Friday, June 19, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਕਾਨੂੰਨ ਵਿਵਸਥਾ 'ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

PUNJAB NEWS EXPRESS | July 08, 2024 09:15 PM

ਕਿਹਾ- ਤੁਹਾਡੀ ਸਰਕਾਰ 'ਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ, ਜੋ ਮਾਹੌਲ ਖ਼ਰਾਬ ਕਰਦੇ ਸਨ

ਕੰਗ ਨੇ ਸੁਨੀਲ ਜਾਖੜ ਨੂੰ ਪੁੱਛਿਆ- ਹਰਿਆਣਾ ਵਿਚ ਤਾਂ ਤੁਹਾਡੀ ਪਾਰਟੀ ਦੀ ਸਰਕਾਰ ਹੈ, ਉੱਥੇ ਜੋ ਵੀ ਨਿੰਦਣਯੋਗ ਘਟਨਾ ਹੋਈ ਤੁਸੀਂ ਉਸ 'ਤੇ ਸਵਾਲ ਕਿਉਂ ਨਹੀਂ ਉਠਾਉਂਦੇ?

ਚੰਡੀਗੜ੍ਹ, : ਕਾਨੂੰਨ ਵਿਵਸਥਾ ਦੇ ਸਵਾਲਾਂ 'ਤੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਦੋਵੇਂ ਆਗੂਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ 'ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਤੁਹਾਡੀ ਪਾਰਟੀ ਦੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਗੈਂਗਸਟਰ ਪੈਦਾ ਕੀਤੇ ਹਨ।

ਸੋਮਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ-ਅਕਾਲੀ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ, ਪਰੰਤੂ ਮਾਨ ਸਰਕਾਰ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਰਹੀ ਹੈ। ਪਿਛਲੇ ਦੋ ਸਾਲਾਂ ਦੌਰਾਨ ਸੈਂਕੜੇ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸੱਤਾ ਵਿੱਚ ਬੈਠੇ ਕੁਝ ਲੋਕ ਚੋਣਵੇਂ ਢੰਗ ਨਾਲ ਨੌਜਵਾਨਾਂ ਨੂੰ ਜੁਰਮ ਕਰਨ ਲਈ ਉਤਸ਼ਾਹਿਤ ਕਰਦੇ ਸਨ ਅਤੇ ਕਹਿੰਦੇ ਸਨ ਕਿ ਤੁਸੀਂ ਖੁੱਲ੍ਹੇਆਮ ਜੁਰਮ ਕਰੋ, ਅਸੀਂ ਤੁਹਾਨੂੰ ਬਚਾਉਣ ਲਈ ਸਰਕਾਰ ਵਿੱਚ ਹਾਂ। ਉੱਥੇ ਹੀ ਮਾਨ ਸਰਕਾਰ 'ਚ ਜੇਕਰ ਕੋਈ ਅਪਰਾਧਿਕ ਘਟਨਾ ਵਾਪਰਦੀ ਹੈ ਤਾਂ ਉਸ ਦੀ ਤੁਰੰਤ ਜਾਂਚ ਸ਼ੁਰੂ ਹੋ ਜਾਂਦੀ ਹੈ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ।

ਕੰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਦਿਆਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ 'ਚ ਤੁਹਾਡੀ ਪਾਰਟੀ ਭਾਜਪਾ ਦੀ ਹੀ ਸਰਕਾਰ ਹੈ। ਉੱਥੇ ਕੁਝ ਦਿਨ ਪਹਿਲਾਂ ਵਾਪਰੀ ਨਿੰਦਣਯੋਗ ਘਟਨਾ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਤੁਸੀਂ ਇਸ ਮਾਮਲੇ 'ਤੇ ਹਰਿਆਣਾ ਸਰਕਾਰ ਨੂੰ ਸਵਾਲ ਕਿਉਂ ਨਹੀਂ ਕਰਦੇ? ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਕੱਲ੍ਹ ਗੈਂਗਸਟਰ ਪੈਦਾ ਕਰਨ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ।

ਕੰਗ ਨੇ ਕਿਹਾ ਕਿ ਅਪਰਾਧ ਦੀ ਕੋਈ ਵੀ ਘਟਨਾ ਚਾਹੇ ਉਹ ਕਿਤੇ ਵੀ ਵਾਪਰਦੀ ਹੋਵੇ, ਮੰਦਭਾਗੀ ਹੈ। ਉਸ ਦਾ ਸਮਰਥਨ ਜਾਂ ਬਚਾਅ ਨਹੀਂ ਕੀਤਾ ਜਾ ਸਕਦਾ, ਪਰ ਉਸ ਦੇ ਨਾਂ 'ਤੇ ਰਾਜਨੀਤੀ ਕਰਨਾ ਹੋਰ ਵੀ ਮੰਦਭਾਗਾ ਹੈ। ਇਹ ਕੰਮ ਵੀ ਉਨ੍ਹਾਂ ਹੀ ਨਿੰਦਣਯੋਗ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਭੀਖੀ ਵਿੱਚ ਦੁਜੀ ਵਾਰ ਟੁੱਟੀ ਨਹਿਰ: ਵੱਡੀਆਂ ਤਰੇੜਾਂ ਆਈਆਂ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ GST ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ

ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਮੰਦਭਾਗਾ - SGPC ਪ੍ਰਧਾਨ

5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ 290 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਪੰਜਾਬ ‘ਚ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਵੱਡੀ ਖ਼ਬਰ: ਮਲੇਸ਼ੀਆ ਤੋਂ ਖਾਲਿਸਤਾਨ ਜ਼ਿੰਦਾਬਾਦ ਫੋਰਸ ਨਾਲ ਜੁੜੇ ਦੋ ਕਾਰਕੁਨ ਡਿਪੋਰਟ

ਪੰਜਾਬ ਸਰਕਾਰ ਵੱਲੋਂ ਵੱਡੇ ਫੈਸਲਿਆਂ ਦੀ ਉਮੀਦ, CM ਮਾਨ ਨੇ ਫੇਰ ਸੱਦੀ ਕੈਬਨਿਟ ਮੀਟਿੰਗ

ਹੁਸ਼ਿਆਰਪੁਰ ਵਿੱਚ ਪ੍ਰਵਾਸੀ ਮਜ਼ਦੂਰ ਨੇ ਪਤਨੀ ਦਾ ਕੀਤਾ ਕਤਲ

ਬਠਿੰਡਾ ਦੀ ਸ਼ਰਾਬ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਲੱਗੀ ਅੱਗ