਚ ਕਾਂਗਰਸ ਬਣਾਏਗੀ ਸਰਕਾਰ, ਮੁੜ ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਸੂਬਾ ਬਣਾਵਾਂਗੇ: ਕੇ.ਸੀ. ਵੇਣੂਗੋਪਾਲ

Punjab

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 28, 2026 07:17 PM

- ਮੁਫ਼ਤ ਗੋਡੇ ਬਦਲਣ ਦੀਆਂ ਸਰਜਰੀਆਂ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ; ਮੈਡੀਕਲ ਵਿਦਿਆਰਥੀਆਂ ਨੂੰ ਵੀ ਮਿਲਿਆ ਵਿਹਾਰਕ ਤਜਰਬਾ

ਅੰਮ੍ਰਿਤਸਰ, 28 ਅਕਤੂਬਰ : ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਮਰੀਜ਼ਾਂ ਦੇ ਗੋਡੇ ਬਦਲਣ ਦੇ 53 ਮੁਫ਼ਤ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ ਗਏ।

ਇਸ ਸੇਵਾ ਤਹਿਤ ਉਨ੍ਹਾਂ ਮਰੀਜ਼ਾਂ ਦੀ ਚੋਣ ਕੀਤੀ ਗਈ, ਜਿਹੜੇ ਗੋਡਿਆਂ ਦੀ ਗੰਭੀਰ ਸਮੱਸਿਆ ਕਾਰਨ ਤੁਰਨ-ਫਿਰਨ ਤੋਂ ਅਸਮਰੱਥ ਸਨ ਅਤੇ ਮਹਿੰਗੇ ਇਲਾਜ ਦਾ ਖ਼ਰਚਾ ਚੁੱਕਣ ਦੀ ਸਮਰੱਥਾ ਨਹੀਂ ਰੱਖਦੇ ਸਨ। ਇਹ ਉਪਰਾਲਾ ਦੋਵਾਂ ਸੰਸਥਾਵਾਂ ਦੀ ਹਰੇਕ ਵਰਗ ਤੱਕ ਅਸਾਨ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਕੈਂਪ ਦੀ ਸਫਲਤਾ ਉਪਰੰਤ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਰੀਕਾ ਦੀ ਚੈਰੀਟੇਬਲ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ ਡਾ. ਹਰਪਾਲ ਸਿੰਘ ਖਨੂਜਾ ਨੇ ਕਿਹਾ ਕਿ ਸਾਡਾ ਮਕਸਦ ਆਰਥਿਕ ਰੁਕਾਵਟਾਂ ਨੂੰ ਦੂਰ ਕਰਕੇ, ਲੋੜਵੰਦਾਂ ਲਈ ਇਲਾਜ ਦੇ ਦਰਵਾਜ਼ੇ ਖੋਲ੍ਹਣਾ ਹੈ, ਜਿਨ੍ਹਾਂ ਨੂੰ ਲੋੜੀਂਦੀਆਂ ਡਾਕਟਰੀ ਪ੍ਰਕਿਰਿਆਵਾਂ ਦਾ ਖ਼ਰਚਾ ਚੁੱਕਣ ਵਿੱਚ ਅਸਮਰੱਥ ਹੋਣ ਕਾਰਨ ਚੁੱਪਚਾਪ ਤਕਲੀਫ਼ ਸਹਿਣੀ ਪੈ ਸਕਦੀ ਸੀ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਆਰਥਿਕ ਤੌਰ `ਤੇ ਕਮਜ਼ੋਰ ਮਰੀਜ਼ਾਂ ਦੇ ਇਲਾਜ ਨਾਲ ਸਬੰਧਤ ਸਾਰੇ ਖਰਚੇ ਦੋਵਾਂ ਸੰਸਥਾਵਾਂ ਵੱਲੋਂ ਉਠਾਏ ਗਏ। ਇਨ੍ਹਾਂ ਵਿੱਚ ਸਰਜਰੀ ਦਾ ਖ਼ਰਚਾ, ਗੋਡੇ ਬਦਲਣ ਲਈ ਵਰਤੇ ਜਾਣ ਵਾਲੇ ਇੰਪਲਾਂਟ, ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਇੱਕ ਮਹੀਨੇ ਤੱਕ ਦੀਆਂ ਦਵਾਈਆਂ ਅਤੇ ਮਰੀਜ਼ਾਂ ਨੂੰ ਚੱਲਣ-ਫਿਰਨ ਅਤੇ ਮੁੜ ਵਸੇਬੇ ਵਿੱਚ ਸਹਾਇਤਾ ਦੇਣ ਲਈ ਵਾਕਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਗੋਡੇ ਬਦਲਣ ਦੀਆਂ ਸਰਜਰੀਆਂ ਲਈ ਜ਼ਿਮਰ ਬਾਇਓਮੈਟ ਦੇ ਇੰਪਲਾਂਟ ਦੀ ਵਰਤੋ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਦੀ ਸਫ਼ਲਤਾ ਲਈ ਅਮਰੀਕਾ ਤੋਂ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ 49 ਮੈਂਬਰੀ ਵਫ਼ਦ ਜਿਸ ਵਿੱਚ ਡਾਕਟਰ, ਨਰਸਾਂ, ਫਿਜ਼ੀਕਲ ਥੈਰੇਪਿਸਟ ਅਤੇ ਵਲੰਟੀਅਰ ਸ਼ਾਮਲ ਸਨ ਆਏ ਸਨ। ਉਨ੍ਹਾਂ ਕਿਹਾ ਕਿ ਇਸ ਕਾਰਜ਼ ਵਿਚ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਮੈਡੀਕਲ ਮਾਹਿਰਾਂ, ਖ਼ਾਸ ਕਰਕੇ ਆਰਥੋਪੀਡਿਕਸ ਅਤੇ ਐਨੇਸਥੀਜ਼ਿਓਲੋਜੀ ਵਿਭਾਗਾਂ ਦੇ ਮਾਹਿਰਾਂ ਦੇ ਤਾਲਮੇਲ ਨੇ ਮਰੀਜ਼ਾਂ ਨੂੰ ਪ੍ਰਭਾਵਸ਼ਾਲੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਦੋਵਾਂ ਵਿਭਾਗਾਂ ਦੇ ਫੈਕਲਟੀ ਮੈਂਬਰਾਂ, ਮੈਡੀਕਲ ਮਾਹਿਰਾਂ ਅਤੇ ਸਹਾਇਕ ਸਟਾਫ਼ ਨੇ ਆਏ ਹੋਏ ਵਫ਼ਦ ਨਾਲ ਮਿਲ ਕੇ ਪੂਰੀ ਲਗਨ ਅਤੇ ਤਾਲਮੇਲ ਨਾਲ ਕੰਮ ਕੀਤਾ।

ਉਨ੍ਹਾਂ ਦੇ ਯੋਗਦਾਨ ਸਦਕਾ ਸਾਰੀਆਂ ਸਰਜਰੀਆਂ ਨੂੰ ਸਫ਼ਲਤਾਪੂਰਵਕ ਸੰਪੰਨ ਕਰਨ ਵਿੱਚ ਮਹੱਤਵਪੂਰਨ ਸਹਾਇਤਾ ਮਿਲੀ। ਇਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਡੀਨ ਡਾ. ਏ ਪੀ ਸਿੰਘ ਨੇ ਦੱਸਿਆ ਕਿ ਸਿੱਖਾਂ ਦੀ ਇਸ ਮੈਡੀਕਲ ਸੰਸਥਾ ਵਿੱਚ ਜਿਥੇ ਬਹੁਤ ਘੱਟ ਖਰਚੇ ਤੇ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ, ਉਥੇ ਲੋੜਵੰਦ ਮਰੀਜ਼ਾਂ ਲਈ ਸਮੇ ਸਮੇਂ ਕਈ ਉਪਰਾਲੇ ਵੀ ਕੀਤੇ ਜਾਂਦੇ ਹਨ, ਜਿਸ ਵਿਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਦੀ ਇਸ ਸੰਸਥਾ ਦੇ ਸਹਿਯੋਗ ਨਾਲ ਬੀਤੇ ਸਾਲ ਵੀ 39 ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪਰੇਸ਼ਨ ਕੀਤੇ ਗਏ ਸਨ, ਅਤੇ ਇਸ ਸਾਲ 53 ਮਰੀਜ਼ਾਂ ਦਾ ਸਫ਼ਲ ਇਲਾਜ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਅਤੇ ਸੰਸਥਾਗਤ ਸਹਿਯੋਗ ਪ੍ਰਤੀ ਸੰਸਥਾ ਦੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਇਹ ਦਰਸਾਉਂਦਾ ਹੈ ਕਿ ਵੱਖ-ਵੱਖ ਸੰਸਥਾਵਾਂ ਵਿਚਕਾਰ ਸਹਿਯੋਗ ਰਾਹੀਂ ਮਹਿੰਗੇ ਇਲਾਜ ਦੇ ਚਲਦਿਆਂ ਆਰਥਿਕ ਤੌਰ `ਤੇ ਕਮਜ਼ੋਰ ਮਰੀਜ਼ਾਂ ਨੂੰ ਜ਼ਰੂਰੀ ਇਲਾਜ ਦੀਆਂ ਸਹੂਲਤਾਂ ਉਪਲਬਧ ਕਰਵਾਉਣ ਲਈ ਪਰਿਵਰਤਨਕਾਰੀ ਹੱਲ ਕਿਵੇਂ ਲਿਆਂਦੇ ਜਾ ਸਕਦੇ ਹਨ। ਅੱਜ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ ਅਮਰੀਕਾ ਤੋਂ ਆਏ ਡਾਕਟਰਾਂ ਦੇ ਵਫ਼ਦ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਡੀਨ ਡਾ. ਏ ਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਡਾ. ਰਾਜ ਕੁਮਾਰ, ਆਪਰੇਸ਼ਨ ਵਾਕ ਮਿਡ ਐਟਲਾਂਟਿਕ ਦੇ ਡਾ. ਹਰਪਾਲ ਖਨੂਜਾ, ਮਾਰੀਆ, ਡਾ. ਦਲਜੀਤ, ਡਾ. ਸੀਮਾਂ, ਡਾ. ਵਿਕੇਕ ਸੂਦ, ਡਾ. ਪਰਮਜੋਤ ਬਿੰਦਰਾ ਸਮੇਤ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਆਮ ਆਦਮੀ ਪਾਰਟੀ ਨੇ ਮਜੀਠਾ ਵਿਖੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; 'ਵੇਰਕਾ’ ਅਤੇ 'ਫਾਈਵ ਰਿਵਰਜ਼' ਨੂੰ ਕੌਮਾਂਤਰੀ ਬਾਜ਼ਾਰ 'ਚ ਲਿਜਾਣ ਦੀ ਪੇਸ਼ਕਸ਼

ਮਾਨਸਾ ਦੇ ਐੱਸਐੱਸਪੀ ਨੂੰ ਬਰਖ਼ਾਸਤ ਕੀਤਾ ਜਾਵੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਅਸਤੀਫ਼ਾ ਦੇਣ: ਪਰਗਟ ਸਿੰਘ

ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਮੰਤਰੀ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ-ਚੰਡੀਗੜ੍ਹ ’ਚ ਮੁੜ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਗੜੇਮਾਰੀ ਦੀ ਸੰਭਾਵਨਾ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਦੀ ਸੰਭਾਲ ਲਈ ਸਤੰਬਰ ਤੱਕ 254.44 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਵਿਜੀਲੈਂਸ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ