Wednesday, May 15, 2024

Punjab

ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

PUNJAB NEWS EXPRESS | February 23, 2024 12:18 AM
-ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ
-ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ
-ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ
ਪਟਿਆਲਾ, :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. 'ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ 'ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ 'ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ।
ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਅੰਮ੍ਰਿਤਸਰ ਦੇ ਬਜ਼ਾਰਾਂ ਵਿੱਚ ਮੰਗਾਂ ਨੂੰ ਲੈ ਕੇ ਪੱਤਰਕਾਰਾਂ ਨੇ ਕੀਤਾ ਸਰਕਾਰ ਖਿਲਾਫ ਰੋਸ ਮਾਰਚ, ਤੱਗੜ ਨੂੰ ਬਿਨਾਂ ਕਿਸੇ ਦੇਰੀ ਦੇ ਰਿਹਾਅ ਕੀਤਾ ਜਾਵੇ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ