Friday, April 19, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

PUNJAB NEWS EXPRESS | April 04, 2022 09:47 PM

ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ
ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰ `ਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ।

ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ