Thursday, May 16, 2024

Punjab

ਇਕਬਾਲ ਸਿੰਘ ਲਾਲਪੁਰਾ ਦੀ ਅਗਵਾਈ ’ਚ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਸੁਨੀਲ ਜਾਖੜ ਦਾ ਸਨਮਾਨ

 ਅਮਰੀਕ ਸਿੰਘ  | July 07, 2023 11:17 PM
ਅੰਮ੍ਰਿਤਸਰ, :  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਅੰਮ੍ਰਿਤਸਰ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਸਨਮਾਨ ਕੀਤਾ ਗਿਆ। ਸ੍ਰੀ ਸੁਨੀਲ ਜਾਖੜ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਅਤੇ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਉਣ ਮੌਕੇ ਗਲੋਬਲ ਪੰਜਾਬੀ ਐਸੋਸੀਏਸ਼ਨ ਸਰਪ੍ਰਸਤ ਸ: ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਕੌਮੀ ਘਟ ਗਿਣਤੀ ਕਮਿਸ਼ਨ ਦੀ ਅਗਵਾਈ ਵਿਚ ਡਾ. ਜਸਵਿੰਦਰ ਸਿੰਘ ਢਿੱਲੋਂ, ਪ੍ਰੋ. ਸਰਚਾਂਦ ਸਿੰਘ ਖਿਆਲਾ, ਕੁਲਦੀਪ ਸਿੰਘ ਕਾਹਲੋਂ, ਰਮਨ ਗੁਪਤਾ, ਦਲਜੀਤ ਸਿੰਘ ਕਲਸੀ ਸਮੇਤ ਭਾਜਪਾ ਆਗੂ ਸ੍ਰੀ ਤਰੁਨ ਚੁੱਘ ਤੇ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਨਮਾਨਿਤ ਕੀਤਾ। 
ਇਸ ਮੌਕੇ ਸ. ਲਾਲਪੁਰਾ ਨੇ ਭਾਜਪਾ ਹਾਈ ਕਮਾਨ ਦੀ ਚੋਣ ਅਤੇ ਫ਼ੈਸਲੇ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਕਿਹਾ ਕਿ ਸ੍ਰੀ ਸੁਨੀਲ ਜਾਖੜ ਨਾ ਕੇਵਲ ਸਿਆਸੀ ਪਰਿਵਾਰ ਪਿਛੋਕੜ ਰੱਖਦੇ ਹਨ ਸਗੋਂ ਇਕ ਲਿਆਕਤ ਵਾਲੇ, ਸੂਝਵਾਨ, ਹਲੀਮੀ ਵਾਲੇ ਪਰ ਤਜਰਬੇਕਾਰ ਅਤੇ ਨਿਰਪੱਖ ਆਗੂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਆਤਮ ਵਿਸ਼ਵਾਸ ਨਾਲ ਭਰਪੂਰ ਹਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ, ਜਿਨ੍ਹਾਂ ਤੋਂ ਭਾਜਪਾ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਪੰਜਾਬ ਭਾਜਪਾ ਸ੍ਰੀ ਜਾਖੜ ਦੀ ਅਗਵਾਈ ’ਚ ਪੰਜਾਬ ਲਈ ਇਕ ਮਜ਼ਬੂਤ ਸਿਆਸੀ ਬਦਲ ਵਜੋਂ ਜਲਦ ਸਾਹਮਣੇ ਆਵੇਗੀ। ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਸ੍ਰੀ ਜਾਖੜ ਨੂੰ ਗਲੋਬਲ ਪੰਜਾਬੀ ਐਸੋਸੀਏਸ਼ਨ ਦੀਆਂ ਸਰਗਰਮੀਆਂ ਤੋਂ ਜਾਣੂ ਕਰਾਇਆ। ਉਨ੍ਹਾਂ  ਕਿਹਾ ਕਿ ਸ੍ਰੀ ਸੁਨੀਲ ਜਾਖੜ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਅਲੰਬਰਦਾਰ ਹਨ । ਪੰਜਾਬ ਦੇ ਹੀ ਨਹੀਂ ਸਿੱਖ ਮੁੱਦਿਆਂ ਨੂੰ ਨੇੜੇਓ ਜਾਣਦੇ ਅਤੇ ਸਮਝ ਦੇ ਹਨ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਅਤੇ ਕੋਟਕਪੂਰਾ ਗੋਲੀ ਕਾਂਡ ’ਤੇ ਖੁੱਲ ਕੇ ਬੋਲਦੇ ਵੀ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਅੱਜ ਆਰਥਿਕ ਕਮਜ਼ੋਰੀ ਦਾ ਸ਼ਿਕਾਰ ਹੈ । ਓਥੇ ਹੀ ਨਸ਼ਾ, ਲੁੱਟਾਂ ਖੋਹਾਂ ਕਤਲ ਅਤੇ ਗੈਂਗਵਾਰ ਨਾਲ ਵੀ ਪੀੜਤ ਹੈ। ਨੌਜਵਾਨਾਂ ਵੱਲੋਂ ਵੱਡੀ ਮਾਤਰਾ ’ਚ ਵਿਦੇਸ਼ਾਂ ਨੂੰ ਪਲਾਇਨ ਕਰਨ ਨਾਲ ਪੰਜਾਬ ਦੀ ਆਰਥਿਕਤਾ ਅਤੇ ਬੋਧਿਕ ਸਰਮਾਇਆ ਵੀ ਖੁਰ ਰਿਹਾ ਹੈ।  
ਇਸ ਮੌਕੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸੁਨੀਲ ਜਾਖੜ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨੂੰ ਇਕ ਸਰਵਪੱਖੀ ਸ਼ਖ਼ਸੀਅਤ ਅਤੇ ਗਤੀਸ਼ੀਲ ਲੀਡਰਸ਼ਿਪ ਦੀ ਲੋੜ ਸੀ, ਜੋ ਭਾਜਪਾ ਹਾਈ ਕਮਾਨ ਨੇ ਸੁਨੀਲ ਜਾਖੜ ਦੇ ਰੂਪ ’ਚ ਪੰਜਾਬ ਭਾਜਪਾ ਦੀ ਲੋੜ ਪੂਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਸ਼ਵ ਪੱਧਰ ’ਤੇ  ਮਾਣ ਸਨਮਾਣ ਹੀ ਮਿਲਿਆ, ਅੱਜ ਪੂਰਾ ਵਿਸ਼ਵ ਸ਼ਾਂਤੀ ਅਤੇ ਸਦਭਾਵਨਾ ਲਈ ਭਾਰਤ ਵਲ ਹੀ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਕਬੂਲੀਅਤ ਅਤੇ ਵਿਕਾਸ ਮਾਡਲ ਸਦਕਾ ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਹਾਲੋਂ ਬੇਹਾਲ ਕਰ ਦਿੱਤਾ ਹੈ। ਪੰਜਾਬ ਵਿਚ ਅਸਲੀ ਬਦਲਾਅ ਲਿਆਉਣ ਲਈ ਉਨ੍ਹਾਂ ਭਾਜਪਾ ਦੇ ਮੰਚ ’ਤੇ ਇਕੱਠੇ ਹੋਣ ਦਾ ਹੋਕਾ ਦਿੱਤਾ। ਇਸ ਮੌਕੇ ਸ੍ਰੀ ਸੁਨੀਲ ਜਾਖੜ ਦਾ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਸਕੱਤਰ ਸ: ਪ੍ਰਤਾਪ ਸਿੰਘ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ।   

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ