Sunday, April 19, 2026

Punjab

ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਪੰਜਾਬ ਨਿਊਜ਼ ਐਕਸਪ੍ਰੈੱਸ | April 19, 2026 06:26 PM

- ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਅਪ੍ਰੈਲ: ਇਟਲੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਰਜਿੰਦਰ ਸਿੰਘ ਤੇ ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ।

ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ SGPC ਪ੍ਰਧਾਨ ਵੱਲੋਂ ਸਵਾਗਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਗ ਦੀਆਂ ਘਟਨਾਵਾਂ ਨਾਲ ਨੁਕਸਾਨੀ ਫਸਲਾਂ ਦਾ ਲਿਆ ਜਾਇਜ਼ਾ

*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ - ਹਰਪਾਲ ਚੀਮਾ*

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮਾਓਰੀ ਭਾਈਚਾਰੇ ਵੱਲੋਂ ਜਥੇਦਾਰ ਗੜਗੱਜ ਦਾ ਨਿਊਜ਼ੀਲੈਂਡ 'ਚ ਨਿੱਘਾ ਸੁਆਗਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ, ਸਿੱਖ ਭਾਈਚਾਰੇ ਦੇ ਯੋਗਦਾਨ ਤੇ ਆਪਸੀ ਸਾਂਝ ’ਤੇ ਕੀਤੀ ਚਰਚਾ

ਇਟਲੀ 'ਚ ਗੁਰਦੁਆਰੇ ਦੇ ਬਾਹਰ ਦੋ ਸਿੱਖ ਸੇਵਾਦਾਰਾਂ ਦਾ ਗੋਲੀਆਂ ਮਾਰ ਕੇ ਕਤਲ