Saturday, June 27, 2026
ਤਾਜਾ ਖਬਰਾਂ
ਪੰਜਾਬ ਇਤਿਹਾਸ ਦੇ ਸਭ ਤੋਂ ਗੰਭੀਰ ਨੈਤਿਕ ਅਤੇ ਸੰਵਿਧਾਨਕ ਸੰਕਟ ਵਿੱਚੋਂ ਲੰਘ ਰਿਹਾ ਹੈ : ਕੇਵਲ ਸਿੰਘ ਢਿੱਲੋਂਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ

Punjab

ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ

ਪੰਜਾਬ ਨਿਊਜ਼ ਐਕਸਪ੍ਰੈੱਸ | June 27, 2026 06:26 PM

- *ਪੇਂਡੂ ਬਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ ਸਾਰੇ ਜ਼ਿਲ੍ਹਿਆਂ ਨੂੰ ਫੰਡ ਜਾਰੀ*
- *ਪਿੰਡਾਂ ਵਿੱਚ ਵਿਕਾਸ ਯੋਜਨਾਵਾਂ ਲਈ 3, 763 ਪਿੰਡਾਂ ਨੂੰ ਮਨਜ਼ੂਰੀ; 242 ਨਵੇਂ ਪਿੰਡਾਂ ਵਿੱਚੋਂ ਹਰੇਕ ਨੂੰ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਲਈ 20-20 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ*
- *ਸਾਰਿਆਂ ਲਈ ਵਿਕਾਸ ਦੇ ਬਰਾਬਰ ਮੌਕੇ ਪ੍ਰਦਾਨ ਕਰਕੇ ਸਮੂਹਿਕ ਵਿਕਾਸ ਨੂੰ ਤੇਜ਼ ਕਰਨ ਅਤੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ*

ਚੰਡੀਗੜ੍ਹ, 27 ਜੂਨ: ਸਮੂਹਿਕ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (ਐਸ.ਸੀ.) ਦੀ ਆਬਾਦੀ ਵਾਲੇ ਪਿੰਡਾਂ ਦੇ ਵਿਕਾਸ ਲਈ ਆਦਰਸ਼ ਗ੍ਰਾਮ ਯੋਜਨਾ ਤਹਿਤ 72.21 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਲਈ ਵਚਨਬੱਧ ਹੈ ਜਿੱਥੇ ਹਰ ਪਿੰਡ ਨੂੰ ਵਿਕਾਸ ਦੇ ਬਰਾਬਰ ਮੌਕੇ ਅਤੇ ਮਿਆਰੀ ਬਨਿਆਦੀ ਢਾਂਚਾ ਮਿਲੇ। ਉਨ੍ਹਾਂ ਕਿਹਾ ਕਿ ਸਰਕਾਰ ਵਿਕਾਸ ਦੇ ਵਿੱਤੀ ਪਾੜੇ ਨੂੰ ਪੂਰਨ, ਬੁਨਿਆਦੀ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ ਕਿ ਪ੍ਰਗਤੀ ਦਾ ਲਾਭ ਹਰ ਘਰ, ਖਾਸ ਕਰਕੇ ਸਮਾਜਿਕ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਪਹੁੰਚੇ।

ਕੈਬਨਿਟ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 3, 763 ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇਖਣ ਕਰਨ, ਪਿੰਡ ਵਿਕਾਸ ਯੋਜਨਾਵਾਂ (ਵੀ.ਡੀ.ਪੀ.) ਤਿਆਰ ਕਰਨ ਅਤੇ ਯੋਜਨਾਬੰਦੀ ਨਾਲ ਸਬੰਧਤ ਹੋਰ ਗਤੀਵਿਧੀਆਂ ਨੂੰ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ 242 ਚੁਣੇ ਗਏ ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਵਿਕਾਸ ਕਾਰਜਾਂ ਦੇ ਵਿੱਤੀ ਪਾੜੇ ਨੂੰ ਪੂਰਨ ਕਰਨ (ਗੈਪ-ਫਿਲਿੰਗ) ਵਾਸਤੇ 20 ਲੱਖ ਰੁਪਏ ਦੀ ਗ੍ਰਾਂਟ ਵੀ ਮਨਜ਼ੂਰ ਕੀਤੀ ਗਈ ਹੈ, ਜਿਸ ਦੀ ਵਰਤੋਂ ਪਿੰਡ ਵਿਕਾਸ ਯੋਜਨਾਵਾਂ ਰਾਹੀਂ ਪਛਾਣੀਆਂ ਗਈਆਂ ਸਥਾਨਕ ਬਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਗਰਾਮਾਂ ਦੇ ਆਪਸੀ ਤਾਲਮੇਲ (ਕਨਵਰਜੈਂਸ) 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਉਪਲਬਧ ਸਰੋਤਾਂ ਦੀ ਸੁਚੱਜੀ ਅਤੇ ਨਤੀਜਾ-ਮੁਖੀ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਪ੍ਰਭਾਵਸ਼ਾਲੀ ਯੋਜਨਾਬੰਦੀ, ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣਗੀਆਂ ਤਾਂ ਜੋ ਵਿਕਾਸ ਦੇ ਵੱਧ ਤੋਂ ਵੱਧ ਨਤੀਜੇ ਸਾਹਮਣੇ ਆ ਸਕਣ।

ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਬਹੁ-ਗਿਣਤੀ ਵਾਲੇ ਪਿੰਡਾਂ ਨੂੰ ਮਾਡਲ (ਆਦਰਸ਼) ਪਿੰਡਾਂ ਵਿੱਚ ਤਬਦੀਲ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਲੋੜੀਂਦੇ ਬਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ, ਜਨਤਕ ਸਹੂਲਤਾਂ ਦਾ ਵਿਸਥਾਰ ਕਰਕੇ ਅਤੇ ਇੱਕ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜੋ ਹਰ ਨਾਗਰਿਕ ਲਈ ਸਨਮਾਨ, ਬਿਹਤਰ ਮੌਕੇ ਅਤੇ ਮਿਆਰੀ ਜੀਵਨ ਪੱਧਰ ਨੂੰ ਉਤਸ਼ਾਹਿਤ ਕਰੇ।

Have something to say? Post your comment

google.com, pub-6021921192250288, DIRECT, f08c47fec0942fa0

Punjab

CM ਮਾਨ ਨੇ 'ਸੂਰਮਾ' ਮੁਹਿੰਮ ਦੀ ਕੀਤੀ ਸ਼ੁਰੂਆਤ; ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮਾ' ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ

Breaking: ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਪੜ੍ਹੋ ਵੇਰਵਾ

Breaking: ਸ਼੍ਰੋਮਣੀ ਕਮੇਟੀ ਨੇ 5 ਜੁਲਾਈ ਨੂੰ ਸੱਦਿਆ ਪੰਥਕ ਇਕੱਠ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਜਣੇ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਵੱਡੀ ਖਬਰ: ਐਸਜੀਪੀਸੀ ਪ੍ਰਧਾਨ ਧਾਮੀ ਨੇ ਅਸਤੀਫ਼ੇ ਦੀਆਂ ਅਫਵਾਹਾਂ ਨੂੰ ਕੀਤਾ ਖਾਰਜ

ਕੇਂਦਰ ਸਰਕਾਰ ਦੀ VB-G RAM G ਸਕੀਮ ਪੰਜਾਬ 'ਚ ਲਾਗੂ

ਚੰਡੀਗੜ੍ਹ ਕੈਸ਼ੀਅਰ ਕਤਲ ਕਾਂਡ: ਮੁੱਖ ਮੁਲਜ਼ਮ ਦਾ ਵਧੀਆ ਰਿਮਾਂਡ

BCA ਦੇ ਵਿਦਿਆਰਥੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਪਹਿਲਾਂ 'ਆਪ' ਦੀ ਵੱਡੀ ਮੀਟਿੰਗ

ਉਤਰਾਖੰਡ ਦੇ ਆਸ਼ੀਸ਼ ਨੇਗੀ ਵੱਲੋਂ ਸਿੱਖਾਂ ਨੂੰ ਜੂਨ 1984 ਦਹੁਰਾਉਣ ਦੀ ਧਮਕੀ, ਜਥੇਦਾਰ ਨੇ SGPC ਨੂੰ ਸਖ਼ਤ ਕਾਨੂੰਨੀ ਕਾਰਵਾਈ ਲਈ ਕਿਹਾ