Tuesday, June 09, 2026
ਤਾਜਾ ਖਬਰਾਂ
ਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ*‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ*

Punjab

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਿਆ, ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ

ਪੰਜਾਬ ਨਿਊਜ਼ ਐਕਸਪ੍ਰੈੱਸ | June 09, 2026 02:14 PM

- ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 9 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ’ਤੇ ਸੈਨਫਰਾਂਸਿਸਕੋ ਦੇ ਹਵਾਈ ਅੱਡੇ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵੱਲੋਂ ਜ਼ੋਰਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦਾ ਸਿੱਖ ਭਾਈਚਾਰਾ ਪੰਥਕ ਸਰੋਕਾਰਾਂ ਪ੍ਰਤੀ ਹਮੇਸ਼ਾ ਸਮਰਪਤ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਸਿੱਖ ਆਗੂਆਂ ਅਤੇ ਸੰਗਤਾਂ ਨਾਲ ਵਿਚਾਰ ਕਰਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਵਫ਼ਦ ਦਾ ਸਵਾਗਤ ਕਰਨ ਵਾਲਿਆਂ ’ਚ ਅਮਰੀਕਾ ਨਿਵਾਸੀ ਸ. ਕਰਮਦੀਪ ਸਿੰਘ ਬੈਂਸ, ਸ. ਹਰਗੁਰਜੀਤ ਸਿੰਘ ਬੱਲ, ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ, ਸ. ਗੁਰਨਾਮ ਸਿੰਘ ਪੰਮਾ, ਸ. ਕੁਲਵੰਤ ਸਿੰਘ ਖੈਹਰਾ, ਸ. ਬਲਜੀਤ ਸਿੰਘ ਮਾਨ, ਸ. ਜੀਵਨ ਸਿੰਘ, ਸ. ਗੁਰਸੇਵਕ ਸਿੰਘ ਭੰਗੂ, ਸ. ਸੁਖਵੰਤ ਸਿੰਘ ਖੈਹਰਾ, ਸ. ਸੁਖਵਿੰਦਰ ਸਿੰਘ, ਸ. ਨਿਰਮਲ ਸਿੰਘ ਜੰਡਾਂ, ਸ. ਮੁਖਤਿਆਰ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਗਿੱਲ, ਸ. ਇੰਦਰਜੀਤ ਸਿੰਘ ਹੈਪੀ, ਸ. ਦਲਬੀਰ ਸਿੰਘ ਸੰਘੇੜਾ, ਸ. ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਵਿਜੀਲੈਂਸ ਨੇ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਅਕਾਲੀ-ਭਾਜਪਾ ਗਠਜੋੜ ਦਾ ਇੱਕੋ-ਇੱਕ ਮਕਸਦ ਸੱਤਾ ਹਥਿਆਉਣਾ, ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਦਿਆਂ 700 ਤੋਂ ਵੱਧ ਕਿਸਾਨ ਸ਼ਹੀਦ ਹੋਏ -CM ਮਾਨ

ਪੰਜਾਬ 'ਚ ਈਡੀ ਨੇ ਫੇਰ ਮਾਰੇ ਛਾਪੇ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ: ਭਲਕੇ ਜਥਾ ਪਾਕਿਸਤਾਨ ਹੋਵੇਗਾ ਰਵਾਨਾ

ਭਲਕੇ 10 ਜੂਨ ਨੂੰ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਮਨਪ੍ਰੀਤ ਇਆਲੀ ਨੇ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਕੀਤੀ ਜੁਆਇਨ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ ਅਫ਼ਗਾਨ ਨਾਗਰਿਕ ਸਮੇਤ 4 ਗ੍ਰਿਫਤਾਰ; ਅੱਠ ਪਿਸਤੌਲਾਂ ਬਰਾਮਦ