Saturday, November 07, 2026
ਤਾਜਾ ਖਬਰਾਂ
• ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਹੋਈ ਬੇਨਕਾਬ: ਵਿਜੇ ਸਾਂਪਲਾ • ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ* • ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ • ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ • ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ • ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

Punjab

ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਸਰਕਾਰ ਦੀ ਦੋਗਲੀ ਨੀਤੀ ਹੋਈ ਬੇਨਕਾਬ: ਵਿਜੇ ਸਾਂਪਲਾ

PUNJAB NEWS EXPRESS | November 07, 2026 03:23 AM

ਚੰਡੀਗੜ੍ਹ,  :  ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਬਾਰੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਦੋਗਲਾ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ । ਉਨ੍ਹਾਂ ਕਿਹਾ ਜਦੋਂ ਈਡੀ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਮਾਮਲਿਆਂ ਸਬੰਧੀ ਛਾਪੇਮਾਰੀਆਂ ਕੀਤੀਆਂ ਜਾਂਦੀਆਂ ਹਨ ਤਾਂ ‘ਆਪ’ ਆਗੂ ਇਨ੍ਹਾਂ ਕਾਰਵਾਈਆਂ ਦਾ ਵਿਰੋਧ ਕਰਦੇ ਹੋਏ ਧਰਨੇ-ਮੁਜ਼ਾਹਰੇ ਕਰਦੇ ਹਨ, ਪਰ ਜਦੋਂ ਆਪਣੇ ਸਿਆਸੀ ਵਿਰੋਧੀਆਂ ਦਾ ਮਾਮਲਾ ਆਉਂਦਾ ਹੈ ਤਾਂ ਇਹੀ ਸਰਕਾਰ ਖੁਦ ਈਡੀ ਨੂੰ ਜਾਂਚ ਕਰਨ ਲਈ ਪੱਤਰ ਲਿਖਦੀ ਹੈ।

ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਈਡੀ ਨੂੰ ਐੱਫਆਈਆਰ ਦਰਜ ਕਰਕੇ ਜਾਂਚ ਕਰਨ ਲਈ ਪੱਤਰ ਲਿਖਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਈਡੀ ਦੀਆਂ ਕਾਰਵਾਈਆਂ ਨੂੰ ਸਿਆਸੀ ਬਦਲਾਖੋਰੀ ਦੱਸ ਕੇ ਵਿਰੋਧ ਕੀਤਾ ਜਾਂਦਾ ਹੈ ਅਤੇ ਦੂਜੇ ਪਾਸੇ ਆਪਣੀ ਸਿਆਸੀ ਲੋੜ ਅਨੁਸਾਰ ਉਸੇ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ ਜਾਂਦੀ ਹੈ।

ਮੋਗਾ ਵਿੱਚ ‘ਆਪ’ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਦੇ ਘਰ ਹੋਈ ਈਡੀ ਰੇਡ ਤੋਂ ਬਾਅਦ ਹੋ-ਹੱਲਾ ਕਰਨ ਵਾਲੇ ਹਰਪਾਲ ਸਿੰਘ ਚੀਮਾ ਤੇ ‘ਆਪ’ ਲੀਡਰਸ਼ਿਪ ਨੂੰ ਸਵਾਲ ਕਰਦਿਆਂ ਵਿਜੇ ਸਾਂਪਲਾ ਨੇ ਸਵਾਲ ਕੀਤਾ ਕਿ ਈਡੀ ਦੀ ਜਾਂਚ ਨਿਰਪੱਖ਼ ਨਹੀਂ ਹੈ ਤਾਂ ਮਜੀਠੀਆ ਕੇਸ ਬਾਰੇ ਵਿਜੀਲੈਂਸ ਈਡੀ ਨੂੰ ਚਿੱਠੀਆਂ ਕਿਉਂ ਲਿਖ ਰਹੀ ਹੈ।

ਵਿਜੇ ਸਾਂਪਲਾ ਨੇ ਇਹ ਵੀ ਸਵਾਲ ਕੀਤਾ ਕਿ ਜਦੋਂ ਈਡੀ ਵੱਲੋਂ ਵਾਰ-ਵਾਰ ਪੱਤਰ ਲਿਖ ਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਐੱਫਆਈਆਰ ਦਰਜ ਕਰਨ ਲਈ ਕਿਹਾ ਜਾ ਰਿਹਾ ਸੀ, ਉਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੀਬੀਆਈ ਅਤੇ ਈਡੀ ਦੀ ਕਾਰਵਾਈ ਨੂੰ ਭਾਜਪਾ ਨਾਲ ਜੋੜ ਕੇ ਸਿਆਸੀ ਬਦਲਾਖੋਰੀ ਦਾ ਨਾਂ ਦੇ ਰਹੀ ਸੀ। ਹੁਣ ਬਿਕਰਮ ਮਜੀਠੀਆ ਦੇ ਮਾਮਲੇ ਵਿੱਚ ਖੁਦ ਈਡੀ ਨੂੰ ਜਾਂਚ ਲਈ ਪੱਤਰ ਲਿਖਣ ਪਿੱਛੇ ਸਰਕਾਰ ਦੀ ਕੀ ਮਨਸ਼ਾ ਹੈ? ਬਿਨਾਂ ਸ਼ੱਕ ਇਹ ਪਾਰਟੀ ਦਾ ਦੋਗਲਾ ਕਿਰਦਾਰ ਦਿਖਾਉਂਦਾ ਹੈ।

Have something to say? Post your comment

google.com, pub-6021921192250288, DIRECT, f08c47fec0942fa0

Punjab

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ*

ਬਾਗ਼ੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਚੰਦੂਮਾਜਰਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ

ਦਲਿਤ ਕਾਂਗਰਸੀ ਆਗੂ 'ਤੇ ਕਥਿਤ ਹਮਲੇ ਦੇ ਦੋਸ਼ ਵਿੱਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਵਿਰੁੱਧ ਮਾਮਲਾ ਦਰਜ

ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ

ਮੁੱਖ ਮੰਤਰੀ ਵੱਲੋਂ 3% ਡੀ.ਏ. ਨੂੰ 'ਦੀਵਾਲੀ ਤੋਹਫ਼ਾ' ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਅਤੇ ਗੁੰਮਰਾਹਕੁੰਨ: ਡੀ ਟੀ ਐੱਫ

ਪੰਜਾਬ ਨੇ ਐਨਆਰਆਈ ਪੈਨਸ਼ਨਰਾਂ ਲਈ ਸਮਰਪਿਤ ਵਟਸਐਪ ਚੈਟਬੋਟ ਪੇਸ਼ ਕੀਤਾ ਹੈ ਤਾਂ ਜੋ ਉਹ ਆਸਾਨੀ ਨਾਲ ਮੈਨੂਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਣ: ਹਰਪਾਲ ਚੀਮਾ

ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਨਰ ਸੁਰਜੀਤ ਨੂੰ ਛੱਡ ਦਿੱਤਾ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਦੀ ਸੰਭਾਵਨਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ; ਤਰਨਤਾਰਨ 558 ਮਾਮਲਿਆਂ ਨਾਲ ਸੂਚੀ ਵਿੱਚ ਸਭ ਤੋਂ ਉੱਪਰ

ਕਦੇ ਅਕਾਲੀ-ਭਾਜਪਾ ਗੱਠਜੋੜ ਦੇ ਕੱਟੜ ਆਲੋਚਕ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ਵਿੱਚ ਉਨ੍ਹਾਂ ਦੇ ਪੁਨਰ-ਮਿਲਨ ਦਾ ਸਮਰਥਨ ਕਰਦੇ ਹਨ

ਕੈਪਟਨ ਅਮਰਿੰਦਰ, ਜਿਸਨੇ ਪੰਜਾਬ ਦੇ ਵੋਟਰਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਭਾਜਪਾ ਨੂੰ ਸੱਤਾ ਦੇਣ ਨਾਲ ਪਾਕਿਸਤਾਨ ਨਾਲ ਜੰਗ ਦਾ ਖ਼ਤਰਾ ਹੋ ਸਕਦਾ ਹੈ, ਹੁਣ ਉਸੇ ਪਾਰਟੀ ਦਾ ਬਚਾਅ ਕਰਦਾ ਹੈ