Wednesday, June 24, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼ ਦੇ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ- ਡਾ. ਬਲਜੀਤ ਕੌਰ

ਪੰਜਾਬ ਨਿਊਜ਼ ਐਕਸਪ੍ਰੈੱਸ | June 24, 2026 03:19 PM

- ਪਹਿਲੇ ਪੜਾਅ ਵਿੱਚ 211 ਬੱਚਿਆਂ ਨੂੰ ਮਿਲੇਗੀ ਵੋਕੇਸ਼ਨਲ ਟ੍ਰੇਨਿੰਗ
- ਰੁਜ਼ਗਾਰ, ਸਵੈ-ਮਾਣ ਅਤੇ ਆਤਮ-ਨਿਰਭਰਤਾ ਦੇ ਖੁੱਲ੍ਹਣਗੇ ਨਵੇਂ ਰਾਹ
- ਬੱਚਿਆਂ ਦਾ ਭਵਿੱਖ ਉਨ੍ਹਾਂ ਦੇ ਅਤੀਤ ਨਾਲ ਨਹੀਂ, ਸਗੋਂ ਉਨ੍ਹਾਂ ਦੇ ਹੁਨਰ, ਮਿਹਨਤ ਅਤੇ ਇਰਾਦਿਆਂ ਨਾਲ ਨਿਰਧਾਰਤ ਹੋਵੇਗਾ-ਸੇਖੋਂ

ਫਰੀਦਕੋਟ, 24 ਜੂਨ: ਲੋੜਵੰਦ ਬੱਚਿਆਂ ਦੀਆਂ ਜ਼ਿੰਦਗੀਆਂ ਨੂੰ ਬਦਲਣ ਦੇ ਉਦੇਸ਼ ਨਾਲ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇਸ਼ ਭਰ ਵਿੱਚੋਂ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਆਬਜ਼ਰਵੇਸ਼ਨ ਹੋਮਜ਼ ਅਤੇ ਸਪੈਸ਼ਲ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਲਈ ਇੱਕ ਵਿਵਸਥਿਤ ‘ਹੁਨਰ ਵਿਕਾਸ ਪ੍ਰੋਗਰਾਮ’ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਰੀਦਕੋਟ ਵਿਖੇ ਬਾਲ ਸੰਭਾਲ ਸੰਸਥਾਵਾਂ (ਅਬਜਰਵੇਸ਼ਨ ਹੋਮ ਫਾਰ ਬੁਆਇਜ਼) ਵਿੱਚ ਰਹਿ ਰਹੇ ਬੱਚਿਆਂ ਲਈ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਬੱਚਿਆਂ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਰੂਪ ਰੇਖਾ ਉਲੀਕੀ ਗਈ ਹੈ। ਆਬਜ਼ਰਵੇਸ਼ਨ ਹੋਮ ਦੇ ਬੱਚੇ (ਜੋ ਆਰਜ਼ੀ ਦੇਖਭਾਲ, ਸੁਰੱਖਿਆ, ਕੌਂਸਲਿੰਗ, ਸਿੱਖਿਆ ਅਤੇ ਮੁੜ-ਵਸੇਬੇ ਲਈ ਸੰਸਥਾ ਵਿੱਚ ਰਹਿ ਰਹੇ ਹਨ) ਲਈ ਟ੍ਰੇਨਿੰਗ ਦਾ ਮੁੱਖ ਫੋਕਸ ਅਨੁਸ਼ਾਸਨ, ਆਤਮ-ਵਿਸ਼ਵਾਸ, ਕੌਂਸਲਿੰਗ ਸਪੋਰਟ ਅਤੇ ਲਾਭਦਾਇਕ ਰੋਜ਼ੀ-ਰੋਟੀ ਦੇ ਹੁਨਰਾਂ 'ਤੇ ਹੋਵੇਗਾ। ਦੂਜੇ ਪਾਸੇ, ਸਪੈਸ਼ਲ ਹੋਮ ਦੇ ਬੱਚੇ (ਜਿਨ੍ਹਾਂ ਨੂੰ ਵਿਵਹਾਰ ਸੁਧਾਰ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਿਕ ਮੁੱਖ ਧਾਰਾ ਵਿੱਚ ਮੁੜ ਸ਼ਾਮਲ ਕਰਨ ਦੀ ਵਧੇਰੇ ਲੋੜ ਹੁੰਦੀ ਹੈ) ਲਈ ਹੁਨਰ ਸਿਖਲਾਈ ਨੂੰ ਲੰਬੇ ਸਮੇਂ ਦੇ ਮੁੜ-ਵਸੇਬਾ ਪਲਾਨ ਨਾਲ ਜੋੜਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਦੌਰਾਨ ਸੂਬੇ ਭਰ ਦੀਆਂ ਚਾਰ ਚਾਈਲਡ ਕੇਅਰ ਸੰਸਥਾਵਾਂ ਵਿੱਚ ਰਹਿ ਰਹੇ ਕੁੱਲ 420 ਬੱਚਿਆਂ ਵਿੱਚੋਂ 211 ਬੱਚਿਆਂ (ਯਾਨੀ ਲਗਭਗ 50% ਬੱਚਿਆਂ) ਨੂੰ ਰੁਜ਼ਗਾਰ ਮੁਖੀ ਕਿੱਤਿਆਂ ਵਿੱਚ ਵੋਕੇਸ਼ਨਲ ਟ੍ਰੇਨਿੰਗ ਦਿੱਤੀ ਜਾਵੇਗੀ। ਬੱਚਿਆਂ ਨੂੰ ਉੱਭਰ ਰਹੇ ਰੁਜ਼ਗਾਰ ਦੇ ਮੌਕਿਆਂ ਮੁਤਾਬਕ ਬਹੁਤ ਧਿਆਨ ਨਾਲ ਚੁਣੇ ਗਏ ਕੋਰਸਾਂ— ਹੇਅਰ ਡਰੈਸਰ ਐਂਡ ਸਟਾਈਲਿਸਟ, ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਅਤੇ ਮਲਟੀ-ਸਕਿੱਲ ਟੈਕਨੀਸ਼ੀਅਨ ਵਿੱਚ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਬੱਚੇ ਘੱਟ ਤੋਂ ਘੱਟ ਸਮੇਂ ਵਿੱਚ ਉਪਯੋਗੀ ਹੁਨਰ ਸਿੱਖ ਸਕਣ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਖਲਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਆਬਜ਼ਰਵੇਸ਼ਨ ਹੋਮ, ਫਰੀਦਕੋਟ ਵਿਖੇ 36 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਕੋਰਸ ਦੀ ਸਿਖਲਾਈ ਦਿੱਤੀ ਜਾਵੇਗੀ। ਆਬਜ਼ਰਵੇਸ਼ਨ ਹੋਮ, ਲੁਧਿਆਣਾ ਵਿਖੇ ਕੁੱਲ 85 ਬੱਚਿਆਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ 56 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ 29 ਬੱਚਿਆਂ ਨੂੰ ‘ਸਮਾਰਟਫੋਨ ਅਸੈਂਬਲੀ ਟੈਕਨੀਸ਼ੀਅਨ ਕੋਰਸ’ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਆਬਜ਼ਰਵੇਸ਼ਨ ਅਤੇ ਸਪੈਸ਼ਲ ਹੋਮਜ਼, ਹੋਸ਼ਿਆਰਪੁਰ ਵਿਖੇ ਰਹਿ ਰਹੇ ਕੁੱਲ 90 ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜਿਨ੍ਹਾਂ ਵਿੱਚੋਂ ਸਪੈਸ਼ਲ ਹੋਮ ਦੇ 30 ਬੱਚਿਆਂ ਨੂੰ ‘ਹੇਅਰ ਡਰੈਸਰ ਐਂਡ ਸਟਾਈਲਿਸਟ’ ਅਤੇ ਆਬਜ਼ਰਵੇਸ਼ਨ ਹੋਮ ਦੇ 30 ਬੱਚਿਆਂ ਨੂੰ ‘ਮਲਟੀ-ਸਕਿੱਲ ਟੈਕਨੀਸ਼ੀਅਨ’ ਤੇ ਬਾਕੀ 30 ਬੱਚਿਆਂ ਨੂੰ ‘ਹੇਅਰ ਡਰੈਸਰ’ ਕੋਰਸ ਕਰਵਾਏ ਜਾਣਗੇ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਬੱਚਿਆਂ ਨੂੰ ਸਕਿੱਲ ਦੇ ਨਾਲ ਨਾਲ ਪੜਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਸਕਿੱਲ ਛੋਟਾ ਵੱਡਾ ਨਹੀਂ ਹੁੰਦਾ। ਉਨ੍ਹਾਂ ਬੱਚਿਆ ਨੂੰ ਪੂਰੀ ਲਗਨ ਨਾਲ ਕੋਰਸ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਸਕਿੱਲ ਸ਼ੁਰੂ ਕਰਕੇ ਬੱਚਿਆ ਨੂੰ ਇੱਕ ਪੌੜੀ ਦਿੱਤੀ ਹੈ, ਉਸ ਪੋੜੀ ਤੇ ਚੜ੍ਹ ਕੇ ਕੌਣ ਅੱਗੇ ਵੱਧਦਾ ਹੈ, ਇਹ ਬੱਚੇ ਦੀ ਕੰਮ ਸਿੱਖਣ ਦੀ ਲਗਨ ਦੱਸਦੀ ਹੈ। ਸ. ਸੇਖੋਂ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਉਨ੍ਹਾਂ ਦੇ ਅਤੀਤ ਨਾਲ ਨਹੀਂ, ਸਗੋਂ ਉਨ੍ਹਾਂ ਦੇ ਹੁਨਰ, ਮਿਹਨਤ ਅਤੇ ਇਰਾਦਿਆਂ ਨਾਲ ਨਿਰਧਾਰਤ ਹੋਵੇਗਾ। ਉਨ੍ਹਾਂ ਕਿਹਾ ਕਿ ਅੱਗੇ ਹੋਰ ਵੀ ਇਸ ਤਰ੍ਹਾਂ ਦੇ ਕੋਰਸ ਕਰਵਾਏ ਜਾਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਬੱਚੇ ਅੱਗੇ ਭਵਿੱਖ ਵਿੱਚ ਬਾਹਰ ਜਾ ਕੇ ਆਪਣੇ ਪੈਰਾ ਤੇ ਖੜ੍ਹੇ ਹੋਣਗੇ ਅਤੇ ਸਮਾਜ ਨੂੰ ਨਵੀਂ ਸੇਧ ਦੇਣਗੇ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਕਿਹਾ ਕਿ ਇਹ ਪ੍ਰੋਗਰਾਮ ਬੱਚਿਆ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਆਪਣੇ ਹੱਥੀ ਕਿਰਤ ਕਰਕੇ ਅਸੀਂ ਬਹੁਤ ਲਾਭ ਲੈ ਸਕਦੇ ਹਾਂ ਅਤੇ ਇਹ ਸਕਿੱਲ ਬੱਚਿਆ ਨੂੰ ਅੱਗੇ ਭਵਿੱਖ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ। ਉਨ੍ਹਾਂ ਬੱਚਿਆ ਕਿ ਟਰੇਨਿੰਗ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਟਰੇਨਿੰਗ ਖਤਮ ਹੋਣ ਉਪਰੰਤ ਬੱਚਿਆ ਨੂੰ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਬੱਚਿਆਂ ਨੂੰ ਭਵਿੱਖ ਵਿੱਚ ਆਪਣਾ ਰੁਜ਼ਗਾਰ ਕਰਨ ਲਈ ਜੇਕਰ ਮਾਲੀ ਸਹਾਇਤਾ ਦੀ ਜਰੂਰਤ ਹੋਵੇਗੀ ਤਾਂ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਰਤਨਦੀਪ ਸੰਧੂ, ਗੁਰਤੇਜ ਸਿੰਘ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ, ਅਮਨਦੀਪ ਸਿੰਘ ਸੋਢੀ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸੁਪਰਡੈਂਟ ਕੰਵਲਜੀਤ ਸਿੰਘ, ਨੀਤੂ ਕਪੂਰ ਆਮ ਆਦਮੀ ਪਾਰਟੀ, ਵਿਜੈ ਕੁਮਾਰ ਸਕਿੱਲ ਡਿਵੈਲਪਮੈਂਟ, ਸ੍ਰੀ ਜਸਬੀ ਸਿੰਘ ਜੱਸੀ ਜਿਲ੍ਹਾ ਗਾਈਡੈਂਸ ਕਾਊਂਸਲਰ ਤੋਂ ਇਲਾਵਾ ਹੋਰ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

NRI ਪੰਜਾਬੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਰਵਨੀਤ ਬਿੱਟੂ ਨੇ SC ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਅਪਮਾਨਜਨਕ ਸ਼ਬਦ ਬੋਲਣ ਦੇ ਮਾਮਲੇ 'ਚ ਲਿਖਤੀ ਤੌਰ ‘ਤੇ ਮੰਗੀ ਮਾਫੀ

BJP ਪੰਜਾਬ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

ਪੰਜਾਬ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਕਮੀ ਨਹੀਂ: ਕੇਂਦਰ ਨੇ ਜਾਰੀ ਕੀਤੇ ਅੰਕੜੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਖਾਲਿਆਂ ਦਾ ਉਦਘਾਟਨ

ਵਿਵਾਦਤ ਵੀਡੀਓ ਸਬੰਧੀ ਜਾਅਲੀ ਰਿਪੋਰਟ ਦਾ ਸੱਚ ਸਾਹਮਣੇ ਆਉਣ ਮਗਰੋਂ CM ਭਗਵੰਤ ਸਿੰਘ ਮਾਨ ਤੁਰੰਤ ਅਸਤੀਫ਼ਾ ਦੇਣ - SGPC ਪ੍ਰਧਾਨ

ਏਅਰ ਇੰਡੀਆ ਦਾ ਜਹਾਜ਼ ਪਾਕਿਸਤਾਨੀ ਹਵਾਈ ਖੇਤਰ ਵਿੱਚ ਹੋਇਆ ਦਾਖਲ

ਜ਼ਮੀਨੀ ਵਿਵਾਦ ਨੂੰ ਲੈ ਕੇ ਪਹਿਲਾਂ ਕੀਤੇ ਤਿੰਨ ਕਤਲ, ਫੇਰ ਖੁਦ ਨੂੰ ਵੀ ਮਾਰੀ ਗੋਲੀ

ਗਲਤ ਸ਼ਬਦਾਵਲੀ ਮਾਮਲਾ: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਮਿਲੀ ਧਾਰਮਿਕ ਸਜ਼ਾ

ਬਹਿਬਲ ਕਲਾਂ ਗੋਲੀਕਾਂਡ: BJP ਆਗੂ ਵਿਜੇ ਸਾਂਪਲਾ ਨੂੰ SIT ਨੇ ਮੁੜ ਕੀਤਾ ਤਲਬ