Tuesday, September 08, 2026
ਤਾਜਾ ਖਬਰਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਨੇ ਮਾਨ ਸਰਕਾਰ ਵੱਲੋਂ ਚੀਫ ਜਸਟਿਸ ਦੀ ਨਿਯੁਕਤੀ ਦੇ ਵਿਰੋਧ ਦੀ ਨਿੰਦਾ ਕੀਤੀਜਸਟਿਸ ਮਿਸ਼ਰਾ ਦੀ ਨਿਯੁਕਤੀ: ਮਾਨ ਸਰਕਾਰ ਦੀ ਸੰਵਿਧਾਨਕ ਚੁਣੌਤੀ ਨੇ ਰਾਜਨੀਤਿਕ ਸਵਾਲ ਖੜ੍ਹੇ ਕੀਤੇਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਉਹ ਭੁਪੇਸ਼ ਬਘੇਲ ਦੀ ਥਾਂ ਲੈਣਗੇਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਵੰਡਣ ਦੀ ਕੋਸ਼ਿਸ਼ ਵਿੱਚ ਪੰਜਾਬ ਸਰਕਾਰ ਨੇ ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਲਈ ਡੀਏ ਵਧਾ ਕੇ 60 ਪ੍ਰਤੀਸ਼ਤ ਕਰਨ ਦਾ ਪ੍ਰਸਤਾਵ ਰੱਖਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮਿਲਿਆ ਅਤੇ ਉਸਦੀ ਸਿਹਤ ਬਾਰੇ ਪੁੱਛਿਆ ਹਾਲਤਸੁਖਬੀਰ ਬਾਦਲ ਨੇ ਹਸਪਤਾਲ ਵਿੱਚ ਪੀੜਤ ਮੋਹਨਜੀਤ ਸਿੰਘ ਨੂੰ ਮਿਲ ਕੇ ਪੁਲਿਸ ਦੀ ਬੇਰਹਿਮੀ ਦੀ ਨਿੰਦਾ ਕੀਤੀ; ਪੁੱਛਿਆ ਕਿ ‘ਇੱਕ ਪ੍ਰਦਰਸ਼ਨਕਾਰੀ ਨਾਲ ਅੱਤਵਾਦੀ ਵਰਗਾ ਵਿਵਹਾਰ ਕਰਨ ਦੀ ਹਿੰਮਤ ਕਿਵੇਂ ਹੋਈ?’

Punjab

"ਇਨਵੈਸਟ ਇਨ ਦਾ ਬੈਸਟ": ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਪੰਜਾਬ ਨਿਊਜ਼ ਐਕਸਪ੍ਰੈੱਸ | September 08, 2026 08:34 PM

• ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ
• ਉਦਯੋਗ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ 'ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
• ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ

ਚੰਡੀਗੜ੍ਹ/ਦੁਬਈ, 8 ਸਤੰਬਰ: ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ 'ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ।

ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ।
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਮੁਕਾਬਲੇਬਾਜ਼ੀ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣਾ, ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ, ਕਾਰੋਬਾਰ ਕਰਨ ਦੀ ਸੌਖ ਨੂੰ ਹੁਲਾਰਾ ਦੇਣਾ ਅਤੇ ਰੋਜ਼ਗਾਰ ਪੈਦਾ ਕਰਨ ਵਾਲੇ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ 'ਇਨਵੈਸਟ ਪੰਜਾਬ' ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ, ਕਲੀਅਰੈਂਸ, ਜ਼ਮੀਨ ਸਬੰਧੀ ਸਹਾਇਤਾ ਅਤੇ ਪ੍ਰੋਜੈਕਟ ਨੂੰ ਸ਼ੁਰੂ ਤੋਂ ਅੰਤ ਤੱਕ ਪੂਰਾ ਸਹਿਯੋਗ ਦੇਣ ਲਈ ਸਿੰਗਲ-ਪੁਆਇੰਟ ਸੁਵਿਧਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਰਣਨੀਤਕ ਥਾਂ, ਸ਼ਾਨਦਾਰ ਕੁਨੈਕਟੀਵਿਟੀ, ਹੁਨਰਮੰਦ ਮਨੁੱਖੀ ਸ਼ਕਤੀ, ਮਜ਼ਬੂਤ ਉਦਯੋਗਿਕ ਆਧਾਰ, ਉੱਦਮੀ ਪ੍ਰਤਿਭਾ ਅਤੇ ਇੱਕ ਵੱਡੇ ਘਰੇਲੂ ਬਾਜ਼ਾਰ ਤੱਕ ਪਹੁੰਚ ਦੀ ਪੇਸ਼ਕਸ਼ ਕਰਦਾ ਹੈ ਅਤੇ ਉਨ੍ਹਾਂ ਨੇ ਯੂ.ਏ.ਈ. ਦੀਆਂ ਕੰਪਨੀਆਂ ਨੂੰ ਸੂਬੇ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਅਤੇ ਗਤੀਸ਼ੀਲ ਵਪਾਰਕ ਈਕੋਸਿਸਟਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀ-ਅਧਾਰਤ ਉਦਯੋਗਾਂ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਸਿੱਖਿਆ ਅਤੇ ਹੁਨਰ ਵਿਕਾਸ, ਮੈਨੂਫੈਕਚਰਿੰਗ, ਆਈ.ਟੀ., ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸਮਾਂਬੱਧ ਸਹੂਲਤਾਂ, ਸੁਚਾਰੂ ਪ੍ਰਵਾਨਗੀਆਂ, ਜਵਾਬਦੇਹ ਪ੍ਰਸ਼ਾਸਨ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਏ.ਆਈ.ਐਮ. ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਸਹਿਯੋਗ ਲਈ ਖੇਤਰ-ਵਿਸ਼ੇਸ਼ ਮੌਕਿਆਂ ਦੀ ਪੜਚੋਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਉਜਾਗਰ ਕੀਤਾ ਕਿ ਪੰਜਾਬ ਨਿਵੇਸ਼ ਨੂੰ ਆਕਰਸ਼ਿਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲਾ ਉਦਯੋਗਿਕ ਈਕੋਸਿਸਟਮ ਸਥਾਪਤ ਕਰਨ ਲਈ ਵਧੇਰੇ ਲਾਭਕਾਰੀ ਪ੍ਰੋਤਸਾਹਨ ਪ੍ਰਦਾਨ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ, "ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।"
ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਵਫ਼ਦ ਵਿੱਚ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਡਾਇਰੈਕਟਰ ਉਦਯੋਗ ਅਤੇ ਵਣਜ ਸ੍ਰੀ ਜਸਪ੍ਰੀਤ ਸਿੰਘ ਅਤੇ ਐਮ.ਡੀ. ਪੰਜਾਬ ਵਿੱਤ ਨਿਗਮ ਮਿਸ ਸੇਨੂ ਦੁੱਗਲ ਸ਼ਾਮਲ ਹਨ। ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ਤੇ ਵਾਰ ਦਾ 231ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ ; 238 ਕਾਬੂ

ਪੰਜਾਬ ਵਿਧਾਨ ਸਪੀਕਰ ਨੇ ਐਸ.ਏ.ਐਸ. ਨਗਰ ਵਿਖੇ ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਗੁਲਜ਼ਾਰ ਸਿੰਘ ਮੌਤ ਦਾ ਮਾਮਲਾ: ਸੁਖਬੀਰ ਬਾਦਲ ਵੱਲੋਂ ਹਰਪਾਲ ਚੀਮਾ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਨ ਦੀ ਮੰਗ

ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਬੈਂਸ

ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

PILBS ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ