ਵਿਰੋਧ ਪ੍ਰਗਟਾਉਂਦਿਆਂ ਪਾਰਟੀ ਵਰਕਰਾਂ ਨੇ ਵਿਸ਼ੇਸ਼ ਪ੍ਰਦਰਸ਼ਨ ਕਰਕੇ ਝਾੜੂਆਂ ਨੂੰ ਖੋਲ੍ਹਿਆ
ਚੰਡੀਗੜ੍ਹ: ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੋਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ।
ਸੂਬੇ ਭਰ ਵਿਚ ਕਾਂਗਰਸੀ ਵਰਕਰਾਂ ਨੇ ਆਪਣੇ ਸਾਥੀ ਖਿਲਾਫ ਸਰਕਾਰੀ ਕਰਵਾਈ ਦੇ ਵਿਰੋਧ ਵਜੋਂਬਪ੍ਰਤੀਕਾਤਮਕ ਤੌਰ ਵੱਖ-ਵੱਖ ਥਾਵਾਂ ‘ਤੇ ਝਾੜੂਆਂ ਨੂੰ ਖੋਲ੍ਹ ਕੇ ਪ੍ਰਦਰਸ਼ਨ ਕੀਤਾ।
ਇਸ ਤੋਂ ਪਹਿਲਾਂ, ਦਿਨ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਧਾਰਨ ਪ੍ਰਤੀਕਾਤਮਕ ਵਿਰੋਧੀ ਕਰਨ ਲਈ ਕਾਂਗਰਸੀ ਵਰਕਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਦੀ “ਤਾਨਾਸ਼ਾਹੀ” ਭਰੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ।
ਉਨ੍ਹਾਂ ਨੇ ਕਿਹਾ ਕਿ ਸਿਰਫ਼ ਇਸ ਲਈ ਕਿ ਇੱਕ ਕਾਂਗਰਸੀ ਵਰਕਰ ਨੇ ਝਾੜੂ ਨੂੰ ਖੋਲ੍ਹ ਦਿੱਤਾ ਸੀ, ਉਸ ਖ਼ਿਲਾਫ਼ ਕੀਤੀ ਗਈ ਕਾਰਵਾਈ ਇਹ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ।
ਵੜਿੰਗ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਸਮਝਦਿਆਂ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਸਮੇਂ ਪੂਰੀ ਤਰ੍ਹਾਂ ਨਾਕਾਮ ਅਤੇ ਅਸਹਾਇ ਸਾਬਤ ਹੋਈ ਹੈ।
ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ।
ਇਸ ਮੌਕੇ ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਅਰਸ਼ਦੀਪ ਨਾਲ ਏਕਜੁੱਟਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਇੱਕ ਆਪ ਵਿਰੋਧੀ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇ ਕੇ ਆਮ ਆਦਮੀ ਪਾਰਟੀ ਨੇ ਆਪਣੀ ਅਸੁਰੱਖਿਆ ਦੀ ਭਾਵਨਾ ਨੂੰ ਬੇਨਕਾਬ ਕਰ ਦਿੱਤਾ ਹੈ।
ਵੜਿੰਗ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣਾ” ਸਿਰਫ਼ ਸ਼ੁਰੂਆਤ ਹੈ ਅਤੇ ਇਸਦਾ ਅਸਰ ਹੁਣ ਤੋਂ ਇਨ੍ਹਾਂ ਉੱਪਰ ਨਜਰ ਆਉਣ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਕਹਿ ਰਹੇ ਹੋ। ਫਿਰ ਤੁਸੀਂ ਕੀ ਕਰੋਗੇ ਜਦੋਂ ਲੋਕ ਚੋਣਾਂ ਵਿੱਚ ਤੁਹਾਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਬਾਹਰ ਕਰ ਦੇਣਗੇ? ਉਨ੍ਹਾਂ ਨੇ ਆਪ ਦੇ ਆਗੂਆਂ ਨੂੰ ਕਿਹਾ ਕਿ ਇਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ।