Thursday, May 16, 2024

Punjab

ਓ ਪੀ ਸੋਨੀ ਦੀ ਗ੍ਰਿਫ਼ਤਾਰੀ ਬਦਲਾਖੋਰੀ ਦੀ ਰਾਜਨੀਤੀ ਤੋਂ ਇਲਾਵਾ ਕੁਝ ਵੀ ਨਹੀਂ: ਬਾਜਵਾ

PUNJAB NEWS EXPRESS | July 10, 2023 04:43 PM

ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡਿਪਟੀ ਸੀ ਐੱਮ ਓ ਪੀ ਸੋਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਮੁੱਖ ਵਿਰੋਧੀ ਪਾਰਟੀ - ਕਾਂਗਰਸ ਪਾਰਟੀ ਦੇ ਆਗੂਆਂ ਦੇ ਅਕਸ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਜੀਲੈਂਸ ਬਿਊਰੋ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਲਈ ਤਿੱਖਾ ਹਮਲਾ ਕੀਤਾ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਬਦਲਾਖੋਰੀ ਦੀ ਸਿਆਸਤ ਤੋਂ ਇਲਾਵਾ ਕੁਝ ਵੀ ਨਹੀਂ ਹੈ ਅਤੇ ਅਜਿਹੀਆਂ ਘਟੀਆ ਯੋਜਨਾਵਾਂ ਨਾਲ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਅਤੇ ਝੂਠ ਤੋਂ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ।

"ਹੁਣ ਜਦੋਂ ਵੀ 'ਆਪ' ਸਰਕਾਰ 'ਤੇ ਲਗਾਤਾਰ ਹੋ ਰਹੀ ਬਾਰਸ਼ ਵਿੱਚ ਆਪਣੀ ਅਸਫਲਤਾ ਅਤੇ ਕੁਪ੍ਰਬੰਧਨ ਲਈ ਸਵਾਲ ਚੁੱਕੇ ਜਾ ਰਹੇ ਹਨ, ਤਾਂ ਉਹ ਵਿਰੋਧੀ ਪਾਰਟੀ ਦੇ ਆਗੂਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੰਦੀ ਹੈ। 'ਆਪ' ਦਾ ਇੱਕ ਪੈਟਰਨ ਹੈ, ਜਦੋਂ ਵੀ ਇਸ ਦੀ ਲੀਡਰਸ਼ਿਪ ਦੇ ਮੰਦੇ ਕੰਮ ਸਾਹਮਣੇ ਆਉਣੇ ਸ਼ੁਰੂ ਹੁੰਦੇ ਹਨ, ਤਾਂ ਉਹ ਵਿਰੋਧੀਆਂ 'ਤੇ ਕਾਰਵਾਈ ਸ਼ੁਰੂ ਕਰ ਦਿੰਦੇ ਹਨ", ਬਾਜਵਾ ਨੇ ਅੱਗੇ ਕਿਹਾ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 'ਆਪ' ਦੇ ਸਪਸ਼ਟ ਤੋਰ 'ਤੇ ਦੋਹਰੇ ਮਾਪਦੰਡ ਹਨ। ਇੱਕ ਪਾਸੇ ਇਸ ਨੇ ਕਾਂਗਰਸ 'ਤੇ ਦੋਸ਼ ਲਾਇਆ ਅਤੇ ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ 'ਤੇ ਕਾਂਗਰਸ ਤੋਂ ਸਮਰਥਨ ਮੰਗਦੇ ਹਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ