Tuesday, April 23, 2024
ਤਾਜਾ ਖਬਰਾਂ
ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

Punjab

ਕੇਂਦਰ ਪੇਂਡੂ ਵਿਕਾਸ ਫੰਡ `ਚ ਕਟੌਤੀ ਕਰਕੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਿਹੈ: ਸ: ਪਰਮਿੰਦਰ ਸਿੰਘ ਢੀਂਡਸਾ

ਪੰਜਾਬ ਨਿਊਜ਼ ਐਕਸਪ੍ਰੈਸ | January 22, 2021 03:14 PM

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐੱਫ) ਵਿੱਚ ਕਟੌਤੀ ਕੀਤੇ ਜਾਣ `ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਕਾਰਨ ਹੀ ਕੇਂਦਰ ਸਰਕਾਰ ਹੁਣ ਪੰਜਾਬ ਤੋਂ ਬਦਲਾ ਲੈਣ ਲਈ ਉਤਾਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਨੂੰ ਮਿਲਦੇ ਤਿੰਨ ਫੀਸਦ ਪੇਂਡੂ ਵਿਕਾਸ ਫੰਡ ਨੂੰ ਘਟਾ ਕੇ ਇਕ ਫੀਸਦ ਕਰ ਦੇਣ ਦਾ ਫੈਸਲਾ ਇੱਕਪਾਸੜ ਹੈ ਅਤੇ ਕੇਂਦਰ ਹੁਣ ਵਿਤਕਰੇ ਦੀ ਰਾਹ `ਤੇ ਚੱਲ ਪਿਆ ਹੈ।

ਉਨ੍ਹਾ ਕਿਹਾ ਕਿ ਇਹ ਫੰਡ ਪੇਂਡੂ ਵਿਕਾਸ `ਤੇ ਹੀ ਖਰਚ ਹੁੰਦਾ ਹੈ। ਪਰ ਕੇਂਦਰ ਨੇ ਪੈਸਾ ਘਟਾ ਕੇ ਪੰਜਾਬ ਦੇ ਵਿਕਾਸ ਕੰਮਾਂ ਵਿੱਚ ਰੁਕਵਾਟ ਖੜ੍ਹੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਸ: ਢੀੰਡਸਾ ਨੇ ਕਿਹਾ ਕਿ ਪਹਿਲਾਂ ਕੇਂਦਰ ਨੇ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਡਰਾਉਣ ਲਈ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭਜਵਾਏ ਗਏ। ਹੁਣ ਜਦੋਂ ਕੇਂਦਰ ਦੀਆਂ ਸਾਰੀਆਂ ਕੋਝੀਆਂ ਸਾਜਿਸ਼ਾ ਨਾਕਾਮ ਹੋ ਚੁੱਕੀਆਂ ਹਨ, ਤਾਂ ਪੰਜਾਬ ਦੇ ਪੇਂਡੂ ਵਿਕਾਸ ਕੰਮਾਂ ਵਿੱਚ ਲੱਗਣ ਵਾਲੇ ਪੈਸਿਆਂ ਵਿੱਚ ਕਟੌਤੀ ਕਰਕੇ ਕੇਂਦਰ ਸਰਕਾਰ ਸੂਬੇ ਦੇ ਲੋਕਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਟੌਤੀ ਨਾਲ ਸੂਬੇ ਨੂੰ ਵਿੱਤੀ ਰੂਪ ਵਿੱਚ ਵੱਡੀ ਮਾਰ ਝੱਲਣੀ ਪਵੇਗੀ ਅਤੇ ਇਸ ਫੈਸਲੇ ਦਾ ਸਿੱਧਾ ਅਸਰ ਪੇਂਡੂ ਵਿਕਾਸ `ਤੇ ਪਵੇਗਾ। ਸ: ਢੀਂਡਸਾ ਨੇ ਕਿਹਾ ਕਿ ਕੇਂਦਰ ਨੂੰ ਵੱਡਾ ਦਿਲ ਦਿਖਾਉਂਦਿਆਂ ਇੰਜ ਵਿਤਕੇਬਾਜ਼ੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਫੰਡ ਵਿੱਚ ਕੀਤੀ ਗਈ ਕਟੌਤੀ ਦਾ ਫੈਸਲਾ ਵਾਪਿਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਇਸਦੇ ਵਿਰੁਧ ਕੋਈ ਕਾਨੂੰਨੀ ਰਾਹ ਲੱਭਣ ਲਈ ਕਿਹਾ ਹੈ। ਜਿਸ ਨਾਲ ਕੇਂਦਰ ਦੀ ਇਸ ਕੋਝੀ ਸਾਜਿਸ਼ ਨੂੰ ਨਾਕਾਮ ਕੀਤਾ ਜਾ ਸਕੇ।

 
 

Have something to say? Post your comment

google.com, pub-6021921192250288, DIRECT, f08c47fec0942fa0

Punjab

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਸੁਖਬੀਰ ਸਿੰਘ ਬਾਦਲ ਨੇ ਭਰੋਸੇਯੋਗਤਾ ਖਤਮ ਕਰ ਲਈ- ਹਰਚੰਦ ਸਿੰਘ ਬਰਸਟ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਪੰਥ ਦੀ ਚੜ੍ਹਦੀ ਕਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ

ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ

ਭਗਤਾਂਵਾਲਾ ਕੂੜ ਡੰਪ ਹਰ ਹਾਲ ’ਚ ਸ਼ਹਿਰ ਤੋਂ ਬਾਹਰ ਕੱਢਿਆ ਜਾਵੇਗਾ : ਤਰਨਜੀਤ ਸਿੰਘ ਸੰਧੂ

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਹੋਲੇ-ਮਹੱਲੇ ਮੌਕੇ ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ 10ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ