Friday, July 03, 2026
ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ'ਆਪ' ਸਰਕਾਰ ਦੇ ‘ਬਿਜਲੀ ਸਰਪਲੱਸ’ ਦੇ ਦਾਅਵਿਆਂ ਦੀ ਨਿਕਲੀ ਫੂਕ: ਕੇਵਲ ਸਿੰਘ ਢਿੱਲੋਂਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂ

Punjab

ਏ.ਡੀ.ਸੀ. ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ

ਪੰਜਾਬ ਨਿਊਜ਼ ਐਕਸਪ੍ਰੈੱਸ | July 03, 2026 09:11 AM

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਜੁਲਾਈ (ਹਰਜਿੰਦਰ ਸਿੰਘ ਭੱਟੀ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਬੈਸਟ ਟਰੈਵਲ ਏਜੰਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫਰਮ ਬੈਸਟ ਟਰੈਵਲ ਏਜੰਸੀ ਕਮਰੀਸ਼ੀਅਲ ਯੂਨਿਟ ਨੰ: ਐਫ6-029, ਛੇਵੀਂ ਮੰਜ਼ਿਲ, ਟੀ.ਡੀ.ਆਈ. ਬਿਜ਼ਨਸ ਸੈਂਟਰ, ਸੈਕਟਰ 118, ਮੋਹਾਲੀ ਦੀ ਮਾਲਕ ਰੁਪਿੰਦਰ ਕੌਰ, ਪੁੱਤਰੀ ਰਾਜ ਸਿੰਘ ਵਾਸੀ ਪਿੰਡ, ਖੇੜੀ ਨਾਗਾਹੀਆਂ , ਜ਼ਿਲ੍ਹਾ ਪਟਿਆਲਾ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:743/ਆਈ.ਸੀ. ਮਿਤੀ 18.12.2024 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 17.12.2029 ਤੱਕ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਗੀਤਿਕਾ ਸਿੰਘ ਨੇ ਦੱਸਿਆ ਕਿ ਫਰਮ ਦੀ ਮਾਲਕ ਰੁਪਿੰਦਰ ਕੌਰ ਖ਼ਿਲਾਫ਼ ਵਿਦੇਸ਼ ਮੰਤਰਾਲੇ ਤੋਂ ਪ੍ਰਾਪਤ ਸ਼ਿਕਾਇਤ, ਉਪਲਬਧ ਦਸਤਾਵੇਜ਼ਾਂ, ਪੁਲਿਸ ਰਿਕਾਰਡ ਅਤੇ ਹੋਰ ਤੱਥਾਂ ਦੀ ਪੜਤਾਲ ਦੌਰਾਨ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਫਰਮ ਨੂੰ ਕਈ ਵਾਰ ਨੋਟਿਸ ਜਾਰੀ ਕਰਕੇ ਆਪਣਾ ਸਪੱਸ਼ਟੀਕਰਨ, ਮਹੀਨਾਵਾਰ ਸਵੈ-ਘੋਸ਼ਣਾ ਰਿਪੋਰਟਾਂ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰੰਤੂ ਫਰਮ ਵੱਲੋਂ ਨਿਰਧਾਰਿਤ ਸਮੇਂ ਅੰਦਰ ਕੋਈ ਵੀ ਜਵਾਬ ਜਾਂ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੀ ਧਾਰਾ 6 (1) (ਈ) ਅਤੇ ਨਿਯਮ 4 (1) (iv) ਦੇ ਉਪਬੰਧਾਂ ਤਹਿਤ ਫਰਮ ਬੈਸਟ ਟਰੈਵਲ ਏਜੰਸੀ ਨੂੰ ਜਾਰੀ ਲਾਇਸੰਸ ਨੰ:743/ਆਈ.ਸੀ. ਮਿਤੀ 18.12.2024 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥਣ/ਫਰਮ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥਣ/ਫਰਮ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਵੇਗੀ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ – ਬਰਸਟ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ

ਪੰਜਾਬ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : MLA ਕੁਲਵੰਤ ਸਿੰਘ

ਨਾਮੀਬੀਆ ਦੇ ਹਾਈ ਕਮਿਸ਼ਨਰ ਵੱਲੋਂ ਪੰਜਾਬ ਹੋਮ ਗਾਰਡਜ਼ ਕੈਨਾਈਨ ਟ੍ਰੇਨਿੰਗ ਐਂਡ ਬ੍ਰੀਡਿੰਗ ਇੰਸਟੀਚਿਊਟ, ਡੇਰਾਬੱਸੀ ਦਾ ਦੌਰਾ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੀ ਪ੍ਰਵਾਨਗੀ*

ਪੰਜਾਬ ਕੈਬਨਿਟ ਵੱਲੋਂ 'ਐਸ.ਆਈ.ਆਰ.' ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਬੈਂਸ

6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 163ਵਾਂ ਦਿਨ: ਪੰਜਾਬ ਪੁਲਿਸ ਵੱਲੋਂ 565 ਥਾਈਂ ਛਾਪੇਮਾਰੀ; 303 ਗ੍ਰਿਫ਼ਤਾਰ