Tuesday, May 14, 2024

Punjab

ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿਜ ਦੇ ਪੁਤਲੇ ਫੂਕੇ 

ਦਲਜੀਤ ਕੌਰ  | February 23, 2024 09:21 PM
ਸੰਗਰੂਰ, :  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਤਰਫੋਂ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਅਧੀਨ ਭਾਜਪਾ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦੇ ਪੁਤਲੇ ਬਰਨਾਲਾ ਕੈਂਚੀਆਂ ਸੰਗਰੂਰ ਵਿਖੇ ਸਾੜੇ ਗਏ।
 
ਇਹ ਪੁਤਲੇ ਇਸ ਲਈ ਸਾੜੇ ਗਏ ਕਿਉਂਕਿ ਕਿਰਤੀ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਆਪਣੇ ਹੱਕਾਂ ਲਈ ਬਾਡਰਾਂ ਤੇ ਪ੍ਰਦਰਸ਼ਨ ਕਰ ਰਹੇ ਹਨ, ਪਿਛਲੇ ਦਿਨੀਂ ਜ਼ੋ ਭਾਜਪਾ ਦੀ ਸਰਕਾਰ ਵੱਲੋਂ ਤਸ਼ੱਦਦ ਕਰਕੇ ਕਿਸਾਨਾਂ ਨੂੰ ਫੱਟੜ ਕੀਤਾ ਹੈ ਅਤੇ ਇਸ ਤਸ਼ੱਦਦ ਨਾਲ ਕੁਝ ਕਿਸਾਨਾਂ ਦੀ ਜਾਨ ਵੀ ਚਲੀ ਗਈ, ਜਿਵੇਂ ਕਿ ਨੌਜਵਾਨ ਕਿਸਾਨ ਸੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤ ਪੱਧਰ ਤੇ ਕਾਲੇ ਦਿਨ ਵਜੋਂ ਮਨਾਇਆ ਗਿਆ। 
 
ਅੱਜ ਦੇ ਇਸ ਧਰਨੇ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੜ ਰਹੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀਆਂ ਜ਼ੋ ਭਾਰਤ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਹਨ ਉਨ੍ਹਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜ਼ਾਰੀ ਹਨ। ਉਹਨਾਂ ਕਿਹਾ ਕਿ ਆਉਣ ਸਮੇਂ ਵਿੱਚ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 26 ਫਰਵਰੀ ਨੂੰ ਵੱਡੇ ਪੱਧਰ ਤੇ ਟਰੈਕਟਰ ਮਾਰਚ ਕੀਤਾ ਜਾਵੇਗਾ ਤੇ ਨਾਲ ਹੀ ਮੋਦੀ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ, ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਐਮ ਐਸ ਪੀ ਦੀ ਕਨੂੰਨੀ ਗਰੰਟੀ, ਲਖੀਮਪੁਰ ਖੀਰੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾਵੇ, ਦਿੱਲੀ ਘੋਲ ਸਮੇਂ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਸ਼ਹੀਦ ਕਿਸਾਨਾਂ ਪੂਰਨ ਕਰਜ਼ਾ ਮਾਫ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਬਿਜਲੀ ਬਿੱਲ 2020 ਰੱਦ ਕੀਤਾ ਜਾਵੇ।
 
ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਜੰਗੀ ਪੱਧਰ ਤੇ ਲਿਜਾਣ ਲਈ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਜੇਕਰ ਭਾਜਪਾ ਸਰਕਾਰ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਝ ਨਾ ਆਈਂ ਤਾਂ ਦੇਸ਼ ਦੇ ਕਿਸਾਨਾਂ ਮਜ਼ਦੂਰਾਂ ਦਾ ਰੋਹ ਝੱਲਣ ਲਈ ਤਿਆਰ ਰਹੇ।
 
ਇਸ ਮੋਕੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਜਸਵੰਤ ਸਿੰਘ ਤੋਲਾਵਾਲ, ਬਹਾਦਰ ਸਿੰਘ ਭੁਟਾਲ, ਮਨਜੀਤ ਸਿੰਘ ਘਰਾਚੋਂ, ਰਿੰਕੂ ਮੂਣਕ, ਜਗਤਾਰ ਸਿੰਘ ਲੱਡੀ, ਮਨਜੀਤ ਸਿੰਘ ਕਿਲ੍ਹਾ ਹਕੀਮਾਂ, ਭਰਪੂਰ ਸਿੰਘ ਮੌੜਾਂ ਅਤੇ ਔਰਤ ਆਗੂ ਜਸਵੀਰ ਕੌਰ ਉਗਰਾਹਾਂ, ਕਰਮਜੀਤ ਕੌਰ ਭਿੰਡਰਾਂ, ਪਰਮਜੀਤ ਕੌਰ ਲਹਿਲ ਕਲਾਂ ਅਤੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ