Friday, July 31, 2026
ਤਾਜਾ ਖਬਰਾਂ
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾਸਫਾਈ ਸੇਵਕਾਂ ਦੇ ਸੱਦੇ ਤੇ ਪੰਜਾਬ ਬੰਦ ਨੂੰ ਜ਼ੋਰਦਾਰ ਹੁੰਗਾਰਾ, ਜਬਰ ਕਰਨ ਵਾਲੇ ਡੀ ਐਸ ਪੀ ਤੇ ਐਸ ਐਚ ਓ ਬਰਨਾਲਾ ਖਿਲਾਫ਼ ਪਰਚਾ ਦਰਜ ਕਰਨ ਦੀ ਮੰਗਭਗਵੰਤ ਮਾਨ ਇੱਕ ਵੱਡਾ ਝੂਠਾ ਹੈ: ਵੜਿੰਗ ਕਹਿੰਦਾ ਹੈ, ਮੁੱਖ ਮੰਤਰੀ ਇੱਕੋ ਝੂਠ ਨੂੰ 100 ਵਾਰ ਦੁਹਰਾਉਂਦਾ ਹੈਹਰਸਿਮਰਤ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਪ੍ਰੀਖਿਆ ਲੀਕ ਦੀ ਜਾਂਚ ਦਾ ਹੁਕਮ ਦੇਣ ਦੀ ਅਪੀਲ ਕੀਤੀ

Punjab

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਪੰਜਾਬ ਨਿਊਜ਼ ਐਕਸਪ੍ਰੈੱਸ | July 31, 2026 03:33 PM

- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 31 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਡਾ. ਹੇਮੰਤ ਬਿਸਵਾ ਸ਼ਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।

ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਇਸ ਸਮੇਂ ਸਿੱਖਾਂ ਦੀ ਸਰਵਉੱਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਆਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।

ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰੀਪੋਰਟ ਕਰਨ ਲਈ ਇੱਕ ਵਫਦ ਵੀ ਭੇਜਿਆ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਘਰੇਲੂ ਅਤੇ ਸਜਾਵਟੀ ਪੇਂਟਾਂ ਨੂੰ ਲੈੱਡ-ਮੁਕਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਦੇ ਮੁੱਖ ਮੰਤਰੀ ਦੱਸਣ ਕਿ ਕਿੰਨੇ ਐਲਾਨ ਪੂਰੇ ਹੋਏ, ਕਿਹਾ ਭਾਜਪਾ ਪੂਰੇ ਕਰੇਗੀ ਸ਼ਹੀਦ ਊਧਮ ਸਿੰਘ ਦੇ ਸੁਪਨੇ: ਹਰਿਆਣਾ CM ਸੈਣੀ

ਸਿੱਖ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ - ਗਿਆਨੀ ਕੁਲਦੀਪ ਸਿੰਘ ਗੜਗੱਜ

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ

OTS-2025: ਹੁਣ ਤੱਕ 167.23 ਕਰੋੜ ਰੁਪਏ ਹੋਏ ਜਮ੍ਹਾਂ ਅਤੇ 534.54 ਕਰੋੜ ਰੁਪਏ ਦੀ ਰਾਹਤ ਗਈ ਦਿੱਤੀ: ਹਰਪਾਲ ਚੀਮਾ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਡੀ.ਸੀ. ਕੰਪਲੈਕਸ ਦੀ ਨਿਰਧਾਰਤ ਹਦੂਦ ਤੋਂ ਬਾਹਰ ਹੀ ਕੀਤੇ ਜਾਣ ਰੋਸ ਪ੍ਰਦਰਸ਼ਨ – ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 27 ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ ਸੇਵਾ ਪੰਜਾਬ ਅਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ: ਕੇਵਲ ਸਿੰਘ ਢਿੱਲੋਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦੇ ਜਵਾਬ ਨੂੰ ਰੱਦ ਕਰ ਦਿੱਤਾ, ਸਿੱਖ ਮਾਹਿਰਾਂ ਦੀ ਕਮੇਟੀ ਦਾ ਗਠਨ ਕੀਤਾ