Tuesday, May 05, 2026
ਤਾਜਾ ਖਬਰਾਂ
ਆਪ ਦੇ ਦੋ-ਤਿਹਾਈ ਰਾਜ ਸਭਾ ਸੰਸਦ ਮੈਂਬਰਾਂ ਵੱਲੋਂ ਪਾਰਟੀ ਛੱਡਣ ਨਾਲ ਕੇਜਰੀਵਾਲ ਦੀ ਲੀਡਰਸ਼ਿਪ ‘ਤੇ ਖੜ੍ਹੇ ਹੋਏ ਗੰਭੀਰ ਸਵਾਲ: ਅਸ਼ਵਨੀ ਸ਼ਰਮਾਪਟਿਆਲਾ ਵਿੱਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ,  ਨਕਲੀ, ਮਿਲਾਵਟੀ ਅਤੇ ਤਸਕਰੀ ਸ਼ਰਾਬ ਗਿਰੋਹਾਂ ’ਤੇ ਕੱਸਿਆ ਸ਼ਿਕੰਜਾਅਕਾਲੀ ਦਲ ਦੀ ਮੁੜ-ਸੁਰਜੀਤੀ ਅਤੇ ਪੰਥਕ ਏਕਤਾ ਲਈ ਵੱਡਾ ਐਲਾਨ - ਕਰਨੈਲ ਸਿੰਘ ਪੀਰਮੁਹੰਮਦ‘ਖਾਲਸਾ ਯੂਨੀਵਰਸਿਟੀ’ ਉਚ ਪੱਧਰੀ ਪ੍ਰੋਫੈਸ਼ਨਲ ਵਿੱਦਿਆ ਪ੍ਰਦਾਨ ਕਰਨ ਦੇ ਰਾਹ ’ਤੇ ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ

Punjab

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਪੰਜਾਬ ਨਿਊਜ਼ ਐਕਸਪ੍ਰੈੱਸ | May 05, 2026 07:12 PM

*— ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ*
*— ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ: ਡੀਜੀਪੀ ਗੌਰਵ ਯਾਦਵ*
*— ਡੀਜੀਪੀ ਪੰਜਾਬ ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਕੀਤੀ, ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ 'ਤੇ ਦਿੱਤਾ ਜ਼ੋਰ*
*— ਡੀਜੀਪੀ ਨੇ ਦੁਪਹਿਰ ਦੇ 'ਵੱਡੇ ਖਾਣੇ' ਦੌਰਾਨ 550 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਾਲ ਖਾਣਾ ਖਾਧਾ*

ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ।

ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ 'ਤੇ 1, 700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ।

ਸ਼ਹਿਰ ਭਰ ਵਿੱਚ 46 ਥਾਵਾਂ 'ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, "ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ। ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ।

ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ 'ਤੇ ਜ਼ੋਰ ਦਿੱਤਾ ਗਿਆ।

ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ 'ਵੱਡੇ ਖਾਣੇ' ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, "ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।"

ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

CM ਮਾਨ ਨੇ ਰਾਸ਼ਟਰਪਤੀ ਕੋਲ ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਵੱਡੀ ਖ਼ਬਰ: ਇੰਡੀਗੋ ਦੀ ਫਲਾਈਟ 'ਚ ਫਟਿਆ ਪਾਵਰ ਬੈਂਕ

ਡਿਪਟੀ ਸਪੀਕਰ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਬਿਜਲੀ ਮੰਤਰੀ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ 24 ਘੰਟੇ ਦਾ ਅਲਟੀਮੇਟਮ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: CM ਮਾਨ

ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਮਿਲ ਗਈ ਵੱਡੀ ਸਿਹਤ ਸਹੂਲਤ

ਭਾਜਪਾ 'ਚ ਸ਼ਾਮਿਲ ਹੋਏ ਰਾਘਵ ਚੱਢਾ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ