ਚੰਡੀਗੜ੍ਹ, 29 ਅਪ੍ਰੈਲ 2026: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਇਕ ਪ੍ਰੈਸ ਕਾਨਫ਼ੰਰਸ ਕੀਤੀ ਗਈ। ਇਸ ਵਿਚ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ ਕੀਤੇ ਗਏ ਹਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡਿਪੋਰਟ ਕੀਤੇ ਜਾਣ ਵਾਲਿਆਂ 15 ਭਾਰਤੀਆਂ 'ਚ 11 ਪੰਜਾਬੀ ਵੀ ਹਨ। ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਦਿੱਲੀ ਵਿਚ ਉਨ੍ਹਾਂ ਨੂੰ ਲੈਣ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਸੂਚੀ ਵਿਚ ਸਿਰਫ਼ ਉਨ੍ਹਾਂ ਦੇ ਗ੍ਰਹਿ ਰਾਜ ਪੰਜਾਬ ਨੂੰ ਹੀ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁੱਲ 15 ਲੋਕ ਹਨ। ਇਨ੍ਹਾਂ ਵਿਚੋਂ ਦੋ ਤੇਲੰਗਾਨਾ ਤੋਂ, ਇਕ ਹਰਿਆਣਾ ਤੋਂ ਅਤੇ ਦੋ ਉੱਤਰਾਖੰਡ ਤੋਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪਹੁੰਚਣਗੇ, ਪੂਰੀ ਜਾਂਚ ਕੀਤੀ ਜਾਵੇਗੀ ਤੇ ਜੋ ਵੀ ਜ਼ਿੰਮੇਵਾਰ ਹੋਵੇਗਾ ਉਸ 'ਤੇ ਮੁਕੱਦਮਾ ਚਲਾਇਆ ਜਾਵੇਗਾ।