Friday, August 07, 2026

Punjab

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਨਿਊਜ਼ ਐਕਸਪ੍ਰੈੱਸ | August 07, 2026 03:55 PM

- ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇੇ ਮੈਂਬਰ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 7 ਅਗਸਤ: ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।

ਇਸ ਮੌਕੇ ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਘੱਟ ਗਿਣਤੀ ਵਿਦਿਆਰਥੀਆਂ ਦੀਆਂ ਸਕਾਲਰਸ਼ਿਪ ਸਕੀਮਾਂ ਮੁੜ ਸ਼ੁਰੂ ਕਰਵਾਉਣ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਕੋਲ ਮਾਮਲਾ ਉਠਾਇਆ ਜਾਵੇਗਾ: ਜਤਿੰਦਰ ਮਸੀਹ ਗੌਰਵ

ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ

ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ: ਸੱਤ ਮਹੀਨਿਆਂ ਵਿੱਚ NDPS ਐਕਟ ਤਹਿਤ 1201 ਮਾਮਲੇ ਦਰਜ, 1,440 ਨਸ਼ਾ ਤਸਕਰ ਗ੍ਰਿਫ਼ਤਾਰ

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੇ ਮੁੱਦੇ 'ਤੇ ਡਾ. ਰਵਜੋਤ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਕੀਤਾ ਜਾ ਰਿਹਾ ਸੁਰਜੀਤ: ਹਰਪਾਲ ਚੀਮਾ

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ, ਸਿੱਖਿਆ ਮੰਤਰੀ ਨੇ ਵਿਧਾਨ ਸਭਾ ਵਿੱਚ ਚਾਰ ਸਾਲਾਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਕਿਹਾ ਡੈਮ ਪੂਰੀ ਤਰ੍ਹਾਂ ਸੁਰੱਖਿਅਤ