Tuesday, May 14, 2024

Punjab

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਹਰਿਆਣਾ ਬਾਰਡਰ ਉਤੇ ਕਿਸਾਨਾਂ ਨਾਲ ਹੋਏ ਤਸ਼ੱਦਦ ਦੇ ਵਿਰੋਧ ਵਜੋਂ ਭਾਜਪਾ ਸਰਕਾਰਾਂ ਦੇ ਖਿਲਾਫ਼ ਕੀਤਾ ਰੋਸ਼ ਮੁਜਾਹਰਾ

ਦਲਜੀਤ ਕੌਰ  | March 01, 2024 12:48 AM
ਪਟਿਆਲਾ, :  ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਭਰ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਕਿਸਾਨਾਂ ਉਤੇ ਢਾਹੇ ਜਬਰ ਦੇ ਵਿਰੋਧ ਵਿੱਚ ਰੋਸ਼ ਪ੍ਰਦਰਸ਼ਨ ਕੀਤੇ ਗਏ ਜਿਸ ਤਹਿਤ ਅੱਜ ਪਟਿਆਲਾ ਦੇ ਨਹਿਰੂ ਪਾਰਕ  ਵਿਖੇ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ਼ ਪ੍ਰਦਰਸ਼ਨ ਕੀਤਾ।
 
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ ਵੱਲੋਂ ਮੰਗ ਕੀਤੀ ਗਈ ਕਿ ਸ਼ਹੀਦ ਕਿਸਾਨ ਸੁਭਕਰਨ ਸਿੰਘ ਦੇ ਕਾਤਲ ਕੇੰਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਬਰਖਾਸਤ ਕਰਕੇ ਕਤਲ ਕੇਸ ਦਰਜ ਕੀਤਾ ਜਾਵੇ। ਇਸਦੇ ਨਾਲ ਹੀ ਕਿ ਭਾਜਪਾ ਸਰਕਾਰਾਂ ਕਾਰਪੋਰੇਟਸ ਦੀਆਂ ਕਠਪੁਤਲੀਆਂ ਬਣ ਕੇ ਲੋਕ ਵਿਰੋਧੀ ਨੀਤੀਆਂ ਤਹਿਤ ਕਿਰਤੀ ਲੋਕਾਂ ਦਾ ਉਜਾੜਾ ਕਰ ਰਹੀਆਂ ਹਨ। ਇਸਦੇ ਨਾਲ ਹੀ ਭਗਵੇੰਕਰਨ ਦਾ ਏਜੰਡਾ ਲਾਗੂ ਕਰਕੇ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਜਹਿਰ ਫੈਲਾ ਕੇ ਅਗਲੀਆਂ ਲੋਕ ਸਭਾ ਚੋਣਾਂ ਜਿਤਣ ਲਈ ਕੰਮ ਕਰ ਰਹੀਆਂ ਹਨ। ਓਹਨਾਂ 14 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਦਿੱਲੀ ਵਿਖੇ ਹੋਣ ਵਾਲੀ ਮਹਾਂ ਪੰਚਾਇਤ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।
 
ਇਸ ਮੋਕੇ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿਸਾਨਾਂ ਉਤੇ ਜਬਰ ਢਾਹਣ ਦੇ ਮਾਮਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਨਿਆਂਇਕ ਜਾਂਚ ਕਰਵਾਈ ਜਾਵੇ ਕਿਸਾਨਾਂ ਦੇ ਰਾਹ ਵਿੱਚ ਖੜ੍ਹੀਆਂ ਕੀਤੀਆਂ ਰੋਕਾ ਹਟਾਈਆਂ ਜਾਣ ਅਤੇ ਕਿਸਾਨਾਂ ਦੇ ਭੰਨੇ ਗਏ ਟਰੈਕਟਰ ਅਤੇ ਹੋਰ ਵਾਹਨਾਂ ਦਾ ਮੁਆਵਜਾ ਦੀਤਾ ਜਾਵੇ ਇਸ ਮੋਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸਕੱਤਰ  ਦਲਜਿੰਦਰ ਸਿੰਘ  ਹਰਿਆਉ, ਜਿਲ੍ਹਾ ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ, ਜਸਵੀਰ ਸਿੰਘ ਫਤਿਹਪੁਰ, ਸ਼ੇਰ ਸਿੰਘ ਕਾਕੜਾ, ਮਨਿੰਦਰ ਸਿੰਘ ਤਰਖਾਣ ਮਾਜਰਾ, ਜਰਨੈਲ ਸਿੰਘ ਮਰਦਾਹੇੜੀ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ਅਤੇ ਸਟੇਜ ਸਕੱਤਰ ਕੁਲਬੀਰ ਸਿੰਘ ਟੋਡਰਪੁਰ ਰਹੇ।
 
 
ਰੋਸ ਪ੍ਰਦਰਸ਼ਨ ਉਪਰੰਤ ਪਟਿਆਲਾ ਦੇ ਬਾਜਾਰ ਵਿੱਚ ਰੋਹ ਭਰਭੂਰ ਮੁਜ਼ਾਹਰਾ ਕੀਤਾ ਅਤੇ ਜਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿਲ ਨੇ ਆਏ ਕਿਸਾਨ ਸਾਥੀਆਂ ਦਾ ਧੰਨਵਾਦ ਕੀਤਾ।
 
ਇਸ ਮੋਕੇ ਬਲਾਕ ਆਗੂ ਨਵਦੀਪ ਸਿੰਘ ਟੋਡਰਪੁਰ, ਰਣਧੀਰ ਸਿੰਘ, ਗੁਰਵੰਤ ਸਿੰਘ ਫਤਿਹਪੁਰ ਤੋਂ ਇਲਾਵਾ ਦਰਸਨ ਸਿੰਘ ਦੇਧਨਾ, ਗੁਰਸੇਵ ਸਿੰਘ, ਸੁਲਤਾਨ ਸਿੰਘ, ਰਿਟਾਇਰਡ ਲੈਫਟੀਨੈਂਟ ਫਲਾਇੰਗ ਅਫਸਰ ਭਗਵੰਤ ਸਿੰਘ ਬਾਜਵਾ, ਅਮ੍ਰਿਤਪਾਲ ਸਿੰਘ ਗਰੇਵਾਲ, ਸੁਖਬੀਰ ਸਿੰਘ ਬੈਨੀਪਾਲ, ਸੁਨੀਲ ਕੁਮਾਰ ਪਟਿਆਲਾ, ਸੋਨੂ ਵਿਰਕ, ਵਿੱਕੀ ਸਿੱਧੂ, ਦੀਪ ਸਰਪੰਚ ਚੁਨਾਗਰਾ ਆਦਿ ਸ਼ਾਮਿਲ ਰਹੇ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ