Friday, October 23, 2026
ਤਾਜਾ ਖਬਰਾਂ
• ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ ਸੈਂਕੜੇ ਮੁਲਾਜ਼ਮਾਂ, ਅਧਿਆਪਕਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜੀ • ਸੀਬੀਆਈ ਟੀਮ ਅੱਧੀ ਰਾਤ ਨੂੰ ਮਾਨਸਾ ਪਹੁੰਚੀ, ਝੋਟਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਤੋਂ ਰਿਕਾਰਡ ਇਕੱਠੇ ਕੀਤੇ • ਨਾਬਾਲਿਗ ਨਾਲ ਕਥਿਤ ਕੁੱਟਮਾਰ: ਵਿਧਾਇਕ ਦੇਵ ਮਾਨ ਜਨਤਕ ਮੁਆਫ਼ੀ ਮੰਗਣ ਤੇ ਮੁਆਵਜ਼ਾ ਦੇਣ: ਪਰਮਜੀਤ ਕੈਂਥ • ਅਮਿਤ ਸ਼ਾਹ ਨੇ ਪੰਜਾਬ ਦੇ ਡਰੱਗ ਮਾਫੀਆ ਦੇ ਤਿੰਨ ਪੀੜਤਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਦਿੱਤੀ • ਸੱਤ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਨੇਹਾ ਸ਼ੋਰੀ ਦੇ ਮਾਪਿਆਂ ਨੂੰ ਪੰਜਾਬ ਪੁਲਿਸ ਨੇ ਮਾਨਸਾ ਵਿੱਚ ਅਮਿਤ ਸ਼ਾਹ ਨੂੰ ਮਿਲਣ ਤੋਂ ਰੋਕਿਆ • ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ 2029 ਤੱਕ ਦੀ ਉਡੀਕ ਕਿਉਂ? ਸਿਆਸੀ ਇੱਛਾ ਸ਼ਕਤੀ ਅਤੇ 1997 ਤੋਂ ਹੁਣ ਤੱਕ ਦੇ ਸਾਰੇ ਡਰੱਗ ਮਾਮਲਿਆਂ ਦੀ ਸੀਬੀਆਈ ਜਾਂਚ ਹੋਵੇ: ਕਰਨੈਲ ਸਿੰਘ ਪੀਰ ਮੁਹੱমਦ

Punjab

ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਹੋਵੇਗਾ ਵਿਸ਼ੇਸ਼ ਸਨਮਾਨ

ਪੰਜਾਬ ਨਿਊਜ਼ ਐਕਸਪ੍ਰੈੱਸ | October 23, 2026 03:52 PM

ਅੰਮ੍ਰਿਤਸਰ, 23 ਅਕਤੂਬਰ: ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਮੁਕਾਬਲਾ ਪ੍ਰੀਖਿਆ ਯੂਪੀਐਸਸੀ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 24 ਅਕਤੂਬਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉੱਚ ਪ੍ਰਸ਼ਾਸਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ ਸੀ। ਇਸੇ ਤਹਿਤ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਸਿੱਖ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਅਨੁਸਾਰ ਪ੍ਰਸ਼ਾਸਕੀ ਸੇਵਾਵਾਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਝੋਟਾ ਕਤਲ ਮਾਮਲਾ: ਅਸ਼ਵਨੀ ਕੁਮਾਰ ਪੰਜ ਦਿਨ ਦੇ CBI ਰਿਮਾਂਡ 'ਤੇ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਐਕਸ਼ਨ ਕਮੇਟੀ ਦੀਆਂ 14 ’ਚੋਂ 12 ਮੰਗਾਂ ਮੰਨੀਆਂ

ਪੰਜਾਬ ਵਿਧਾਨ ਸਭਾ ਵੱਲੋਂ SIR ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਮਤਾ ਸਰਬਸੰਮਤੀ ਨਾਲ ਪਾਸ

CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਫੇਰ ਕੀਤੀ ਪੁੱਛਗਿੱਛ

ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਸੱਦਾ ਪੱਤਰ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਕਮੇਟੀ ਨਾਮਜ਼ਦਗੀ ਬਾਰੇ ਸਪੱਸ਼ਟੀਕਰਨ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸੂਬੇ ਦੇ 40 ਕਾਲਜਾਂ ਵਿੱਚ ਸੰਗਤ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤ