Tuesday, September 29, 2026
ਤਾਜਾ ਖਬਰਾਂ
• ਕੀਆ ਇੰਡੀਆ ਨੇ ਕੈਂਟੋਨਮੈਂਟ ਬੋਰਡ ਅੰਬਾਲਾ ਦੇ ਸਹਿਯੋਗ ਨਾਲ ਪ੍ਰੋਜੈਕਟ ਡੀ.ਆਰ.ਓ.ਪੀ. ਦੇ ਪੰਜਵੇਂ ਪੜਾਅ ਦੀ ਸ਼ੁਰੂਆਤ ਕੀਤੀ, ਇੰਡਿਅਨ ਪਾਲਿਊਸ਼ਨ ਕੰਟਰੋਲ ਐਸੋਸੀਏਸ਼ਨ ਵੱਲੋਂ ਕੀਤਾ ਗਿਆ ਲਾਗੂਕਰਨ • ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਹੀ ਨਿਕਲੀ ਬੱਚਿਆਂ ਦੀ ਕਾਤਿਲ • ਕੈਨੇਡਾ ਦੇ ਸਸਕੈਚਵਨ ਵਿੱਚ ਜਹਾਜ਼ ਹਾਦਸੇ ਵਿੱਚ ਦੋ ਭਾਰਤੀ ਸਿਖਲਾਈ ਪਾਇਲਟਾਂ ਦੀ ਮੌਤ • ਬੀਐਸਐਫ ਨੇ ਅਕਾਲ ਤਖ਼ਤ ਦੇ ਜਥੇਦਾਰ, ਸਿੱਖ ਸੰਗਤ ਨੂੰ ਜ਼ੀਰੋ ਲਾਈਨ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ; ਅਕਾਲ ਤਖ਼ਤ ਦੇ ਜਥੇਦਾਰ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕੀਤੀ • ਮਾਲੇਰਕੋਟਲਾ ਦੇ ਡੀਸੀ 'ਤੇ ਸਟਾਫ ਨੂੰ 'ਅਪਮਾਨਿਤ' ਕਰਨ ਦਾ ਦੋਸ਼; ਕਰਮਚਾਰੀਆਂ ਨੇ 25 ਸਤੰਬਰ ਨੂੰ ਹੜਤਾਲ ਦਾ ਐਲਾਨ ਕੀਤਾ • ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ AAP ਸਰਕਾਰ ਦਾ ਧੋਖਾ, 8% DA ਵਧਾ ਕੇ ਆਪਣੀ ਪਿੱਠ ਥਪਥਪਾ ਰਹੀ ਸਰਕਾਰ: ਤਰੁਣ ਚੁਗ

Punjab

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਖੁੱਡੀਆਂ

ਪੰਜਾਬ ਨਿਊਜ਼ ਐਕਸਪ੍ਰੈੱਸ | September 29, 2026 08:55 PM


* *ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੌਮੀ ਖੇਤੀਬਾੜੀ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ*
* *ਦੇਸ਼ ਦੇ ਅਨਾਜ ਭੰਡਾਰ ਪੰਜਾਬ ਨੂੰ ਸਮੇਂ ਸਿਰ ਖਾਦ ਸਪਲਾਈ, ਪਰਾਲੀ ਪ੍ਰਬੰਧਨ ਲਈ 150 ਕਰੋੜ ਰੁਪਏ ਦਿੱਤੇ ਜਾਣ: ਖੁੱਡੀਆਂ*

ਚੰਡੀਗੜ੍ਹ/ ਨਵੀਂ ਦਿੱਲੀ, 29 ਸਤੰਬਰ : ਪੰਜਾਬ ਦੇ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ ਹਾੜ੍ਹੀ ਸੀਜਨ 2026-27 ਦੌਰਾਨ ਫਸਲਾਂ ਦੀ ਬਿਜਾਈ ਲਈ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਬਿਨਾਂ ਦੇਰੀ ਸਪਲਾਈ ਨੂੰ ਯਕੀਨੀ ਬਣਾਵੇ।

ਅੱਜ ਇਥੋਂ ਦੇ ਕੌਮੀ ਖੇਤੀਬਾੜ੍ਹੀ ਵਿਗਿਆਨ ਕੰਪਲੈਕਸ ਵਿਖੇ ਕੇਂਦਰੀ ਖੇਤੀਬਾੜ੍ਹੀ ਮੰਤਰਾਲੇ ਵੱਲੋਂ ਆਯੋਜਿਤ ਹਾੜ੍ਹੀ ਸੀਜਨ 2026 ਬਾਰੇ ਕਰਵਾਈ ਗਈ ਕੌਮੀ ਖੇਤੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਹਾੜ੍ਹੀ ਸੀਜਨ ਦੀਆਂ ਫਸਲਾਂ ਖਾਸਕਰ ਕਣਕ ਅਤੇ ਆਲੂ ਦੀ ਬਿਜਾਈ ਲਈ 5.5 ਲੱਖ ਮੀਟਰਿਕ ਟਨ ਡੀ.ਏ.ਪੀ ਅਤੇ 15 ਲੱਖ ਮੀਟਰਿਕ ਟਨ ਯੂਰੀਆ ਦੀ ਜ਼ਰੂਰਤ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੂਬੇ ਦੀ ਜ਼ਰੂਰਤ ਅਨੁਸਾਰ ਉਕਤ ਮਿਕਦਾਰ ਵਿਚ ਇਨ੍ਹਾਂ ਰਸਾਇਣਕ ਖਾਦਾਂ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਵਾਹੀਯੋਗ ਰਕਬਾ 41 ਲੱਖ ਹੈਕਟੇਅਰ ਹੈ ਅਤੇ ਸੂਬੇ ਵੱਲੋਂ ਕੇਂਦਰੀ ਅੰਨ ਭੰਡਾਰ ਵਿਚ ਕਣਕ ਦਾ 40 ਫੀਸਦ ਅਤੇ ਝੋਨੇ ਦਾ 22 ਫੀਸਦ ਯੋਗਦਾਨ ਪਾਇਆ ਜਾਂਦਾ ਹੈ। ਖੇਤੀਬੜ੍ਹੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਈ ਵਾਰ ਹਾੜ੍ਹੀ ਸੀਜਨ ਦੌਰਾਨ ਕੇਂਦਰ ਵੱਲੋਂ ਡੀ.ਏ.ਪੀ ਅਤੇ ਯੂਰੀਆ ਦੀ ਸਪਲਾਈ ਸਮੇਂ ਸਿਰ ਨਾਲ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਿਲਾਂ ਦਰਪੇਸ਼ ਆਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸੂਬੇ ਨੂੰ ਇਹਨਾਂ ਖਾਦਾਂ ਦੀ ਬਿਨਾ ਦੇਰੀ ਸਪਲਾਈ ਯਕੀਨੀ ਬਣਾਵੇ ਤਾਂ ਜੋ ਪੰਜਾਬ ਕੇਂਦਰੀ ਅੰਨ ਭੰਡਾਰ ਵਿਚ ਆਪਣੇ ਇਸ ਯੋਗਦਾਨ ਨੂੰ ਬਰਕਰਾਰ ਰੱਖ ਸਕੇ।

ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪਹਿਲਾਂ ਨਰਮੇਂ ਦੀ ਫਸਲ ਲਈ ਜਾਣਿਆ ਜਾਂਦਾ ਸੀ ਪਰ ਮੌਸਮ ਅਨੁਕੂਲ ਨਾ ਰਹਿਣ ਕਾਰਨ ਇਹ ਫਸਲ ਨੁਕਸਾਨੀ ਜਾਂਦੀ ਰਹੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਭਾਵੇਂ ਪੰਜਾਬ ਵਿਚ 80 ਹਜਾਰ ਹੈਕਟੇਅਰ ਰਕਬਾ ਨਰਮੇਂ ਦੀ ਫਸਲ ਹੇਠ ਹੁੰਦਾ ਹੈ ਪਰ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਪੈਦਾਵਾਰ ਵਧੀਆ ਰਹਿਣ ਦੀ ਪੂਰੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਰਮੇ ਦੇ ਬੀਜ ਤੇ 33 ਫੀਸਦ ਸਬਸਿਡੀ ਮੁਹੱਈਆ ਕਰਵਾਉਂਦੀ ਹੈ ਤੇ ਕਿਸਾਨਾਂ ਨੂੰ 4 ਕਰੋੜ ਦਾ ਲਾਭ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਉਂਦੇ ਸਮੇਂ ਵਿਚ ਤੇਲ ਬੀਜਾਂ ਅਤੇ ਦਾਲਾਂ ਵਿਚ ਆਪਣਾ ਯੋਗਦਾਨ ਵਧਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਫਸਲਾਂ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ 6 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਵਿਚ ਪਰਾਲੀ ਨੂੰ ਸਾੜਨ ਦੀ ਸਮੱਸਿਆ ਦਾ 90 ਫੀਸਦ ਨਿਪਟਾਰਾ ਪਰਾਲੀ ਪ੍ਰਬੰਧਨ ਦੀਆਂ ਵਿਧੀਆਂ ਜ਼ਰੀਏ ਕਰ ਲਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ 150 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਹੁਣੇ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਸਬਸਿਡੀ ਤੇ ਹੋਰ ਮਸ਼ੀਨਰੀ ਮੁਹੱਈਆ ਕਰਵਾਕੇ ਪਰਾਲੀ ਸਾੜਨ ਦੀ ਸਮੱਸਿਆ ਦਾ ਮੁਕੰਮਲ ਹੱਲ ਕੀਤਾ ਜਾ ਸਕੇ।

ਖੁੱਡੀਆਂ ਨੇ ਪੰਜਾਬ ਦੇ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਤੇ 2.50 ਲੱਖ ਮੀਟਰਕ ਟਨ ਕਣਕ ਦਾ ਤਸਦੀਕਸ਼ੁੱਦਾ ਬੀਜ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਜਾਰੀ ਕਰਨ ਅਤੇ ਕ੍ਰਿਸ਼ੋਨਤੀ ਯੋਜਨਾ ਤਹਿਤ ਸੂਬੇ ਲਈ ਦੂਜੀ ਕਿਸ਼ਤ ਦੇ ਕਰੀਬ 43 ਕਰੋੜ ਰੁਪਏ ਵੀ ਜਾਰੀ ਕੀਤੇ ਜਾਣ ਲਈ ਕੇਂਦਰੀ ਖੇਤੀਬਾੜ੍ਹੀ ਮੰਤਰੀ ਦਾ ਧੰਨਵਾਦ ਕੀਤਾ । ਇਸ ਦੋ ਰੋਜ਼ ਕੌਮੀ ਕਾਨਫਰੰਸ ਵਿਚ ਪੰਜਾਬ ਖੇਤੀਬਾੜ੍ਹੀ ਵਿਭਾਗ ਦੇ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਤੇ ਹੋਰ ਅਧਿਕਾਰੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ CM ਮਾਨ ਦੀ ਕੀਤੀ ਸ਼ਲਾਘਾ

ਹਰਪਾਲ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਵੜਿੰਗ ਨੇ ਪਹਿਲੀ ਵਾਰ ਵੋਟਰ ਬਣਨ ਜਾ ਰਹੇ ਵੋਟਰਾਂ ਨੂੰ SIR ਦੌਰਾਨ ਬਾਹਰ ਕੱਢਣ 'ਤੇ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਆਪ ਸਰਕਾਰ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨ ਲਈ ਪੱਬਾਂ ਭਾਰ: ਅਕਾਲੀ ਦਲ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਪੰਜਾਬ ਦੇ ਲੋਕਾਂ ਨੇ ਨਕਾਰਿਆ: ਰੰਧਾਵਾ

ਬਾਬਾ ਢੱਡਰੀਆਂ ਵਾਲੇ ਦੇ ਕਾਫ਼ਲੇ ਦੀ ਟੈਂਪੋ ਟਰੈਵਲਰ ਹਾਦਸਾਗ੍ਰਸਤ

‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੁਰੰਤ ਅਸਤੀਫ਼ਾ ਦੇਣ: ਸ਼ੁਵਮ ਸ਼ੁਭੀ

SGPC ਸਕੱਤਰ ਦੇ ਖਾਤੇ 'ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ, ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ