Friday, April 24, 2026

Punjab

ਕੇਂਦਰ ਸਰਕਾਰ ਵੱਲੋਂ 'Lawrence Of Punjab' ਦੀ ਰਿਲੀਜ਼ 'ਤੇ ਰੋਕ

ਪੰਜਾਬ ਨਿਊਜ਼ ਐਕਸਪ੍ਰੈੱਸ | April 24, 2026 12:46 PM

ਨਵੀਂ ਦਿੱਲੀ, 24 ਅਪ੍ਰੈਲ: ਕੇਂਦਰ ਸਰਕਾਰ ਨੇ ਵਿਵਾਦਾਂ 'ਚ ਘਿਰੀ ਡਾਕੂਮੈਂਟਰੀ ਸੀਰੀਜ਼ 'ਲਾਰੇਂਸ ਆਫ਼ ਪੰਜਾਬ' ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ OTT ਪਲੇਟਫਾਰਮ 'ਤੇ ਰਿਲੀਜ਼ ਹੋਣੀ ਸੀ। ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਸ ਸੀਰੀਜ਼ 'ਤੇ ਬੈਨ ਲਗਾਉਣ ਦੀ ਮੰਗ ਕੀਤੀ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਦਸਤਾਵੇਜ਼ੀ ਦੀ ਰਿਲੀਜ਼ ਪੰਜਾਬ ਦੇ ਮਾਹੌਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਪੁਲਿਸ ਦੇ ਨਾਲ-ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਡਾਕੂਮੈਂਟਰੀ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ 'ਤੇ ਪਾਬੰਦੀ ਲਗਾਉਣ ਦੀ ਮੰਗ ਚੁੱਕੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।

ਲਾਰੈਂਸ ਦੇ ਪਰਿਵਾਰ ਨੇ ਵੀ ਇਸ ਸੀਰੀਜ਼ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਸੀਰੀਜ਼ ਦੀ ਸਮੱਗਰੀ, ਇਸਦੀ ਨਿਰਮਾਣ ਪ੍ਰਕਿਰਿਆ ਅਤੇ ਇਸਦੀ ਰਿਲੀਜ਼ ਦੇ ਸਮੇਂ 'ਤੇ ਸਵਾਲ ਉਠਾਏ। ਪਰਿਵਾਰ ਨੇ ਕਿਹਾ ਕਿ ਇਹ ਸੀਰੀਜ਼ ਪੰਜਾਬ ਦੀ ਸ਼ਾਨਦਾਰ ਸੱਭਿਆਚਾਰ ਦਾ ਵੀ ਅਪਮਾਨ ਕਰਦੀ ਹੈ। ਵੈੱਬ ਸੀਰੀਜ਼ ਦੇ ਨਿਰਮਾਣ ਲਈ ਪਰਿਵਾਰ ਜਾਂ ਸਰਕਾਰ ਤੋਂ ਇਜਾਜ਼ਤ ਵੀ ਨਹੀਂ ਲਈ ਗਈ ਸੀ। ਇਸ ਮਾਮਲੇ ਵਿੱਚ ਫਿਲਮ ਦੇ ਨਿਰਮਾਤਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

1984 ਸਿੱਖ ਕਤਲੇਆਮ: ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਕੈਨੇਡਾ ’ਚ ਇੱਕ ਪੰਜਾਬਣ ਦੀ ਸ਼ੱਕੀ ਹਾਲਾਤਾਂ 'ਚ ਹੋਈ ਮੌਤ

ਕੈਨੇਡਾ ’ਚ ਪੰਜਾਬੀ ਬਜ਼ੁਰਗ ’ਤੇ ਨਸਲੀ ਹਮਲਾ

ਪੰਜਾਬ ਅਤੇ ਹਰਿਆਣਾ ਦੇ 84 ਜੱਜਾਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਬੈਂਸ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀਃ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ