Friday, October 30, 2026
ਤਾਜਾ ਖਬਰਾਂ
• ਤਰਨ ਤਾਰਨ ਬਾਜ਼ਾਰ ਵਿੱਚ ਗੋਲੀਬਾਰੀ ਵਿੱਚ ਇੱਕ ਦੀ ਮੌਤ, ਦੋ ਜ਼ਖਮੀ; ਹਮਲਾ ਵੀਡੀਓ ਵਿੱਚ ਰਿਕਾਰਡ  • ਝੋਟਾ ਕਮੇਟੀ ਦੀਆਂ ਮੰਗਾਂ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼ ਮਾਨਸਾ ਦੇ ਵਿਰੋਧ ਪ੍ਰਦਰਸ਼ਨ 'ਤੇ ਪੁਲਿਸ ਦੀ ਕਾਰਵਾਈ ਦਾ ਡਰ  • ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਓਵਰਡੋਜ਼ ਨਾਲ ਮਾਰੇ ਗਏ ਨੌਜਵਾਨ ਦੀ ਲਾਸ਼ ਖੋਹਣ ਦੀ ਵਿਰੋਧੀ ਧਿਰ ਵੱਲੋਂ ਨਿੰਦਾ • ਪੰਜਾਬ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਵਾਲੇ ਨੌਜਵਾਨ ਦੀ ਲਾਸ਼ ਜ਼ਬਰਦਸਤੀ ਆਪਣੇ ਕਬਜ਼ੇ ਵਿੱਚ ਲਈ, ਮਾਨਸਾ ਵਿੱਚ ਤਣਾਅ • ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ - ਇਯਾਲੀ • ਹਾਈ ਕੋਰਟ ਨੇ ਡੀਏ ਬਕਾਏ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ 'ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ, 3 ਨਵੰਬਰ ਨੂੰ ਤਲਬ ਕੀਤਾ

Punjab

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਪੰਜਾਬ ਨਿਊਜ਼ ਐਕਸਪ੍ਰੈੱਸ | October 30, 2026 08:04 PM

- ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ / ਜਲੰਧਰ, 30 ਅਕਤੂਬਰ : ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ 'ਸਾਡਾ ਪਿੰਡ' ਸਥਾਪਤ ਕੀਤਾ ਗਿਆ ਹੈ। ਪੰਜਾਬ ਦੀ ਅਮੀਰ ਪੇਂਡੂ ਵਿਰਾਸਤ ਦੀ ਝਲਕ ਦਿਖਾਉਣ ਲਈ ਤਿਆਰ ਕੀਤਾ ਗਿਆ ਇਹ ਸੱਭਿਆਚਾਰਕ ਕੇਂਦਰ, ਬਹੁਤ ਹੀ ਘੱਟ ਸਮੇਂ ਵਿੱਚ ਲੋਕਾਂ ਵਿੱਚ ਖਿੱਚ ਦਾ ਵੱਡਾ ਕੇਂਦਰ ਬਣ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਅੱਜ ‘ਸਾਡਾ ਪਿੰਡ’ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਥੋਂ ਦਾ ਮਾਹੌਲ ਰਿਵਾਇਤੀ ਪੰਜਾਬੀ ਜੀਵਨ ਨੂੰ ਬਹੁਤ ਹੀ ਵਾਸਤਵਿਕ ਢੰਗ ਨਾਲ ਪੇਸ਼ ਕਰਦਾ ਹੈ ਅਤੇ ਪੇਂਡੂ ਘਰੇਲੂ ਮਾਹੌਲ ਦੀ ਝਲਕ ਇਥੇ ਆਉਣ ਵਾਲਿਆਂ ਨੂੰ ਮੰਤਰ-ਮੁਗਧ ਕਰ ਦਿੰਦੀ ਹੈ। ਇਸ ਪ੍ਰਦਰਸ਼ਨੀ ਵਿੱਚ ਪੇਂਡੂ ਜੀਵਨ ਦੀਆਂ ਵਿਸ਼ੇਸ਼ ਝਲਕੀਆਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿੱਚ ਹੱਥ ਨਾਲ ਬੁਣੇ ਦੇਸੀ ਮੰਜੇ, ਬਰੀਕ ਕਢਾਈ, ਕਣਕ ਸਟੋਰ ਕਰਨ ਵਾਲੇ ਰਵਾਇਤੀ ਢਾਂਚੇ, ਵਿਰਾਸਤੀ ਖੂਹ, ਕੰਧਾਂ 'ਤੇ ਕੀਤੀ ਗਈ ਰੰਗ-ਬਿਰੰਗੀ ਕਲਾਕਾਰੀ ਅਤੇ ਹਾਕੀ ਦੇ ਮਾਣਮੱਤੇ ਇਤਿਹਾਸ ਨੂੰ ਸਮਰਪਿਤ ਇੱਕ ਵਿਸ਼ੇਸ਼ ਦੀਵਾਰ ਸ਼ਾਮਲ ਹੈ।

ਇਸ ਉਪਰਾਲੇ ਪਿੱਛੇ ਮੌਜੂਦ ਸੋਚ ’ਤੇ ਚਾਨਣਾ ਪਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਿੰਡ ਨੌਜਵਾਨਾਂ, ਖਾਸ ਕਰਕੇ ਸ਼ਹਿਰੀ ਆਬਾਦੀ ਲਈ, ਆਪਣੀ ਮਾਣਮੱਤੀ ਸੱਭਿਆਚਾਰਕ ਵਿਰਾਸਤ ਨਾਲ ਮੁੜ ਜੁੜਨ ਦਾ ਅਹਿਮ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਮੀਰ ਵਿਰਸੇ ਨਾਲ ਰੂ-ਬਰੂ ਹੋਣ ਲਈ ਸੈਂਕੜੇ ਲੋਕ, ਜਿਨ੍ਹਾਂ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੀ ਸ਼ਾਮਿਲ ਹਨ, ਰੋਜ਼ਾਨਾ ਇੱਥੇ ਆ ਰਹੇ ਹਨ।

ਖੇਤਰੀ ਵਿਰਾਸਤ ਅਤੇ ਖੇਡਾਂ ਵਿਚਕਾਰ ਡੂੰਘੇ ਸਬੰਧ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਹਾਕੀ ਪੰਜਾਬੀ ਸੱਭਿਆਚਾਰ ਵਿੱਚ ਡੂੰਘੀ ਰਚੀ-ਵੱਸੀ ਹੈ, ਉਸੇ ਤਰ੍ਹਾਂ ਕਿਸੇ ਅੰਤਰਰਾਸ਼ਟਰੀ ਖੇਡ ਮੁਕਾਬਲੇ ਦੌਰਾਨ ਇੱਕ ਆਮ ਪਿੰਡ ਦੇ ਇਸ ਚਿੱਤਰਣ ਨੇ ਚੈਂਪੀਅਨਸ਼ਿਪ ਵਿੱਚ ਇੱਕ ਵੱਖਰਾ ਅਤੇ ਯਾਦਗਾਰੀ ਰੰਗ ਭਰ ਦਿੱਤਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਬਾਦਲ

ਅਕਾਲੀ ਦਲ ਸਰਕਾਰ ਆਉਣ 'ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ: ਸੁਖਬੀਰ ਬਾਦਲ

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ - ਡਾ.ਬਲਜੀਤ ਕੌਰ

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ - ਐਡਵੋਕੇਟ ਧਾਮੀ

ਪੰਜਾਬ ਦਿਵਸ ਮੌਕੇ 1 ਨਵੰਬਰ ਨੂੰ ਕੋਟਕਪੂਰਾ ਵਿਖੇ ਕਰਵਾਈ ਜਾਵੇਗੀ ਯੂਥ ਰਨ-2026 ਮੈਰਾਥਨ ਦੌੜ - ਸਪੀਕਰ ਸੰਧਵਾਂ

ਸੂਬੇ ’ਚ ਬਦਲਿਆ ਮੌਸਮ ਦਾ ਮਿਜ਼ਾਜ, ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ