Monday, June 15, 2026
ਤਾਜਾ ਖਬਰਾਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀਵਿਆਹ ਤੋਂ ਪਹਿਲਾਂ ਸੈਕਸ ਨੂੰ ਨੈਤਿਕ ਗਿਰਾਵਟ ਨਹੀਂ ਮੰਨਿਆ ਜਾ ਸਕਦਾ: ਸੁਪਰੀਮ ਕੋਰਟ ਨੇ ਪੁਲਿਸ ਭਰਤੀ ਦੀ ਨਿਯੁਕਤੀ ਦਾ ਹੁਕਮ ਦਿੱਤਾਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਲਾਸਟਿਕ ਦੇ ਬਦਲੇ ਕੰਪੋਸਟੇਬਲ ਲਿਫ਼ਾਫਿਆਂ ਦੇ ਵਰਤੋਂ ਦੀ ਅਪੀਲ

Punjab

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਨਿਊਜ਼ ਐਕਸਪ੍ਰੈੱਸ | April 23, 2026 06:20 PM

- ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ।

ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਇਨਸਾਫ਼ ਲਈ ਔਰਤ ਪਾਣੀ ਦੀ ਟੈਂਕੀ 'ਤੇ ਚੜ੍ਹੀ

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮੁਫ਼ਤ ਤੀਰਥ ਯਾਤਰਾ ਦਾ ਦਾਇਰਾ ਵਧਾਇਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਕੀਤਾ ਪੇਸ਼

ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ